ਮੰਚ ਦੀ ਨੈਸ਼ਨਲ ਟੀਮ ਵੱਲੋਂ ਸ਼ਹੀਦ ਭਗਤ ਸਿੰਘ ਜੀ ਨੂੰ ਖਟਕੜ ਕਲਾਂ ਵਿਖੇ ਦਿਤੀ ਸ਼ਰਧਾਂਜਲੀ

ਖਟਕੜ ਕਲਾਂ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਵੱਲੋਂ ਸ਼ਹੀਦੇ-ਆਜਮ ਸਰਦਾਰ ਭਗਤ ਸਿੰਘ ਜੀ ਦੇ ਪਵਿੱਤਰ ਅਸਥਾਨ ਖਟਕੜ ਕਲਾਂ ਵਿਖੇ ਆਪਣੀ ਸਮੂਚੀ ਟੀਮ ਨੂੰ ਨਾਲ ਲੈਕੇ ਹੋਏ ਨਤਮਸਤਕ ਅਤੇ ਫੁੱਲ ਅਰਪਣ ਕਰਕੇ ਸ਼ਰਧਾਂਜਲੀ ਦਿੱਤੀ । ਇਸ ਮੌਕੇ ਡਾਕਟਰ ਜਸਵੰਤ ਸਿੰਘ ਖੇੜਾ ਦੇ ਨਾਲ ਸੰਸਥਾ ਦੇ ਸਰਪ੍ਰਸਤ ਡਾਕਟਰ ਰਾਮ ਜੀ ਲਾਲ ਰਿਟਾਇਰਡ ਐਸ.ਐਸ.ਪੀ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਹਰਭਜਨ ਸਿੰਘ ਜੱਲੋਵਾਲ ਉਪ ਚੇਅਰਮੈਨ ਪੰਜਾਬ ਅਤੇ ਪਰਮਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਆਦਿ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ 23 ਮਾਰਚ 1931 ਨੂੰ ਦੇਸ ਲਈ ਉਨ੍ਹਾਂ ਨੇ ਆਪਾ ਵਾਰ ਕੇ ਇਕ ਨਵੀਂ ਮਿਸਾਲ ਕਾਇਮ ਕੀਤੀ। 1928 ਵਿੱਚ ਭਗਤ ਸਿੰਘ ਨੇ ਸਾਈਮਨ ਕਮਿਸ਼ਨ ਦੇ ਵਿਰੋਧ ਵਿੱਚ ਇੱਕ ਸ਼ਾਂਤ ਮਾਰਚ ਦੌਰਾਨ, ਨੈਸ਼ਨਲ ਕਾਲਜ ਦੇ ਸੰਸਥਾਪਕਾਂ ਵਿੱਚੋਂ ਇੱਕ, ਭਾਰਤੀ ਲੇਖਕ ਅਤੇ ਸਿਆਸਤਦਾਨ ਲਾਲਾ ਲਾਜਪਤ ਰਾਏ ਦੀ ਮੌਤ ਲਈ ਜ਼ਿੰਮੇਵਾਰ ਪੁਲਿਸ ਮੁਖੀ ਨੂੰ ਮਾਰਨ ਦੀ ਸਾਜ਼ਿਸ਼ ਰਚੀ। ਇਸ ਦੀ ਬਜਾਏ, ਗਲਤ ਪਛਾਣ ਦੇ ਮਾਮਲੇ ਵਿੱਚ, ਜੂਨੀਅਰ ਅਫਸਰ ਜੇਪੀ ਸਾਂਡਰਸ ਨੂੰ ਮਾਰ ਦਿੱਤਾ ਗਿਆ ਸੀ, ਅਤੇ ਭਗਤ ਸਿੰਘ ਨੂੰ ਮੌਤ ਦੀ ਸਜ਼ਾ ਤੋਂ ਬਚਣ ਲਈ ਲਾਹੌਰ ਭੱਜਣਾ ਪਿਆ ਸੀ। 1929 ਵਿੱਚ ਉਸਨੇ ਅਤੇ ਇੱਕ ਸਾਥੀ ਨੇ ਡਿਫੈਂਸ ਆਫ ਇੰਡੀਆ ਐਕਟ ਨੂੰ ਲਾਗੂ ਕਰਨ ਦੇ ਵਿਰੋਧ ਵਿੱਚ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਵਿੱਚ ਬੰਬ ਸੁੱਟਿਆ ਅਤੇ ਫਿਰ ਆਤਮ ਸਮਰਪਣ ਕਰ ਦਿੱਤਾ। ਸਾਂਡਰਸ ਦੇ ਕਤਲ ਦੇ ਦੋਸ਼ ਵਿੱਚ ਉਸਨੂੰ 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੀ ਗਈ ਸੀ। ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ, ਸੁਖਲੀਨ ਕੌਰ ਸੈਕਟਰੀ ਪੰਜਾਬ, ਗੁਰਬਚਨ ਸਿੰਘ ਚੇਅਰਮੈਨ ਸਲਾਹਕਾਰ ਕਮੇਟੀ ਪੰਜਾਬ, ਮਨਜਿੰਦਰ ਸਿੰਘ ਬਲਾਰਾ, ਰਾਜਿੰਦਰ ਪਾਲ ਟੰਡਨ ਉਪ ਚੇਅਰਮੈਨ ਆਰ.ਟੀ.ਆਈ ਸੋੱਲ ਪੰਜਾਬ, ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ, ਕਰਮਜੀਤ ਸਿੰਘ ਆਦਿ ਨੇ ਵੀ ਸ਼ਮੂਲੀਅਤ ਕੀਤੀ।

Post a Comment

0 Comments