ਪ੍ਰਭਪ੍ਰੀਤ ਸਿੰਘ ਨੂੰ ਲਗਾਇਆ ਨੈਸ਼ਨਲ ਉਪ ਪ੍ਰਧਾਨ ਯੂਥ ਵਿੰਗ- ਡਾ ਖੇੜਾ


ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਅਤੇ ਚੰਡੀਗੜ੍ਹ ਦੀ ਇਕ ਸਾਂਝੀ ਮੀਟਿੰਗ 3 ਬੀ 2 ਮੋਹਾਲੀ ਵਿਖੇ ਪਰਮਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਮੋਹਾਲੀ ਅਤੇ ਸਰਬਜੀਤ ਕੌਰ ਸੈਣੀ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਅਤੇ ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਪ੍ਰਭਪ੍ਰੀਤ ਸਿੰਘ ਨੂੰ ਨੈਸ਼ਨਲ ਉਪ ਪ੍ਰਧਾਨ ਯੂਥ ਵਿੰਗ ਅਤੇ ਜਸਪਾਲ ਸਿੰਘ ਨੂੰ ਸੈਕਟਰੀ ਆਰ ਟੀ ਆਈ ਸੋੱਲ ਜ਼ਿਲ੍ਹਾ ਮੋਹਾਲੀ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਇਹ ਧੰਨਵਾਦੀ ਮੀਟਿੰਗ ਰੱਖੀ ਗਈ ਸੀ ਜਿਨ੍ਹਾਂ ਵੀ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਕਾਮਯਾਬ ਕਰਨ ਲਈ ਦਿਨ ਰਾਤ ਇੱਕ ਕਰਕੇ ਮਿਹਨਤ ਕੀਤੀ ਸੰਸਥਾ ਵੱਲੋਂ ਉਨ੍ਹਾਂ ਦਾ ਬਹੁਤ ਬਹੁਤ ਧੰਨਵਾਦ ਕੀਤਾ ਜਾਂਦਾ ਹੈ। ਅੱਗੇ ਤੋਂ ਵੀ ਆਸ ਕਰਦੇ ਹਾਂ ਕਿ ਉਹ ਵੱਧ ਚੜ੍ਹ ਕੇ ਹਰ ਮੀਟਿੰਗ ਅਤੇ ਸੈਮੀਨਾਰ ਵਿੱਚ ਹਿੱਸਾ ਲੈਣ ਗੇ। ਇਸ ਮੌਕੇ ਨਵ ਨਿਯੁਕਤ ਨੈਸ਼ਨਲ ਉਪ ਪ੍ਰਧਾਨ ਯੂਥ ਵਿੰਗ ਦੇ ਕਿਹਾ ਕਿ ਜੋ ਮੈਨੂੰ ਸੰਸਥਾ ਵੱਲੋਂ ਜ਼ੁਮੇਵਾਰੀ ਦਿਤੀ ਗਈ ਹੈ ਪੂਰੇ ਤਨੋਂ ਮਨੋਂ ਧਨੋ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ। ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ,ਮਾਢਵੀ ਉਪ ਪ੍ਰਧਾਨ ਇਸਤਰੀ ਵਿੰਗ, ਮਨਦੀਪ ਕੌਰ ਉਪ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ, ਜੀਵਨ ਕੁਮਾਰ ਬਾਲੂ ਪ੍ਰਧਾਨ ਬਲਾਕ ਖਰੜ, ਸੀਮਾ ਰਾਣੀ,ਕਿਰਨਾ ਰਾਣੀ, ਗੁਰਕੀਰਤ ਸਿੰਘ ਅਤੇ ਜਸਪ੍ਰੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Post a Comment

0 Comments