ਅਮਰਵੀਰ ਪ੍ਰਧਾਨ ਅਤੇ ਪ੍ਰਭਜੋਤ ਸਿੰਘ ਬਣਾਇਆ ਉਪ ਪ੍ਰਧਾਨ- ਡਾ, ਖੇੜਾ


ਜਲੰਧਰ/ਮੋਹਾਲੀ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਦੇ ਬਲਾਕ ਖੇੜਾ ਦੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਡਾਕਟਰ ਜਸਵੰਤ ਸਿੰਘ ਖੇੜਾ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕਰਵਾਈ ਗਈ। ਜਿਸ ਵਿਚ ਬਲਾਕ ਖੇੜਾ ਦੀਆਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਅਮਰਵੀਰ ਨੂੰ ਪ੍ਰਧਾਨ, ਵਰਿੰਦਰ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਉਪ ਚੇਅਰਮੈਨ ਆਰ ਟੀ ਆਈ ਸੋੱਲ, ਪ੍ਰਭਜੋਤ ਸਿੰਘ ਨੂੰ ਉਪ ਪ੍ਰਧਾਨ ਯੂਥ ਵਿੰਗ, ਕੁਲਵਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਜਸਕਰਨ ਸਿੰਘ, ਗੁਰਜੰਟ ਸਿੰਘ,ਮੰਗਤ ਖ਼ਾਨ ਅਤੇ ਜੈ ਕੁਮਾਰ ਨੂੰ ਮੈਂਬਰ ਬਣਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤੇ ਗਏ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਵਿਚ ਸਮਾਜਿਕ ਬੁਰਿਆਈਆਂ ਘੱਟਨ ਦੀ ਜਗ੍ਹਾ ਵੱਧਦੀਆਂ ਜਾ ਰਹੀਆਂ ਹਨ ।ਇਹ ਟੀਮ ਉਨ੍ਹਾਂ ਬੁਰਿਆਈਆਂ ਨੂੰ ਠੱਲ੍ਹ ਪਾਉਣ ਲਈ ਅੱਗੇ ਆ ਕੇ ਤਨੋਂ ਮਨੋਂ ਧਨੋ ਕੰਮ ਕਰਨਗੀਆਂ । ਉਨ੍ਹਾਂ ਨੇ ਬੋਲਦਿਆਂ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਸੰਸਥਾ ਵੱਲੋਂ ਨਾਰੀ ਚੇਤਨਾ ਸੈਮੀਨਾਰ ਕਰਵਾਇਆ ਜਾਵੇਗਾ ਜਿਸ ਵਿਚ ਘੱਟੋ ਘੱਟ 21ਔਰਤਾਂ ਦਾ ਐਂਚ ਆਰ ਐਮ ਅਵਾਰਡ 2022 ਨਾਲ ਸਨਮਾਨ ਕੀਤਾ ਜਾਵੇਗਾ। ਇਹ ਪ੍ਰੈਗਾਮ ਮਿਡਵੇ ਰਿਸੋਰਟਸ ਲਾਂਡਰਾਂ ਰੋਡ ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ। ਹੋਰਨਾਂ ਤੋਂ ਇਲਾਵਾ ਰੁਪਿੰਦਰ ਕੌਰ, ਅਮਨਦੀਪ ਸਿੰਘ, ਕਸ਼ਮੀਰ ਸਿੰਘ, ਮੋਹਨ ਸਿੰਘ,  ਸ਼ਮਸ਼ੇਰ ਸਿੰਘ ਪੱਪੂ , ਹਰਚੰਦ ਸਿੰਘ, ਜਸਵੀਰ ਸਿੰਘ ਅਤੇ ਸਤਨਾਮ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ ‌

Post a Comment

0 Comments