ਗੁਰਦੁਆਰਾ ਟਿੱਬੀ ਸਾਹਿਬ ਚਚਰਾੜੀ ਵਿਖੇ 20 ਨਵੰਬਰ ਦਿਨ ਐਤਵਾਰ ਨੂੰ ਲੱਗੇਗਾ ਅੱਖਾਂ ਦਾ ਕੈਂਪ- ਸੰਤ ਬਾਬਾ ਬਲਬੀਰ ਸਿੰਘ।


ਜਲੰਧਰ -
108 ਸੰਤ ਬਾਬਾ ਗੁਰਦਿੱਤਾ ਜੀ ਗੁਰਦੁਆਰਾ ਟਿੱਬੀ ਸਾਹਿਬ ਪਿੰਡ ਚਚਰਾੜੀ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਗੱਦੀ ਨਸ਼ੀਨ ਸੰਤ ਬਾਬਾ ਬਲਬੀਰ ਸਿੰਘ ਜੀ ਦੀ ਸਰਪ੍ਰਸਤੀ ਹੇਠ ਦੇਸ਼ ਵਿਦੇਸ਼ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 20 ਨਵੰਬਰ 2022 ਦਿਨ ਐਤਵਾਰ ਨੂੰ ਅੱਖਾਂ ਦਾ ਫ੍ਰੀ-ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਅੱਖਾਂ ਦੇ ਆਪ੍ਰੇਸ਼ਨ ਕਰਨ ਲਈ ਸੀ.ਐਮ.ਸੀ. ਹਸਪਤਾਲ ਲੁਧਿਆਣਾ ਤੋਂ ਡਾਕਟਰਾਂ ਦੀ ਟੀਮ ਸਪੈਸ਼ਲ ਟੀਮ ਪਹੁੰਚ ਰਹੀ ਹੈ। ਇਸ ਮੌਕੇ ਸੇਵਾਦਾਰ ਇੰਦਰਜੀਤ ਸਿੰਘ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂਦੁਆਰਾ ਸਾਹਿਬ ਵਿਖੇ 17 ਨਵੰਬਰ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 19 ਨਵੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਸ ਦੌਰਾਨ ਕੀਰਤਨੀ ਜੱਥੇ ਬਾਬਾ ਗੁਲਾਬ ਸਿੰਘ ਜੀ ਚਮਕੌਰ ਸਾਹਿਬ ਵਾਲੇ, ਹਜ਼ੂਰੀ ਰਾਗੀ ਭਾਈ ਸ਼ੀਤਲ ਸਿੰਘ ਜੀ,  ਭਾਈ ਅੰਤਰਪ੍ਰੀਤ ਸਿੰਘ ਜੀ ਜਲੰਧਰ ਵਾਲੇ ਆਪਣੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਉਪਰੰਤ ਗੁਰੂ ਦਾ ਅਟੁੱਟ ਲੰਗਰ ਵਰਤੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਅੱਖਾਂ ਦੇ ਆਪ੍ਰੇਸ਼ਨ ਕੈਂਪ ਚ ਮਰੀਜ਼ਾਂ ਵਾਸਤੇ ਰਹਿਣ, ਖਾਣ -ਪੀਣ ਅਤੇ ਟਰਾਂਸਪੋਰਟ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ।

Post a Comment

0 Comments