ਤਜਿੰਦਰਪਾਲ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ 5 ਅਪ੍ਰੈਲ ਨੂੰ


ਧੋਗੜੀ (ਹਰਜਿੰਦਰ ਸਿੰਘ ਧੋਗੜੀ)- ਪਿੰਡ ਧੋਗੜੀ ਦੇ ਤਜਿੰਦਰਪਾਲ ਸਿੰਘ ਸ਼ਾਲੀ ਢਿੱਲੋਂ (ਪੰਚ) ਜੋ ਕਿ ਬੀਤੇ ਦਿਨ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਸਨ ਉਨ੍ਹਾਂ ਦੇ ਛੋਟੇ ਭਰਾ ਵਿਸਕੀ ਢਿੱਲੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੇ ਵੱਡੇ ਭਰਾ ਤਜਿੰਦਰਪਾਲ ਸਿੰਘ ਸ਼ਾਲੀ ਢਿੱਲੋਂ ਜੋ ਕਿ ਕੁਝ ਦਿਨ ਪਹਿਲਾਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 5 ਅਪ੍ਰੈਲ ਦਿਨ ਮੰਗਲਵਾਰ ਨੂੰ ਗੁਰਦੁਆਰਾ ਸਿੰਘ ਸਭਾ ਪਿੰਡ ਧੋਗੜੀ ਜਲੰਧਰ ਵਿਖੇ ਪਾਏ ਜਾਣਗੇ ਉਪਰੰਤ ਸ਼ਬਦ ਕੀਰਤਨ ਅਤੇ ਅੰਤਿਮ ਅਰਦਾਸ ਹੋਵੇਗੀ।

Post a Comment

0 Comments