ਮਨੁੱਖੀ ਅਧਿਕਾਰ ਮੰਚ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਨੇ ਦਲੀਪ ਸਿੰਘ ਨੂੰ ਜ਼ਿਲ੍ਹਾ ਇਕਾਈ ਪਠਾਨਕੋਟ ਦਾ ਪ੍ਰਧਾਨ ਲਗਾਇਆ

 


ਵਾਤਾਵਰਨ ਦੀ ਸ਼ੁੱਧਤਾ ਲਈ 4 ਨਵੰਬਰ ਨੂੰ ਲਗਾਉਣਗੇ 250 ਬੂਟੇ

ਜਲੰਧਰ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਪਠਾਨਕੋਟ ਵਿਖੇ ਤਰਲੋਕ ਸਿੰਘ ਜ਼ਿਲ੍ਹਾ ਕੋ-ਆਰਡੀਨੇਟਰ ਦੀ ਪ੍ਰਧਾਨਗੀ ਹੇਠ ਸਰਨਾ ਦਫ਼ਤਰ ਮਨੁੱਖੀ ਅਧਿਕਾਰ ਮੰਚ ਦੀ ਅਹਿਮ ਮੀਟਿੰਗ ਦੀ ਕਾਰਵਾਈ ਗਈ।  ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਹੁਸਨ ਲਾਲ ਸੂੰਢ ਪ੍ਰਸਨਲ ਸੈਕਟਰੀ ਅਤੇ ਗੁਰਕੀਰਤ ਸਿੰਘ ਖੇੜਾ ਚੇਅਰਮੈਨ ਆਰ ਟੀ ਆਈ ਸੋੱਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਮਾਨਵਤਾ ਦੀ ਸੇਵਾ ਹੀ ਸਭ ਤੋਂ ਉੱਤਮ ਅਤੇ ਸੱਚੀ ਸੁੱਚੀ ਸੇਵਾ ਹੈ। ਕਿਉਂਕਿ ਸਮਾਜ ਸੇਵਕ ਕਦੇ ਵੀ ਸਮਾਜ ਦੇ ਲੋਕਾਂ ਨੂੰ ਆਪਣੇ ਹਿੱਤਾਂ ਲਈ ਪਾੜਣ ਦੀ ਕੋਝੀ ਹਰਕਤ ਨਹੀਂ ਕਰਦੇ ਸਗੋਂ ਲੋਕਾਂ ਨੂੰ ਜਾਗਰੂਕ ਕਰਕੇ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਜਾਗਰੂਕ ਕਰਦੇ ਹਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਦਲੀਪ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਤਰਲੋਕ ਸਿੰਘ ਨੂੰ ਕੋ ਆਰਡੀਨੇਟਰ, ਪਰਦੀਪ ਕੌਰ ਰੈਟ ਨੂੰ ਪ੍ਰਧਾਨ ਇਸਤਰੀ ਵਿੰਗ, ਮੋਹਰ ਸਿੰਘ ਚੀਮਾ ਨੂੰ ਸੀਨੀ ਉਪ ਪ੍ਰਧਾਨ, ਗੁਰਮੀਤ ਸਿੰਘ ਨੂੰ ਉਪ ਪ੍ਰਧਾਨ, ਬਲਦੇਵ ਰਾਜ ਉਪ ਪ੍ਰਧਾਨ, ਮਦਨ ਲਾਲ ਚੇਅਰਮੈਨ, ਜਨਕ ਸਿੰਘ ਉਪ ਚੇਅਰਮੈਨ, ਮਨੋਹਰ ਸਿੰਘ, ਸ਼ਿਵ ਨਾਥ ਠੁਕਰਾਲ ਚੇਅਰਮੈਨ ਸਲਾਹਕਾਰ ਕਮੇਟੀ ਅਤੇ ਸੁਨੀਤਾ ਦੇਵੀ ਨੂੰ ਚੇਅਰਪਰਸਨ ਇਸਤਰੀ ਵਿੰਗ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਧਰਤੀ ਨੂੰ ਹਰਾ ਭਰਾ ਬਣਾਉਣ ਲਈ ਲੱਗਭਗ 250 ਬੂਟੇ ਲਗਾਏ ਜਾਣਗੇ । ਹੋਰਨਾਂ ਤੋਂ ਇਲਾਵਾ ਕ੍ਰਿਸ਼ਨ ਲਾਲ, ਓਮ ਪ੍ਰਕਾਸ਼, ਕਰਮ ਚੰਦ, ਹਰਮੀਤ ਸਿੰਘ ਪ੍ਰਧਾਨ ਮਾਲਵਾ ਜੋਨ ਅਤੇ ਰਾਜੇਸ਼ ਕੁਮਾਰ ਆਦਿ ਮੌਜੂਦ ਸਨ।

Post a Comment

0 Comments