ਜ਼ਿਲ੍ਹਾ ਪੱਧਰੀ "ਸ਼ੋਅ ਐਂਡ ਟੈੱਲ" ਮੁਕਾਬਲੇ ਕਰਵਾਏ


ਜਲੰਧਰ (ਅਮਰਜੀਤ ਸਿੰਘ


)-
ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਸਿੱਖਿਆ ਅਫਸਰ ਗੁਰਸ਼ਰਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਜੋਸ਼ੀ ਅਤੇ ਐੱਸ.ਆਰ.ਪੀ ਚੰਦਰਸ਼ੇਖਰ ਦੀ ਅਗਵਾਈ ਵਿੱਚ ਅੱਜ ਜ਼ਿਲ੍ਹੇ ਦੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਤ "ਸ਼ੋਅ ਐਂਡ ਟੈੱਲ" ਮੁਕਾਬਲੇ ਕਰਵਾਏ ਗਏ। ਸਟੇਟ ਰਿਸੋਰਸ ਪਰਸਨ ਚੰਦਰਸ਼ੇਖਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਹਰੇਕ ਵਿਦਿਆਰਥੀ ਨੂੰ ਇਕ ਵਿਸ਼ਾ ਦਿੱਤਾ ਜਾਂਦਾ ਹੈ ਅਤੇ ਵਿਦਿਆਰਥੀ ਵੱਲੋਂ ਉਸ ਵਿਸ਼ੇ ਨਾਲ ਸਬੰਧਤ ਕੋਈ ਵਸਤੂ ਦਿਖਾ ਕੇ ਉਸ ਬਾਰੇ ਅੰਗਰੇਜ਼ੀ ਭਾਸ਼ਾ ਵਿੱਚ 2 ਤੋਂ 4 ਮਿੰਟ ਤਕ ਆਪਣੇ ਵਿਚਾਰ ਪੇਸ਼ ਕੀਤੇ ਜਾਂਦੇ ਹਨ। ਜੂਨੀਅਰ ਅਤੇ ਸੀਨੀਅਰ ਵਰਗ ਦੇ ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਪੱਧਰੀ ਜੇਤੂ ਵਿਦਿਆਰਥੀਆਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਕਰਵਾਏ ਜਾ ਰਹੇ ਇਹ ਮੁਕਾਬਲੇ ਸ਼ਲਾਘਾਯੋਗ ਹਨ ਅਤੇ ਇਨ੍ਹਾਂ ਨਾਲ  ਵਿਦਿਆਰਥੀਆਂ ਵਿੱਚ ਅੰਗਰੇਜ਼ੀ ਭਾਸ਼ਾ ਪ੍ਰਤੀ ਦਿਲਚਸਪੀ ਹੋਰ ਵਧੇਗੀ। ਉਪ ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਦੀ ਸਪੀਕਿੰਗ ਸਕਿੱਲ ਵਿੱਚ ਸੁਧਾਰ ਹੁੰਦਾ ਹੈ। ਜ਼ਿਲ੍ਹਾ ਮੈਂਟਰ ਹਰਜੀਤ ਬਾਵਾ ਵੱਲੋਂ ਸਮੂਹ ਵਿਦਿਆਰਥੀਆਂ ਦੇ  ਉਚਾਰਣ ਦੀ ਤਾਰੀਫ਼ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫਸਰ ਗੁਰਸ਼ਰਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਪ੍ਰਿੰਸੀਪਲ ਸੁਨੀਤਾ ਸਹੋਤਾ, ਐਸ ਆਰ ਪੀ ਚੰਦਰਸ਼ੇਖਰ, ਜ਼ਿਲ੍ਹਾ ਮੈਂਟਰ ਹਰਜੀਤ ਬਾਵਾ ਅਤੇ ਜ਼ਿਲ੍ਹਾ ਮੈਂਟਰ ਜਸਵਿੰਦਰ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਨੋਡਲ ਅਫਸਰ ਪ੍ਰਿੰਸੀਪਲ ਸੁਨੀਤਾ ਸਹੋਤਾ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅੱਜ ਦੇ ਮੁਕਾਬਲਿਆਂ ਵਿੱਚ ਰੋਹਿਤ ਸੈਣੀ, ਸੁਖਵੰਤ ਰਾਣੀ, ਨਿਧੀ ਪ੍ਰਾਸ਼ਰ, ਗਗਨਦੀਪ ਕੌਰ, ਸ਼ੈਲੀ ਅਤੇ ਨਵਜੋਤ ਕੌਰ ਵੱਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਗਈ। ਜਯੋਤੀ ਬਾਲਾ ਵੱਲੋਂ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਬਖੂਬੀ ਨਿਭਾਈ ਗਈ। ਇਸ ਮੌਕੇ ਲੈਕਚਰਾਰ ਸੁਰਿੰਦਰ ਮੋਹਨ, ਉਮੇਸ਼ਵਰ ਨਾਰਾਇਣ, ਪੰਕਜ ਮਹਿਤਾ,ਅਵਤਾਰ ਲਾਲ ਸਮੇਤ ਭਾਗ ਲੈਣ ਵਾਲੇ ਵਿਦਿਆਰਥੀ ਅਤੇ ਉਨ੍ਹਾਂ ਨਾਲ ਆਏ ਗਾਈਡ ਅਧਿਆਪਕ ਮੌਜੂਦ ਸਨ।

Post a Comment

0 Comments