ਐਫ਼.ਐਸ ਧੀਮਾਨ ਨੂੰ ਵਾਤਾਵਰਣ ਬਚਾਉਣ ਲਈ ਕੀਤਾ ਸਨਮਾਨਿਤ



ਰੋਪੜ੍ਹ/ਜਲੰਧਰ (ਅਮਰਜੀਤ ਸਿੰਘ)-
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਰੋਪੜ੍ਹ ਵੱਲੋਂ ਇੱਕ ਸਨਮਾਨ ਸਮਾਰੋਹ ਚੇਅਰਮੈਨ ਮੈਡੀਕਲ ਸੈੱਲ ਗੁਰਸੇਵਕ ਸਿੰਘ ਮਾਨ ਦੀ ਅਗਵਾਹੀ ਚ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀਂ ਸਰਪ੍ਰਸਤ ਡਾਕਟਰ ਰਾਮ ਜੀ ਲਾਲ, ਪਰਮਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਮੋਹਾਲੀ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸੰਸਥਾ ਵੱਲੋਂ ਐਡਵੋਕੇਟ ਐਫ਼.ਐਸ ਧੀਮਾਨ ਨੂੰ ਉਨ੍ਹਾਂ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਗਏ ਉਪਰਾਲਿਆਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਵਿਸ਼ੇਸ਼ ਸਨਮਾਨ ਚਿੰਨ੍ਹ ਅਤੇ ਸੰਸਥਾ ਦਾ ਲੋਗੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਐ੍ਫ.ਐਸ ਧੀਮਾਨ ਜੋ ਕਿ ਸੰਸਥਾ ਦੇ ਲੀਗਲ ਅਡਵਾਈਜ਼ਰ ਵੀ ਹਨ ਇਹ ਸ਼ੁਰੂ ਤੋਂ ਲੈ ਕੇ ਹੁਣ ਤੱਕ ਸਮਾਜਿਕ ਕੁਰੀਤੀਆਂ ਵਿਰੁੱਧ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਦਿਨ ਰਾਤ ਇੱਕ ਕਰਕੇ ਲੋਕ ਸੇਵਾ ਕਰਦੇ  ਆ ਰਹੇ ਹਨ । ਇਸ ਮੌਕੇ ਧੀਮਾਨ ਨੇ ਬੋਲਦਿਆਂ ਕਿਹਾ ਕਿ ਸੰਸਥਾ ਕਦੇ ਵੀ ਨਹੀਂ ਚਾਹੁੰਦੀ ਕਿ ਸਮਾਜ ਵਿਚ ਨਸ਼ਾਖੋਰੀ, ਰਿਸ਼ਵਤਖੋਰੀ, ਜਮ੍ਹਾਂ ਖੋਰੀ, ਅਤੇ ਹੋਰ ਭੈੜੀਆਂ ਅਲਾਮਤਾਂ ਜ਼ਨਮ ਲੈਣ। ਉਨ੍ਹਾਂ ਨੂੰ ਠੱਲ੍ਹ ਪਾਉਣ ਲਈ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਇਕ ਪਲੇਟਫਾਰਮ ਉਪਰ ਇੱਕਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਜੱਲੋਵਾਲ, ਪਰਮਜੀਤ ਕੌਰ, ਹਰਚਰਨ ਕੌਰ ਪ੍ਰਧਾਨ ਇਸਤਰੀ ਵਿੰਗ ਮੋਰਿੰਡਾ ਅਤੇ ਜਗਦੀਪ ਸਿੰਘ ਆਦਿ ਨੇ ਵੀ ਸੈਮੀਨਾਰ ਨੂੰ ਸੰਬੋਧਨ ਕੀਤਾ।

Post a Comment

0 Comments