ਡੇਰਾ ਸੰਤ ਬਾਬਾ ਫੂਲ ਨਾਥ ਜੀ-ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀਟੀ ਰੋਡ ਚਿਹੇੜੂ ਵਿਖੇ ਟਿਊਸ਼ਨ ਸੈਂਟਰ ਦੇ ਉਦਘਾਟਨੀ ਸਮਾਗਮ ਦੇ ਵੱਖ ਵੱਖ ਦਿ੍ਸ਼। |
ਫਗਵਾੜਾ/ਜਲੰਧਰ 18 ਅਕਤੂਬਰ (ਅਮਰਜੀਤ ਸਿੰਘ, ਬਾਲੀ)- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਵਿਖੇ ਧੰਨ ਧੰਨ ਸਤਿਗੁਰੂ ਰਵਿਦਾਸ ਜੀ ਮਹਾਰਾਜ ਅਤੇ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਸਾਹਿਬ ਜੀ ਵਲੋਂ ਦਿੱਤੀਆਂ ਸਿਖਿਆਵਾਂ ਤੇ ਚੱਲਦੇ ਹੋਏ, ਮਾਤਾ ਸਵਿੱਤਰੀ ਬਾਈ ਫੂਲੇ ਫ੍ਰੀ ਟਿਊਸ਼ਨ ਸੈਂਟਰ ਦਾ ਉਦਘਾਟਨ ਐਨ.ਆਰ.ਆਈ ਵੀਰਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਡੇਰਾ ਚਹੇੜੂ ਦੇ ਮੁੱਖ ਗੱਦੀਨਸ਼ੀਨ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਜੀ ਮਹਾਰਾਜ ਜੀ ਨੇ ਆਪਣੇ 60ਵੇਂ ਜਨਮ ਦਿਹਾੜੇ ਅਤੇ ਕੱਤਕ ਮਹੀਨੇ ਦੀ ਸੰਗਰਾਂਦ ਦੇ ਸ਼ੁੱਭ ਦਿਹਾੜੇ ਮੌਕੇ ਆਪਣੇ ਸ਼ੁੱਭ ਕਰ ਕਮਲਾਂ ਨਾਲ ਸਮੂਹ ਸੰਗਤਾਂ ਦੀ ਹਾਜ਼ਰੀ ਵਿੱਚ ਕੀਤਾ। ਡੇਰਾ ਚਹੇੜੂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਸੰਤ ਕ੍ਰਿਸ਼ਨ ਨਾਥ ਜੀ ਦੀ ਅਗਵਾਹੀ ਹੇਠ ਮਨਾਇਆ ਗਿਆ। ਇਨ੍ਹਾਂ ਸਮਾਗਮਾਂ ਅਤੇ ਟਿਊਸ਼ਨ ਸੈਂਟਰ ਦੇ ਸ਼ੁੱਭ ਆਰੰਭ ਤੋਂ ਪਹਿਲਾਂ ਸਵੇਰੇ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ ਜਾਪਾਂ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਅਤੇ ਸਮੁੱਚੀ ਮਨੁੱਖਤਾ ਦੀ ਸੁੱਖ ਸ਼ਾਂਤੀ ਲਈ ਹੈੱਡ ਗ੍ਰੰਥੀ ਭਾਈ ਪਰਵੀਨ ਕੁਮਾਰ ਜੀ ਵਲੋਂ ਅਰਦਾਸ ਬੇਨਤੀ ਕੀਤੀ ਗਈ। ਉਪਰੰਤ ਸਤਿਗੁਰੂ ਰਵਿਦਾਸ ਪਬਲਿਕ ਸਕੂਲ ਪਿੰਡ ਜੈਤੇਵਾਲੀ ਜਲੰਧਰ ਦੇ ਵਿਦਿਆਰਥੀਆਂ ਤੋਂ ਇਲਾਵਾ ਹੈੱਡ ਗ੍ਰੰਥੀਂ ਭਾਈ ਪਰਵੀਨ ਕੁਮਾਰ ਅਤੇ ਸਾਥੀ ਡੇਰਾ ਚਹੇੜੂ, ਸੰਤ ਬਾਬਾ ਫੂਲ ਨਾਥ ਜੀ ਸੰਗੀਤ ਅਕੈਡਮੀ ਡੇਰਾ ਚਹੇੜੂ ਦੇ ਵਿਦਿਆਰਥੀਆਂ, ਮੀਰਾ ਬਾਈ ਸਤਿਸੰਗ ਸਭਾ ਮਾਧੋਪੁਰ, ਸੰਤ ਬਾਬਾ ਫੂਲ ਨਾਥ ਸੰਗੀਤ ਅਕੈਡਮੀ, ਭਾਈ ਦਰਸ਼ਨ ਸਿੰਘ ਕੋਮਲ ਅਤੇ ਸਾਥੀ ਜਲੰਧਰ, ਸੰਤ ਬਾਬਾ ਬ੍ਰਹਮ ਨਾਥ ਜੀ ਭਜਨ ਮੰਡਲੀ, ਗੁਰੂ ਰਵਿਦਾਸ ਮੰਡਲੀ ਆਦਮਪੁਰ, ਸਤਿਗੁਰੂ ਰਵਿਦਾਸ ਭਜਨ ਮੰਡਲੀ ਡੱਡਲ ਮੁਹੱਲਾ ਫਗਵਾੜਾ, ਸੰਤ ਮੀਰਾ ਬਾਈ ਭਜਨ ਮੰਡਲੀ ਭੁੱਲਾਰਾਈ ਅਤੇ ਭਾਈ ਮੰਗਤ ਰਾਮ ਮਹਿਮੀ ਅਤੇ ਸਾਥੀ ਦਕੋਹਾ ਵਾਲਿਆਂ ਨੇ ਕਥਾ ਕੀਰਤਨ ਤੇ ਪ੍ਰਵੱਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੈਕਟਰੀ ਕਮਲਜੀਤ ਖੋਥੜਾਂ ਵਲੋਂ ਜਿਥੇ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ ਗਿਆ ਉਥੇ ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਟਿਊਸ਼ਨ ਸੈਂਟਰ ਵਿਖੇ ਪਹਿਲੇ ਦਿਨ ਹੀ 170 ਬੱਚਿਆਂ ਨੂੰ ਦਾਖਲਾ ਦਿੱਤਾ ਗਿਆ ਹੈ ਜਦਕਿ ਇਕ ਹਜ਼ਾਰ ਬੱਚਿਆਂ ਨੂੰ ਮੁਫ਼ਤ ਵਿਦਿਆ ਦੇਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਟਿਊਸ਼ਨ ਸੈਂਟਰ ਵਿੱਚ ਪਹਿਲੀ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੀ.ਬੀ.ਐਸ.ਈ ਦੇ ਵਿਸ਼ਿਆਂ ਦੀ ਟਿਊਸ਼ਨ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੰਤ ਬਾਬਾ ਫੂਲ ਨਾਥ ਫ੍ਰੀ ਸੰਗੀਤ ਅਕੈਡਮੀ ‘ਚ ਗੁਰਬਾਣੀ, ਕਥਾ, ਵਿਚਾਰ, ਹਰਮੋਨੀਅਮ, ਤਬਲੇ ਦੀ ਸਿਖਲਾਈ ਹਰੇਕ ਸੋਮਵਾਰ ਤੇ ਸ਼ੁੱਕਰਵਾਰ ਨੂੰ ਸ਼ਾਮ 4 ਤੋਂ 6 ਵਜੇ ਤੱਕ ਦਿੱਤੀ ਜਾਵੇਗੀ। ਕੰਪਿਊਟਰ ਅਤੇ ਇੰਗਲਿਸ਼ ਸਪੀਕਿੰਗ ਕਲਾਸਾਂ ਦਾ ਖਾਸ ਪ੍ਰਬੰਧ ਹੋਵੇਗਾ। ਸੰਤ ਕਿ੍ਰਸ਼ਨ ਨਾਥ ਜੀ ਨੇ ਸਮੂਹ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੱੜ੍ਹ ਲਿਖ ਕੇ ਸਤਿਗੁਰੂ ਗੁਰੂ ਰਵਿਦਾਸ ਮਹਾਰਾਜ ਦੇ ਬੇਗਮਪੁਰਾ ਦੇ ਸੰਕਲਪ ਨੂੰ ਪੂਰਾ ਕਰਨ ਲਈ ਪ੍ਰੇਰਿਆ ਅਤੇ ਇਸ ਟਿਊਸ਼ਨ ਸੈਂਟਰ ਲਈ ਐਨ.ਆਰ.ਆਈ ਭਾਈਚਾਰੇ ਅਤੇ ਸਮੂਹ ਸਹਿਯੋਗੀਆਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ। ਸੰਤ ਕ੍ਰਿਸ਼ਨ ਨਾਥ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਸੱਚਖੰਡ ਬੱਲਾਂ ਦੇ ਮੁੱਖ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਵਲੋਂ ਵਧਾਈ ਸੰਦੇਸ਼ ਭੇਜਿਆ ਗਿਆ। ਇਸ ਮੌਕੇ ਮਹੰਤ ਅਵਤਾਰ ਦਾਸ ਚਿਹੇੜੂ, ਮਹੰਤ ਬਲਬੀਰ ਦਾਸ ਖੰਨਾ, ਸੰਤ ਸਾਗਰ ਨਾਥ ਗੰਗਾ ਨਗਰ ਵਾਲੇ, ਭਾਈ ਕਰਨੈਲ ਸਿੰਘ ਲਹਿਰਾਗਾਗਾ, ਬਸਪਾ ਪੰਜਾਬ ਦੇ ਪ੍ਰਧਾਨ ਡਾ. ਜਸਵੀਰ ਸਿੰਘ ਗੜ੍ਹੀ, ਇੰਚਾਰਜ ਵਿਪਨ ਕੁਮਾਰ, ਟਿਊਸ਼ਨ ਸੈਂਟਰ ਦੀ ਇੰਚਾਰਜ ਮੈਡਮ ਰੇਨੂੰ ਸੁਮਨ, ਦੀਪਕ ਅਪਰਾ, ਭੁੱਲਾ ਰਾਮ ਸੁਮਨ, ਧਰਮਪਾਲ ਕਲੇਰ, ਅਸ਼ੋਕ ਸੰਧੂ, ਰੋਸ਼ਨ ਢੰਡਾ, ਮਹਿੰਦਰ ਢੰਡਾ, ਮਹਿੰਦਰ ਮਹੇੜੂ, ਮਾਸਟਰ ਸੋਮ ਰਾਜ, ਐਡਵੋਕੇਟ ਪਵਨ ਕੁਮਾਰ ਬੈਂਸ ਜੰਡੂ ਸਿੰਘਾ ਤੋਂ ਇਲਾਵਾ ਸਤਿਗੁਰੂ ਰਵਿਦਾਸ ਪਬਲਿਕ ਸਕੂਲ ਜੈਤੇਵਾਲੀ ਦੀ ਸਮੂਹ ਮੈਂਨੇਜ਼ਮੈਂਟ ਅਤੇ ਪਿ੍ਰੰਸੀਪਲ ਹਰਦੀਪ ਕੌਰ ਅਤੇ ਸਮੂਹ ਸਟਾਫ ਦੇ ਮੈਂਬਰ ਅਚੇ ਵੱਡੀ ਗਿਣਤੀ ‘ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਹਾਜਰ ਸਨ।
0 Comments