ਜਲੰਧਰ (ਅਮਰਜੀਤ ਸਿੰਘ)- ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਇਤਿਹਾਸਕ ਜਿੱਤ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕੁਮਾਰ ਕਪੂਰ ਪਿੰਡ ਨੇ ਕਿਹਾ ਪੂਰੇ ਪੰਜਾਬ ਵਿਚੋਂ 92 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਨੇ ਇਤਿਹਾਸ ਸਿਰਜਿਆ ਹੈ। ਜੋ ਜਿਸਤੋਂ ਪਤਾ ਚੱਲਦਾ ਹੈ ਕਿ ਪੰਜਾਬ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਕਿੰਨਾ ਵੱਧਚੱ੍ਹੜ ਕੇ ਆਪਣਾ ਪਿਆਰ ਬਖਸ਼ਿਆ ਹੈ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਪ‘ ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਰਟੀ ਦੀ ਸ਼ਾਨਦਾਰ ਇਤਿਹਾਸਕ ਜਿੱਤ ਤੇ ਵਧਾਈ ਦਿਤੀ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਪੰਜਾਬ ਦੇ ਲੋਕਾਂ ਨੇ ਇਤਿਹਾਸ ਸਿਰਜ ਦਿੱਤਾ ਹੈ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਰਿਵਾਇਤੀ ਪਾਰਟੀਆਂ ਦੇ ਲਾਰੇ ਲੱਪਿਆ ਤੋਂ ਅੱਕ ਚੁੱਕੇ ਸਨ, ਜਿਸ ਕਾਰਨ ਪੰਜਾਬ ਵਾਸੀਆਂ ਵਲੋਂ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਭਾਰੀ ਬਹੁਮੱਤ ਦੇ ਕੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹਰੇਕ ਵਰਗ ਨੂੰ ਬਣਦਾ ਮਾਣ-ਸਨਮਾਨ ਅਤੇ ਪਾਰਦਰਸਤਾ ਢੰਗ ਨਾਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
0 Comments