ਗੁ. ਸ਼ਹੀਦ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲਣ ਵਿਖੇ 71ਵਾਂ ਸ਼ਹੀਦੀ ਜੋੜ ਮੇਲਾ 17 ਤੋਂ 19 ਜੂਨ ਤੱਕ



ਦੇਸ਼ਾਂ ਵਿਦੇਸ਼ਾਂ ਤੋਂ ਗੁਰੂ ਘਰ ਵਿਖੇ ਸੰਗਤਾਂ ਹੋਣਗੀਆਂ ਨਤਮਸਤਕ
ਗੁਰੂ ਘਰ ਦੀ ਮੈਨੇਜ਼ਮੈਂਟ, ਸਮੂਹ ਸੇਵਾਦਾਰਾਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਸ਼ਹੀਦੀ ਜੋੜ ਮੇਲੇ ਸਬੰਧੀ ਤਿਆਰੀਆਂ ਮੁਕੰਮਲ
ਜਲੰਧਰ (ਅਮਰਜੀਤ ਸਿੰਘ)-
ਗੁਰਦੁਆਰਾ ਧੰਨ ਧੰਨ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲਣ ਜਲੰਧਰ ਵਿਖੇ 71ਵਾਂ ਸ਼ਹੀਦੀ ਜੋੜ ਮੇਲਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰੂ ਘਰ ਦੇ ਰਸੀਵਰ-ਕਮ ਨਾਇਬ ਤਹਿਸੀਲਦਾਰ ਹਲਕਾ ਆਦਮਪੁਰ ਸ. ਓੁਕਾਰ ਸਿੰਘ ਸੰਘਾ ਦੀ ਵਿਸ਼ੇਸ਼ ਅਗਵਾਹੀ ਵਿੱਚ 17 ਤੋਂ 19 ਜੂਨ ਤੱਕ ਬਹੁਤ ਹੀ ਸ਼ਰਧਾਭਾਵ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਗੁਰੂ ਘਰ ਦੇ ਮੈਨੇਜ਼ਰ ਭਾਈ ਬਲਜੀਤ ਸਿੰਘ ਅਤੇ ਮੈਨੇਜ਼ਰ ਹਰਪ੍ਰੀਤ ਸਿੰਘ ਨੇ ਦਸਿਆ ਇਹ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿੱਚ 17 ਜੂਨ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ ਉਨ੍ਹਾਂ ਦੇ ਭੋਗ 19 ਜੂਨ ਦਿਨ ਐਤਵਾਰ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿੱਚ 18 ਜੂਨ ਨੂੰ ਦੁਪਿਹਰ 3 ਤੋਂ ਰਾਤ 10 ਵਜੇ ਤੱਕ ਕਰਵਾਏ ਜਾ ਰਹੇ ਕੀਰਤਨ ਦਰਬਾਰ ਵਿੱਚ ਬੀਬੀ ਬਲਜੀਤ ਕੌਰ ਤੱਲਣ, ਹਜ਼ੂਰੀ ਰਾਗੀ ਗੁ. ਸਾਹਿਬ ਭਾਈ ਲਖਵਿੰਦਰ ਸਿੰਘ, ਹਜ਼ੂਰੀ ਕਥਾ ਵਾਚਕ ਭਾਈ ਕਿਰਪਾਲ ਸਿੰਘ, ਬੀਬੀ ਜਸਪ੍ਰੀਤ ਕੌਰ ਖਾਲਸਾ ਜਲੰਧਰ, ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਰਛਪਾਲ ਸਿੰਘ ਹਜ਼ੂਰੀ ਕਥਾਵਾਚਕ, ਭਾਈ ਮਨਜੀਤ ਸਿੰਘ ਹੈਡ ਗ੍ਰੰਥੀ, ਬੀਬੀ ਰਵਿੰਦਰ ਕੌਰ ਪਟਿਆਲੇ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸਮੂਹ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਘਰ ਦੇ ਮੈਨੇਜਰ ਬਲਜੀਤ ਸਿੰਘ ਨੇ ਦਸਿਆ ਕਿ 19 ਜੂਨ ਨੂੰ ਗੁਰੂ ਘਰ ਵਿਖੇ ਸਵੇਰੇ 10 ਵਜੇ ਢਾਡੀ ਦਰਬਾਰ ਸਜਾਇਆ ਜਾਵੇਗਾ। ਜਿਸ ਵਿੱਚ ਢਾਡੀ ਭਾਈ ਬਲਵੀਰ ਸਿੰਘ ਪਾਰਸ, ਗਿਆਨੀ ਚਰਨ ਸਿੰਘ ਆਲਮਗੀਰ, ਗਿਆਨੀ ਸੁਰਜੀਤ ਸਿੰਘ ਵਾਰਸ ਸੰਗਤਾਂ ਨੂੰ ਇਤਿਹਾਸਕ ਵਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ। ਸਟੇਜ ਸਕੱਤਰ ਦੀ ਸੇਵਾ ਭਾਈ ਹਰਵਿੰਦਰ ਸਿੰਘ ਵੀਰ ਜੀ, ਤੀਰਥ ਸਿੰਘ ਢਿੱਲੋਂ ਨਿਭਾਣਗੇ। ਅੱਜ ਗੁਰੂ ਘਰ ਵਿੱਚ ਨਵੇਂ ਰਸੀਵਰ ਸ. ਓਕਾਰ ਸਿੰਘ ਸੰਘਾ ਜਿਥੇ ਨਤਮਸਤਕ ਹੋਏ ਉਥੇ ਉਨ੍ਹਾਂ ਗੁਰੂ ਘਰ ਵਿਖੇ ਜੋੜ ਮੇਲੇ ਸਬੰਧੀ ਚੱਲ ਰਹੇ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪ੍ਰੈਸ ਨਾਲ ਗੱਲਬਾਤ ਦੋਰਾਨ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਿੱਚ ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਗੁਰੂ ਘਰ ਵਿੱਖੇ ਸੰਗਤਾਂ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਕਿਹਾ ਜੋੜ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਪਟਵਾਰੀ ਪਰਮਜੀਤ ਸਿੰਘ ਅਤੇ ਸੰਦੀਪ ਸਿੰਘ ਵੀ ਹਾਜ਼ਰ ਸਨ।

ਜੋੜ ਮੇਲੇ ਦੇ ਸਬੰਧ ਵਿੱਚ 71ਵਾਂ ਵਾਲੀਵਾਲ ਅਤੇ ਕਬੱਡੀ ਸ਼ੋਅ ਮੈਂਚ 17 ਅਤੇ 18 ਜੂਨ ਨੂੰ

ਪਿੰਡ ਤੱਲਣ ਦੇ ਗੁ. ਸ਼ਹੀਦ ਬਾਬਾ ਨਿਹਾਲ ਸਿੰਘ ਜੀ ਵਿਖੇ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿੱਚ 71ਵਾਂ ਵਾਲੀਵਾਲ ਮੈਚ ਅਤੇ ਕਬੱਡੀ ਸ਼ੋਅ ਮੈਂਚ 17 ਅਤੇ 18 ਜੂਨ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਵਾਲੀਵਾਲ ਨਿਰੋਲ ਓਪਨ ਵਿੱਚ ਪਿੰਡ ਪੱਧਰ ਦੇ ਮੈਂਚ ਕਰਵਾਏ ਜਾਣਗੇ। ਵਾਲੀਵਾਲ ਦਾ ਪਹਿਲਾ ਇਨਾਮ 25 ਹਜ਼ਾਰ, ਦੂਜਾ ਇਨਾਮ 20 ਹਜ਼ਾਰ, ਤੀਜਾ ਇਨਾਮ 8 ਹਜ਼ਾਰ ਚੌਥਾ ਇਨਾਮ 8 ਹਜ਼ਾਰ ਹੋਵੇਗਾ

Post a Comment

0 Comments