ਸ਼ਹੀਦ ਭਗਤ ਸਿੰਘ ਚੌਕ ਲਈ ਸੰਘਰਸ਼ ਦੀ ਸਜਾ ਕੱਟ ਰਹੇ ਨੌਜਵਾਨਾ ਨੂੰ ਤੁਰੰਤ ਰਿਹਾਅ ਕਰੇ ਪੰਜਾਬ ਸਰਕਾਰ - ਕਮਲ ਚੌਧਰੀ


ਜਨਰਲ ਸਮਾਜ ਮੰਚ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

ਫਗਵਾੜਾ 23 ਮਾਰਚ (ਸ਼ਿਵ ਕੋੜਾ) ਜਨਰਲ ਸਮਾਜ ਮੰਚ ਰਜਿ. ਪੰਜਾਬ ਵਲੋਂ ਸ਼ਹੀਦੇ ਆਜਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਨਿੱਘੀ ਸ਼ਰਧਾਜਲੀ ਭੇਂਟ ਕਰਨ ਲਈ ਇਕ ਸਮਾਗਮ ਦਾ ਆਯੋਜਨ ਮੰਚ ਦੇ ਸੂਬਾ ਜਨਰਲ ਸਕੱਤਰ ਸ੍ਰੀ ਗਿਰੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਆਰਿਆ ਸਮਾਜ ਮੰਦਰ ਨਜਦੀਕ ਅਕਾਲੀਆਂ ਗੁਰਦੁਆਰਾ ਬੰਗਾ ਰੋਡ ਫਗਵਾੜਾ ਵਿਖੇ ਕੀਤਾ ਗਿਆ। ਜਿਸ ਵਿਚ ਜਨਰਲ ਸਮਾਜ ਮੰਚ ਦੇ ਮੁੱਖ ਸਰਪ੍ਰਸਤ ਅਤੇ ਹਲਕਾ ਲੋਕਸਭਾ ਹੁਸ਼ਿਆਰਪੁਰ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਸ੍ਰੀ ਕਮਲ ਚੌਧਰੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਹਨਾਂ ਸ਼ਹੀਦਾਂ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ-ਏ-ਆਜਮ ਸ. ਭਗਤ ਸਿੰਘ ਹਰ ਪੰਜਾਬੀ ਦੇ ਦਿਲ ਵਿਚ ਵੱਸਦੇ ਹਨ। ਇਹੋ ਵਜ੍ਹਾ ਹੈ ਕਿ ਪੰਜਾਬ ਦੀ ਜਨਤਾ ਨੇ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣ ਦੀ ਗੱਲ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਪੰਜਾਬ ਦੀ ਸੱਤਾ ਸੰਭਾਲੀ ਹੈ। ਉਹਨਾਂ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਦੇ ਅਹੁਦੇ ਦੀ ਸੋਂਹ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਲਏ ਜਾਣ ਦੀ ਵੀ ਸ਼ਲਾਘਾ ਕੀਤੀ। ਪਰ ਨਾਲ ਹੀ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਭਗਤ ਸਿੰਘ ਚੌਕ ਲਈ ਸੰਘਰਸ਼ ਦੀ ਸਜਾ ਕੱਟ ਰਹੇ ਫਗਵਾੜਾ ਦੇ ਚਾਰ ਨੌਜਵਾਨਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਜਨਰਲ ਸਮਾਜ ਮੰਚ ਦੇ ਸੂਬਾ ਜਨਰਲ ਸਕੱਤਰ ਗਿਰੀਸ਼ ਸ਼ਰਮਾ ਨੇ ਵੀ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਵਲੋਂ 13 ਅਪ੍ਰੈਲ 2018 ਦੀ ਰਾਤ ਭਗਤ ਸਿੰਘ ਚੌਕ ਮਾਮਲੇ ਨੂੰ ਲੈ ਕੇ ਦੋ ਧਿਰਾਂ ਦੀ ਆਪਸੀ ਤਕਰਾਰ ਤੋਂ ਬਾਅਦ ਦੋਵੇਂ ਧਿਰਾਂ ਦੇ ਦਰਜਨਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਹੋਣ ਦੇ ਬਾਵਜੂਦ ਇਕ ਤਰਫਾ ਕਾਰਵਾਈ ਕਰਦਿਆਂ ਜਨਰਲ ਸਮਾਜ ਦੇ ਚਾਰ ਨੌਜਵਾਨਾਂ ਨੂੰ ਗਿਰਫਤਾਰ ਕਰਨ ਅਤੇ ਚਾਰ ਸਾਲ ਬਾਅਦ ਵੀ ਉਕਤ ਨੌਜਵਾਨਾ ਦੀ ਰਿਹਾਈ ਵਿਚ ਪੁਲਿਸ ਵਲੋਂ ਰੋੜਾ ਅਟਕਾਏ ਜਾਣ ਦੀ ਸਖਤ ਨਖੇਦੀ ਕਰਦਿਆਂ ਚਾਰੇ ਨੌਜਵਾਨਾਂ ਨੂੰ ਰਿਹਾਅ ਕਰਨ, ਭਗਤ ਸਿੰਘ ਚੌਕ (ਗੋਲ ਚੌਕ) ਵਿਚ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ਸਥਾਪਤ ਕਰਨ, ਬੰਗਾ-ਨਵਾਂਸ਼ਹਿਰ ਰੋਡ ਦਾ ਨਾਮ ਸ਼ਹੀਦ ਭਗਤ ਸਿੰਘ ਮਾਰਗ ਰੱਖਣ ਅਤੇ ਆਦਮਪੁਰ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਣ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ। ਇਸ ਤੋਂ ਇਲਾਵਾ ਬੁਲਾਰਿਆਂ ਵਲੋਂ ਪਿਛਲੀਆਂ ਵਿਧਾਨਸਭਾ ਚੋਣਾਂ ਦੌਰਾਨ ਫਗਵਾੜਾ ਨੂੰ ਜਿਲ੍ਹੇ ਦਾ ਦਰਜਾ ਦੇਣ ਦੀ ਮੰਗ ਪਹਿਲ ਦੇ ਅਧਾਰ ਤੇ ਪੂਰੀ ਕਰਨ ਦੀ ਮੰਗ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੀਤੀ। ਗਈ ਸਮਾਗਮ ਦੌਰਾਨ ਜਨਰਲ ਸਮਾਜ ਮੰਚ ਵਲੋਂ ਸ੍ਰੀ ਕਮਲ ਚੌਧਰੀ ਨੂੰ ਸ਼ਹੀਦ ਭਗਤ ਸਿੰਘ ਦੀ ਤਸਵੀਰ ਅਤੇ ਲੋਈ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਵਲੋਂ ਨਿਭਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਰ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਹਿਮਾਂਸ਼ੂ ਪਰਾਸ਼ਰ ਐਡਵੋਕੇਟ, ਨਗਰ ਸੁਧਾਰ ਟਰੱਸਟ ਫਗਵਾੜਾ ਦੇ ਸਾਬਕਾ ਚੇਅਰਮੈਨ ਤੇਜਸਵੀ ਭਾਰਦਵਾਜ, ਬ੍ਰਾਹਮਣ ਮੰਡਲ ਦੇ ਪ੍ਰਧਾਨ ਯੋਗੇਸ਼ ਪ੍ਰਭਾਕਰ, ਆਲ ਇੰਡੀਆ ਐਂਟੀ ਕੁਰਪੱਸ਼ਨ ਫੋਰਮ ਦੇ ਜਿਲ੍ਹਾ ਪ੍ਰਧਾਨ ਚੰਦਰ ਸ਼ੇਖਰ ਖੁੱਲਰ, ਲਾਇਨਜ ਇੰਟਰਨੈਸ਼ਨਲ 321-ਡੀ ਦੇ ਰਿਜਨ ਚੇਅਰ ਪਰਸਨ ਲਾਇਨ ਗੁਰਦੀਪ ਸਿੰਘ ਕੰਗ, ਪੀ.ਕੇ. ਬਾਂਸਲ, ਆਮ ਆਦਮੀ ਪਾਰਟੀ ਦੇ ਜਿਲ੍ਹਾ ਕੈਸ਼ਿਅਰ ਹਰਜਿੰਦਰ ਸਿੰਘ ਖਾਲਸਾ, ਖਤਰੀ ਸਮਾਜ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਮਨ ਨਹਿਰਾ, ਮੁਕੰਦ ਲਾਲ, ਅੱਗਰਵਾਲ ਸਭਾ ਦੇ ਪ੍ਰਧਾਨ ਰਾਕੇਸ਼ ਅੱਗਰਵਾਲ, ਕਮਲ ਮਾਟਾ, ਵਿਪਨ ਸ਼ਰਮਾ, ਸੰਜੂ ਚਹਿਲ, ਅਨਿਲ ਸ਼ਰਮਾ, ਨਿੱਕੀ ਸ਼ਰਮਾ, ਸੁਸ਼ਮਾ ਸ਼ਰਮਾ, ਭਾਰਤੀ ਪ੍ਰਭਾਕਰ ਆਦਿ ਹਾਜਰ ਸਨ।

Post a Comment

0 Comments