ਜਲੰਧਰ (ਅਮਰਜੀਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਜ਼ਾਰਾ ਵਿੱਚ ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਪਿ੍ੰਸੀਪਲ ਕੁਲਦੀਪ ਕੌਰ ਦੀ ਦੇਖ ਰੇਖ ਹੇਠ ਸਮਾਜਿਕ ਸਿੱਖਿਆ ਅਤੇ ਅੰਗ੍ਰੇਜ਼ੀ ਦਾ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਛੇਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਦੀ ਤਿਆਰੀ ਸਮਾਜਿਕ ਸਿੱਖਿਆ ਅਧਿਆਪਕਾ ਕਮਲਜੀਤ ਕੌਰ, ਰੇਨੂੰ ਬਾਲਾ ਅਤੇ ਸ੍ਰੀ ਕਪਿਲ ਦੇਵ ਨੇ ਕਰਵਾਈ। ਇਸ ਮੇਲੇ ਦਾ ਉਦਘਾਟਨ ਐਸ.ਐਮ.ਸੀ ਚੇਅਰਮੈਨ ਸ. ਜਗਜੀਤ ਸਿੰਘ ਹਜ਼ਾਰਾ ਨੇ ਕੀਤਾ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਹੌਂਸਲਾ ਅਫ਼ਜ਼ਾਈ ਕੀਤੀ।
0 Comments