ਪਿੰਡ ਦੇ ਪਤਵੰਤੇ ਸੱਜਣਾਂ ਦਾ ਸਨਮਾਨ ਕਰਦੇ ਸਕੂਲ ਪ੍ਰਿੰਸੀਪਲ ਅਤੇ ਸਰਪੰਚ ਕੁਲਵਿੰਦਰ ਬਾਘਾ ਸਮੂਹ ਗਰਾਮ ਪੰਚਾਇਤ ਦੇ ਮੈਂਬਰ। |
ਆਦਮਪੁਰ (ਅਮਰਜੀਤ ਸਿੰਘ)- ਪਿੰਡ ਬੋਲੀਨਾ ਦੋਆਬਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪਿੰਡ ਬੋਲੀਨਾ ਦੋਆਬਾ ਦੇ ਸ਼ਹੀਦ ਚਰਨਜੀਤ ਸਿੰਘ ਚੰਨਾਂ ਅਤੇ ਸ੍ਰੀ ਹਰਦਿਆਲ ਚੰਦ ਦੀ ਨਿੱਘੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪਿੰਡ ਦੇ ਐਨ.ਆਰ.ਆਈ ਵੀਰ, ਗ੍ਰਾਮ ਪੰਚਾਇਤ ਦੇ ਸਰਪੰਚ ਅਤੇ ਪੰਚਾਇਤ ਮੈਂਬਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸਟਾਫ ਅਤੇ ਬੱਚਿਆਂ ਵੱਲੋਂ ਸਮਾਰੋਹ ਦੌਰਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸ਼ਰਧਾਂਜਲੀ ਸਮਾਰੋਹ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ, ਕਵਿਤਾਵਾਂ ਅਤੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਜੀ ਦੇ ਜੀਵਨ ਤੇ ਨਾਟਕ ਪੇਸ਼ ਕੀਤੇ ਗਏ। ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਸਰਪੰਚ ਕੁਲਵਿੰਦਰ ਬਾਘਾ ਨੇ ਕਿਹਾ ਕਿ ਅੱਜ ਅਸੀਂ ਸ਼ਹੀਦਾਂ ਵੱਲੋਂ ਦਿੱਤੀ ਹੋਈ ਸ਼ਹਾਦਤ ਕਾਰਨ ਹੀ ਆਜ਼ਾਦ ਮੁਲਕ ਤੇ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ। ਸਾਨੂੰ ਸ਼ਹੀਦਾਂ ਦੀਆਂ ਜੀਵਨ ਗਾਥਾ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਤੇ ਚੰਗੇ ਨਾਗਰਿਕ ਬਣਨ ਦਾ ਪ੍ਰਣ ਕਰਨਾ ਚਾਹੀਦਾ ਹੈ। ਪ੍ਰਿੰਸੀਪਲ ਰੀਤੂ ਪਾਲ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਕੂਲ ਦੀ ਬਦਲੀ ਨੁਹਾਰ ਤੇ ਚਾਨਣਾ ਪਾ ਕੇ ਪਤਵੰਤੇ ਸੱਜਣਾਂ ਅਤੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਚਮਨ ਲਾਲ, ਕੁਲਵੰਤ ਸਿੰਘ, ਓਮ ਪ੍ਰਕਾਸ਼, ਬਲਵੀਰ ਸਿੰਘ ਐਨ.ਆਰ.ਆਈ ਭਜਨ ਬਾਘਾ, ਰਵਿੰਦਰ ਕੁਮਾਰ, ਸੰਤੋਖ ਸਿੰਘ, ਗੁਰਮੀਤ ਸਿੰਘ, ਪ੍ਰਿਥੀ ਰਾਜ, ਰਾਜੇਸ਼ ਬਾਘਾ ਸਾਬਕਾ ਐੱਸ.ਸੀ ਕਮਿਸ਼ਨ ਚੇਅਰਮੈਨ, ਦਲਜੀਤ ਕੁਮਾਰ, ਗੁਰਚਰਨ ਬੰਗੜ, ਸਰਪੰਚ ਕੁਲਵਿੰਦਰ ਬਾਘਾ, ਪੰਚ ਕਿਰਨ ਅਰੋਡ਼ਾ, ਪਹੁੰਚ ਰੁਪਿੰਦਰ ਕੌਰ, ਪੰਚ ਹਰਪ੍ਰੀਤ ਸਿੰਘ, ਡਾ. ਰਾਕੇਸ਼ ਕੁਮਾਰ, ਪ੍ਰਿੰਸੀਪਲ ਰਿਤੂ ਪਾਲ, ਵਿਨੋਦ ਪੁਰੀ, ਰਵਨੀਤ, ਪਰਮਜੀਤ ਕੌਰ, ਦਲਜੀਤ ਕੌਰ, ਅਮਰਜੋਤ, ਰੁਪਿੰਦਰ, ਗੀਤਾਂਜਲੀ, ਅਨੂ ਅਤੇ ਕਮਲ, ਪਰਮਵੀਰ ਸਿੰਘ ਹਾਜ਼ਰ ਸਨ।
0 Comments