ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਨੇ ਹਮੇਸ਼ਾਂ ਲੋੜਵੰਦ ਪਰਿਵਾਰਾਂ ਦੀ ਬਾਂਹ ਫੜੀ ਹੈ- ਸੇਵਾਦਾਰ ਜਸਵੀਰ ਸਿੰਘ ਸਾਬੀ ਪਧਿਆਣਾ, ਸੁਖਜੀਤ ਸਿੰਘ ਡਰੋਲੀ ਕਲਾਂ
ਆਦਮਪੁਰ/ਜਲੰਧਰ (ਅਮਰਜੀਤ ਸਿੰਘ, ਹਰਦੀਪ ਸਿੰਘ)- ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਵੱਲੋਂ ਲੋੜਵੰਦ ਪਰਿਵਾਰਾਂ ਦੀ ਮੱਦਦ ਲਈ ਕੀਤੇ ਜਾ ਰਹੇ ਉਪਰਾਲੇ ਐਨ.ਆਰ.ਆਈ ਵੀਰਾਂ, ਇਲਾਕਾ ਵਾਸੀਆਂ ਅਤੇ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਕੀਤੇ ਰਹੇ ਹਨ ਅਤੇ ਇਹ ਸੁਸਾਇਟੀ ਲੋ੍ਹੜਵੰਦ ਪਰਿਵਾਰਾਂ ਦੀ ਮੱਦਦ ਲਈ ਹਮੇਸ਼ਾ ਅੱਗੇ ਰਹੀ ਅਤੇ ਰਹੇਗੀ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਦੇ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ ਅਤੇ ਸੇਵਾਦਾਰ ਸੁਖਜੀਤ ਸਿੰਘ ਨੇ ਪ੍ਰੈਸ ਨਾਲ ਸਾਂਝੇ ਕਰਦੇ ਹੋਏ ਕਿਹਾ ਇਸੇ ਲੜੀ ਤਹਿਤ ਇਸ ਸੁਸਾਇਟੀ ਨੇ ਅੱਜ ਲੋ੍ਹੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਣ ਮੁਹੱਈਆ ਕਰਵਾਇਆ। ਜੋ ਕਿ ਮਹੀਨਾਵਾਰੀ ਰਾਸ਼ਣ ਦੀ ਲੜੀ ਨੂੰ ਬਰਕਰਾਰ ਰੱਖਦੇ ਹੋਏ ਉਪਰਾਲਾ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ 40 ਲੋੜਵੰਦ ਪਰਿਵਾਰਾਂ ਨੂੰ ਰਾਸ਼ਣ ਮੁਹੱਈਆ ਕਰਵਾਇਆ ਗਿਆ ਹੈ ਅਤੇ ਇੱਕ ਲੋੜਵੰਦ ਲੜਕੀ ਦੇ ਵਿਆਹ ਲਈ ਗਿਆਰਾਂ ਹਜ਼ਾਰ ਰੁਪਏ ਦੀ ਸੁਸਾਇਟੀ ਵਲੋਂ ਸਹਾਇਤਾ ਦਿੱਤੀ ਗਈ। ਇਸ ਮੌਕੇ ਸੇਵਾਦਾਰ ਸੁਖਜੀਤ ਸਿੰਘ ਨੇ ਦੱਸਿਆ ਕਿ ਇਹ ਜੋ ਸੇਵਾਵਾਂ ਹਨ ਨਿਰੰਤਰ ਦੇਸ਼- ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੀਆਂ ਹਨ ਅਤੇ ਇਸ ਤਰ੍ਹਾਂ ਹੀ ਚੱਲਦੀਆਂ ਰਹਿਣਗੀਆਂ ਅਤੇ ਉਨ੍ਹਾਂ ਕਿਹਾ ਅਸੀਂ ਸਮੂਹ ਮੈਂਬਰ ਅਤੇ ਸੇਵਾਦਾਰ ਅਤੇ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਸੇਵਾ ਸੁਸਾਇਟੀ ਸਮੂਹ ਦਾਨੀ ਵੀਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।
0 Comments