71ਵੇਂ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ, ਸੰਗਤਾਂ ਵਿੱਚ ਭਾਰੀ ਉਤਸ਼ਾਹ


       


ਜਲੰਧਰ (ਅਮਰਜੀਤ ਸਿੰਘ ਜੰਡੂ ਸਿੰਘਾ)- ਡੇਰਾ ਧੰਨ ਧੰਨ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ, ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਫਗਵਾੜਾ (ਜਿਲ੍ਹਾ ਕਪੂਰਥਲਾ) ਵਿਖੇ 71ਵਾਂ ਸਲਾਨਾ ਜੋੜ ਮੇਲਾ 9 ਜੂਨ ਦਿਨ ਵੀਰਵਾਰ ਨੂੰ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਦੀ ਛੱਤਰ ਛਾਇਆ ਹੇਠ ਅਤੇ ਮੁੱਖ ਗੱਦੀਨਸ਼ੀਨ ਸੇਵਾਦਾਰ ਆਵਾਜ਼-ਏ-ਕੌਮ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਡੇਰਾ ਚਹੇੜੂ ਦੀ ਸਮੂਹ ਮੈਨੇਜ਼ਮੈਂਟ ਅਤੇ ਸੰਗਤਾਂ ਵਲੋਂ ਬਹੁਤ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਗੁਰੂ ਘਰ ਦੇ ਸੈਕਟਰੀ ਕਮਲਜੀਤ ਖੋਥੜਾਂ ਨੇ ਦਸਿਆ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 8 ਜੂਨ ਨੂੰ ਪਹਿਲਾ ਸਵੇਰੇ 8 ਵਜੇ ਸਮੂਹ ਸੰਗਤਾਂ ਵਲੋਂ ਨਿਸ਼ਾਨ ਸਾਹਿਬ ਜੀ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ 9 ਜੂਨ ਨੂੰ ਸਵੇਰੇ 11 ਵਜੇ ਲ੍ਹੜੀਵਾਰ ਚੱਲ ਰਹੇ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਪਾਂ ਦੇ ਭੋਗ ਪਾਏ ਜਾਣਗੇ। ਉਪਰੰਤ ਵਿਸ਼ਾਲ ਪੰਡਾਲ ਸਜਾਏ ਜਾਣਗੇ। ਜਿਸ ਵਿੱਚ ਰਾਗੀ, ਢਾਡੀ, ਕੀਰਤਨੀ ਜਥੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਕੀਰਤਨ ਕਰਕੇ ਨਿਹਾਲ ਕਰਨਗੇ।
        ਉਪਰੰਤ ਪੰਜਾਬ ਦੇ ਨਾਂਮਵਰ ਗਾਇਕ ਆਸ਼ੂ ਸਿੰਘ ਅਤੇ ਪਰਵੀਨ ਭਾਰਟਾ ਵੀ ਧਾਰਮਿਕ ਗੀਤਾਂ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਸੰਗਤਾਂ ਦੀ ਸਹੂਲਤ ਹਿੱਤ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਸੰਤ ਬਾਬਾ ਕ੍ਰਿਸ਼ਨ ਨਾਥ ਜੀ ਅਤੇ ਡੇਰਾ ਚਹੇੜੂ ਦੀ ਸਮੂਹ ਮੈਂਨਜ਼ਮੈਂਟ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।

Post a Comment

0 Comments