ਜਲੰਧਰ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ, ਸਟੇਟ ਬਾਡੀ ਅਤੇ ਨੈਸ਼ਨਲ ਬਾਡੀ ਦੀ ਟੀਮ ਪਿੰਡ ਬੀਸਲਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 645 ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਡਾਕਟਰ ਰਾਮ ਜੀ ਲਾਲ ਸਰਪ੍ਰਸਤ, ਮੈਡਮ ਪਿ੍ਰਤਪਾਲ ਕੌਰ ਕੌਮੀ ਪ੍ਰਧਾਨ ਇਸਤਰੀ ਵਿੰਗ, ਗੁਰਬਚਨ ਸਿੰਘ ਚੇਅਰਮੈਨ ਸਲਾਹਕਾਰ ਕਮੇਟੀ ਪੰਜਾਬ, ਰਾਵਿੰਦਰ ਕੁਮਾਰ ਬੀਸਲਾ ਪ੍ਰਧਾਨ, ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਅਤੇ ਨਵਕਾਤ ਭਰੋਮਜਾਰਾ ਆਦਿ ਨਾਲ ਸੀ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਭਗਤ ਟਰੱਸਟ ਬੀਸਲਾ ਵੱਲੋਂ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਅੱਜ ਪੂਰਾ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 645 ਵੇਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸਾਨੂੰ ਸਾਰਿਆਂ ਨੂੰ ਉਨ੍ਹਾਂ ਵੱਲੋਂ ਕੀਤੇ ਸਮਾਜ ਸੁਧਾਰਕ ਕੰਮ, ਕ੍ਰਾਂਤੀਕਾਰੀ ਸੋਚ, ਜਾਤ ਪਾਤ ਦਾ ਖੰਡਨ ਅਤੇ ਅਧਿਆਤਮਿਕ ਤੌਰ ਤੇ ਲੋਕਾਂ ਨੂੰ ਸ਼ਾਂਤੀ ਨਾਲ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਮੰਚ ਵੱਲੋਂ ਸਮੂਹ ਸਮਾਜ ਵਾਸੀਆਂ ਨੂੰ ਪ੍ਰਕਾਸ਼ ਦਿਵਸ ਤੇ ਲੱਖ ਲੱਖ ਮੁਬਾਰਕਾਂ ਦਿੱਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਚੇਅਰਮੈਨ, ਦੀਪਕ ਗਿੱਲ ਚੇਅਰਮੈਨ ਯੂਥ ਵਿੰਗ ਹਰਿਆਣਾ, ਪਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਮੋਹਾਲੀ, ਧਰਮਵੀਰ ਪਾਲ ਮੀਡੀਆ ਕੰਟਰੋਲਰ, ਸੁਰਜੀਤ ਸਿੰਘ,ਗ੍ਰਾਮ ਪੰਚਾਇਤ ਅਤੇ ਸਰਪੰਚ, ਪਲਵਿੰਦਰ ਸਿੰਘ, ਰਣਜੀਤ ਸਿੰਘ, ਕਮਲਜੀਤ ,ਅਰਜਨ ਦੇਵ ਪ੍ਰਧਾਨ ਬਲਾਕ ਬੰਗਾ, ਬਲਵਿੰਦਰ ਕੌਰ ਅਤੇ ਜਸਵੀਰ ਸਿੰਘ ਆਦਿ ਹਾਜ਼ਰ ਸਨ।
0 Comments