ਅੰਬਾਲਾ/ਹਰਿਆਣਾ (ਸੂਰਮਾ ਪੰਜਾਬ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਅੰਬਾਲਾ ਸਟੇਟ ਹਰਿਆਣਾ ਦੀ ਇਕ ਵਿਸ਼ੇਸ਼ ਮੀਟਿੰਗ ਕੌਮੀ ਚੇਅਰਮੈਨ ਬੁੱਧੀਜੀਵੀ ਸੈਲ ਰਘਵੀਰ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀਂ ਅਡਵਾਈਜ਼ਰ ਬੁੱਧੀਜੀਵੀ ਸੈਲ ਮੱਖਣ ਗੁਪਤਾ, ਵਿਕਾਸ ਕੁਮਾਰ ਚੇਅਰਮੈਨ ਆਰ ਟੀ ਆਈ ਸੋੱਲ ਪੰਜਾਬ, ਪ੍ਰਭਪ੍ਰੀਤ ਸਿੰਘ ਮੀਤ ਪ੍ਰਧਾਨ ਯੂਥ ਵਿੰਗ ਇੰਡੀਆ ਅਤੇ ਪਰਮਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਮੋਹਾਲੀ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਇਕਬਾਲਜੀਤ ਕੌਰ ਨੂੰ ਅਡਵਾਈਜ਼ਰ ਇਸਤਰੀ ਵਿੰਗ ਜਿਲ੍ਹਾ ਅੰਬਾਲਾ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਔਰਤ ਵਰਗ ਨੂੰ ਇੱਕਤਰ ਹੋਣ ਦੀ ਅਤਿਅੰਤ ਜ਼ਰੂਰਤ ਹੈ ਕਿਉਂਕਿ ਸੰਵਿਧਾਨ ਵੱਲੋਂ ਔਰਤ ਨੂੰ ਮਿਲੇ ਅਧਿਕਾਰਾਂ ਦੇ ਬਾਵਜੂਦ ਲਗਾਤਾਰ ਦੁੱਖ ਝੱਲਦੀਆਂ ਜਾ ਰਹੀਆਂ ਹਨ ਇਸ ਤੋਂ ਨਿਜਾਤ ਦਿਵਾਉਣ ਲਈ ਔਰਤ ਵਰਗ ਨੂੰ ਇਕੱਠੇ ਹੋਣਾ ਪਵੇਗਾ। ਇਸ ਮੌਕੇ ਇਕਬਾਲਜੀਤ ਕੌਰ ਨੇ ਕਿਹਾ ਕਿ ਸੰਸਥਾ ਵੱਲੋਂ ਜੋ ਮੈਨੂੰ ਮਾਣ ਸਤਿਕਾਰ ਦਿੱਤਾ ਗਿਆ ਹੈ ਮੈਂ ਉਸ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੀ। ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ ਚੇਅਰਪਰਸਨ ਇਸਤਰੀ ਵਿੰਗ ਪਟਿਆਲਾ, ਗੁਰਕੀਰਤ ਸਿੰਘ ਖੇੜਾ ਚੇਅਰਮੈਨ ਆਰ ਟੀ ਆਈ ਸੋੱਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਮਲਕੀਤ ਕੌਰ ਸੰਧੂ ਚੇਅਰਪਰਸਨ, ਅਮਿਤ ਗੁਪਤਾ ਜ਼ਿਲ੍ਹਾ ਪ੍ਰਧਾਨ ਪਟਿਆਲਾ, ਤਰਸੇਮ ਲਾਲ ਚੇਅਰਮੈਨ ਬਲਾਕ ਘਨੌਰ , ਮਹਿੰਦਰ ਸਿੰਘ ਸੌਂਢਾ, ਵੀਨਾ ਗੁਪਤਾ, ਨਰਿੰਦਰ ਕੁਮਾਰ, ਮਨਪ੍ਰੀਤ ਕੌਰ, ਰੁਪਿੰਦਰ ਕੌਰ ਖੇੜਾ ਅਤ ਅਜੈ ਕੁਮਾਰ ਸ਼ਰਮਾ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
0 Comments