ਭਗਵੰਤ ਮਾਨ ਬਣੇ ਪੰਜਾਬ ਦੇ ਮੁੱਖ ਮੰਤਰੀ, ਚੁੱਕੀ ਸਹੁੰ


ਖਟਕੜ ਕਲਾਂ (ਅਮਰਜੀਤ ਸਿੰਘ)- ਭਗਵੰਤ ਮਾਨ ਵੱਲੋਂ ਅੱਜ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਗਈ ਹੈ। ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਾਈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ‘ਆਪ’ ਸਮਰਥਕ ਤੇ ਲੋਕ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਤੋਂ ਹੀ ਕੰਮ ਸ਼ੁਰੂ ਹੋਵੇਗਾ। ਪਹਿਲਾਂ ਹੀ ਬੜੇ ਲੇਟ ਹੋ ਕੇ 70 ਸਾਲ ਦੀ ਦੇਰੀ ਹੋ ਗਈ ਹੈ। ਪੰਜਾਬ ਨੂੰ ਅੱਗੇ ਲਿਜਾਵਾਂਗੇ, ਰੰਗਲਾ ਪੰਜਾਬ ਬਣਾਵਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਕਾਰ ਬਣੀ ਹੈ, ਸਭ ਦੇ ਕੰਮ ਹੋਣਗੇ। ਉਨ੍ਹਾਂ ਆਖਿਆ ਹੈ ਉਹ ਕੇਜਰੀਵਾਲ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ 20-20 ਦਿਨ ਭੁੱਖੇ ਰਹੇ ਕੇ ਪਾਰਟੀ ਬਣਾਈ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਭਗਵੰਤ ਮਾਨ ਨੂੰ ਮਿਲਿਆ ਵੱਡਾ ਤੋਹਫ਼ਾ

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਰੋਹ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣ ਲਈ ਉਨ੍ਹਾਂ ਦੇ ਬੇਟਾ ਅਤੇ ਬੇਟੀ ਅਮਰੀਕਾ ਤੋਂ ਆਏ ਹਨ। ਹੁਣ ਜਦੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ ਤਾਂ ਬੱਚੇ ਇਸ ਖੁਸ਼ੀ ਵਿੱਚ ਸ਼ਾਮਲ ਹੋਣ ਲਈ ਆਪਣੇ ਪਿਤਾ ਕੋਲ ਪਹੁੰਚ ਗਏ ਹਨ। ਭਗਵੰਤ ਮਾਨ ਦੇ ਬੇਟੇ ਦਿਲਸ਼ਾਨ ਦੀ ਉਮਰ 17 ਸਾਲ ਹੈ, ਜਦੋਂ ਕਿ ਬੇਟੀ ਸੀਰਤ ਕੌਰ 21 ਸਾਲ ਦੀ ਹੈ, ਜੋ ਆਪਣੇ ਪਿਤਾ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਪੰਜਾਬ ਪਹੁੰਚੀ ਹੈ।

           ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਨੇ ਸਹੁੰ ਅੱਜ ਨਵਾਂ ਸ਼ਹਿਰ ਜ਼ਿਲ੍ਹੇ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜਕਲਾਂ ‘ਚ ਲਈ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ, ਜਿਸ ਤੋਂ ਬਾਅਦ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੀ.ਐਮ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ‘ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਕਈ ਵੱਡੇ ਨੇਤਾ ਵੀ ਮੌਜੂਦ ਹਨ। 


Post a Comment

0 Comments