ਆਦਮਪੁਰ ਦੋਆਬਾ (ਅਮਰਜੀਤ ਸਿੰਘ, ਸਾਬੀ ਪੰਡੋਰੀ)- ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੀ ਅਥਾਹ ਸ਼ਰਧਾ ਦਾ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ (ਆਦਮਪੁਰ ਦੋਆਬਾ) ਵਿਖੇ ਸਮੂਹ ਸੰਗਤਾਂ ਵਲੋਂ ਚੇਤ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਸਮੂਹ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਨਿਗਰਾਨੀ ਹੇਠ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਗੁਰੂ ਘਰ ਵਿਖੇ ਪੁੱਜੀਆਂ ਸੰਗਤਾਂ ਨੂੰ ਚੇਤ ਮਹੀਨੇ ਦੀ ਵਿਆਖਿਆ ਕਰਕੇ ਨਿਹਾਲ ਕੀਤਾ ਗਿਆ। ਉਪਰੰਤ ਮਹਾਨ ਕੀਰਤਨ ਦਰਬਾਰ ਅਤੇ ਢਾਡੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਭਾਈ ਗੁਰਨਾਮ ਸਿੰਘ, ਕਥਾ ਵਾਚਕ ਭਾਈ ਮਨਜੀਤ ਸਿੰਘ, ਰਾਗੀ ਭਾਈ ਹਰਜਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਮਿ੍ਰਤਸਰ, ਰਾਗੀ ਭਾਈ ਹਰਮਨਦੀਪ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਮਿ੍ਰਤਸਰ, ਢਾਡੀ ਭਾਈ ਹਰਜੀਤ ਸਿੰਘ ਬਾਦਲ ਤਾਰਨਤਾਰਨ ਵਾਲਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਇਤਿਹਾਸਕ ਵਾਰ੍ਹਾਂ ਦਾ ਗਾਇਨ ਕਰਕੇ ਨਿਹਾਲ ਕੀਤਾ। ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਬੱਬੀ ਅਤੇ ਸਾਥੀਆਂ ਵਲੋਂ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਦਾ ਵਿਸ਼ੇਸ ਸਨਮਾਨ ਵੀ ਕੀਤਾ। ਸਮਾਗਮ ਮੌਕੇ ਗੁਰੂ ਘਰ ਪੁੱਜੀਆਂ ਸੰਗਤਾਂ ਨੂੰ ਚਾਹ ਪਕੌੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
0 Comments