ਮੋਹਾਲੀ (ਖ਼ਬਰਸਾਰ ਪੰਜਾਬ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਅਤੇ ਚੰਡੀਗੜ੍ਹ ਨੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਨੇ 20ਵਾਂ ਸਾਲ ਪੂਰੇ ਹੋਣ ਤੇ ਕੇਕ ਕੱਟ ਕੇ 21ਵੇਂ ਸਾਲ ਵਿੱਚ ਪ੍ਰਵੇਸ਼ ਕਰਨ ਤੇ ਸਮੂਹ ਮੈਂਬਰ ਅਤੇ ਅਹੁਦੇਦਾਰਾਂ ਨੂੰ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਵਧਾਈਆਂ ਵੀ ਦਿੱਤੀਆਂ । ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਗੁਰਪ੍ਰੀਤ ਕੌਰ ਚੀਮਾ ਕੌਮੀ ਮੀਤ ਪ੍ਰਧਾਨ ਇਸਤਰੀ ਵਿੰਗ, ਡਾਕਟਰ ਗੁਰਦੀਪ ਸਿੰਘ ਕੌਮੀ ਚੇਅਰਮੈਨ ਐਂਟੀ ਕਰਾਇਮ ਸੈਲ, ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਅਤੇ ਰੁਪਿੰਦਰ ਕੌਰ ਖੇੜਾ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਦੇ ਹਰ ਖੇਤਰ ਵਿੱਚ ਸੰਸਥਾ ਨੇ ਆਪਣਾ ਫਰਜ਼ ਨਿਭਾਇਆ ਹੈ,ਚਾਹੇ ਮਾਦਾ ਭਰੂਣ ਹੱਤਿਆਂ, ਰਿਸ਼ਵਤ ਖੋਰੀ, ਜਮਾਂ ਖੋਰੀ, ਨਸ਼ਾ ਵਿਰੋਧੀ,ਦਾਜ ਦਹੇਜ,ਝਾੜ ਫ਼ੂਕ, ਅੱਤਿਆਚਾਰ, ਮਿਲਾਵਟ ਖੋਰੀ ਅਤੇ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਨੂੰ ਰੋਕਣ ਲਈ ਸਮੂਹ ਮੈਂਬਰ ਅਤੇ ਅਹੁਦੇਦਾਰਾਂ ਨੂੰ ਨਾਲ ਲੈਕੇ ਵੱਡੇ ਪੱਧਰ ਤੇ ਕੰਮ ਕਰਦੀ ਆ ਰਹੀ ਹੈ। ਲੋਕਾਂ ਦੀ ਆਵਾਜ਼ ਅਤੇ ਲੋਕਾਂ ਦੀ ਹਰਮਨਪਿਆਰੀ ਮਨੁੱਖੀ ਅਧਿਕਾਰ ਮੰਚ ਸੰਸਥਾ ਹਮੇਸ਼ਾ ਲਈ ਆਪਣਾ ਯੋਗਦਾਨ ਪਾਉਂਦੀ ਹੋਈ ਲੋਕਾਂ ਦੀ ਮੱਦਦ ਕਰਨ ਲਈ ਮੋਢੀ ਰਹਿਣ ਵਿੱਚ ਕਾਮਯਾਬ ਰਹੀ।ਇਸ ਦੇ ਕੌਮੀ ਪੱਧਰ, ਸਟੇਟ ਪੱਧਰ, ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰੀ ਟੀਮਾਂ ਹਮੇਸ਼ਾ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਆ ਰਹੇ ਹਨ ਮੈਨੂੰ ਆਪਣੇ ਮੈਂਬਰ ਅਤੇ ਅਹੁਦੇਦਾਰਾਂ ਉਪਰ ਪੂਰਾ ਮਾਣ ਹੈ। ਹੋਰਨਾਂ ਤੋਂ ਇਲਾਵਾ ਸੀਮਾ ਨਾਗਪਾਲ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ, ਪਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਮਿਨਾਕਸ਼ੀ ਸ਼ਰਮਾ ਉਪ ਪ੍ਰਧਾਨ, ਰਿੰਕੂ ਲਾਠਰ ਪ੍ਰਧਾਨ ਯੂਥ ਵਿੰਗ ਚੰਡੀਗੜ੍ਹ, ਦੀਪਕ ਗਿੱਲ ਚੇਅਰਮੈਨ ਯੂਥ ਵਿੰਗ ਹਰਿਆਣਾ, ਪ੍ਰਭਪ੍ਰੀਤ ਸਿੰਘ ਉਪ ਪ੍ਰਧਾਨ ਯੂਥ ਵਿੰਗ, ਅਸ਼ੋਕ ਕੁਮਾਰ ਮੀਤ ਪ੍ਰਧਾਨ, ਕਿਰਨਦੀਪ ਕੌਰ ਪ੍ਰਧਾਨ ਇਸਤਰੀ ਵਿੰਗ, ਪਰਮਪਾਲ ਸਿੰਘ ਅਡਵਾਈਜ਼ਰ ਐਂਟੀ ਕਰਾਇਮ ਸੈਲ, ਬਲਜੀਤ ਸਿੰਘ, ਕਰਮਜੀਤ ਕੌਰ, ਅਮਰਜੀਤ ਕੌਰ, ਸਤਨਾਮ ਸਿੰਘ, ਜਸਵੀਰ ਕੌਰ, ਵਰਿੰਦਰ ਕੌਰ ਅਤੇ ਸੰਨਦੀਪ ਕੁਮਾਰ ਚੇਅਰਮੈਨ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
0 Comments