ਕਪੂਰ ਪਿੰਡ ਵਿਖੇ 48ਵਾਂ ਸਲਾਨਾ ਜੋੜ ਮੇਲਾ ਅਤੇ ਵਿਸ਼ਾਲ ਭਗਵਤੀ ਜਾਗਰਣ 22 ਨਵੰਬਰ ਦਿਨ ਮੰਗਲਵਾਰ ਨੂੰ


48ਵੇਂ ਜੋੜ ਮੇਲੇ ਅਤੇ ਵਿਸ਼ਾਲ ਭਗਵਤੀ ਜਾਗਰਣ ਸਬੰਧੀ ਤਿਆਰੀਆਂ ਮਕੰਮਲ- ਪ੍ਰਧਾਨ ਗਿਆਨ ਚੰਦ

48ਵੇਂ ਜੋੜ ਮੇਲੇ ਅਤੇ ਵਿਸ਼ਾਲ ਭਗਵਤੀ ਜਾਗਰਣ ਵਿੱਚ 22 ਨਵੰਬਰ ਨੂੰ ਦੇਸ਼ਾਂ ਵਿਦੇਸ਼ਾਂ ਤੋਂ ਸ਼੍ਰੀ ਪਰਮਦੇਵਾ ਮਾਤਾ ਜੀ ਕਪੂਰ ਪਿੰਡ ਵਾਲਿਆਂ ਦੇ ਦਰਬਾਰ ਵਿੱਖੇ ਨਤਮਸਤਕ ਹੋਣਗੀਆਂ ਸੰਗਤਾਂ।


ਜਲੰਧਰ (ਅਮਰਜੀਤ ਸਿੰਘ)- ਸੱਚਖੰਡ ਵਾਸੀ ਬ੍ਰਹਮਲੀਨ ਸ਼੍ਰੀ ਪਰਮਦੇਵਾ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਅਤੇ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਅਤੇ ਸ਼੍ਰੀ ਪਰਮਦੇਵਾ ਵੈਸ਼ਨੂੰ ਮੰਦਿਰ ਚੈਰੀਟੇਬਲ ਸੁਸਾਇਟੀ ਰਜ਼ਿ. ਕਪੂਰ ਪਿੰਡ ਦੇ ਪ੍ਰਧਾਨ ਸ਼੍ਰੀ ਗਿਆਨ ਚੰਦ, ਸਕੱਤਰ ਨਰਿੰਦਰ ਸਿੰਘ ਸੋਨੂੰ ਅਤੇ ਸਮੂਹ ਮੈਂਬਰਾਂ ਦੀ ਦੇਖਰੇਖ ਹੇਠ 48ਵਾਂ ਸਲਾਨਾ ਜੋੜ ਮੇਲਾ ਅਤੇ ਵਿਸ਼ਾਲ ਭਗਵਤੀ ਜਾਗਰਣ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 22 ਨਵੰਬਰ ਦਿਨ ਮੰਗਲਵਾਰ ਨੂੰ ਕਪੂਰ ਪਿੰਡ ਵਿਖੇ ਸ਼੍ਰੀ ਪਰਮਦੇਵਾ ਮਹਾਰਾਜ ਜੀ ਦੇ ਦਰਬਾਰ ਵਿੱਚ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਸੰਗਤਾਂ ਵਲੋਂ ਕਰਵਾਇਆ ਜਾ ਰਿਹਾ ਹੈ। ਸੰਸਥਾ ਦੇ ਪ੍ਰਧਾਨ ਸ਼੍ਰੀ ਗਿਆਨ ਚੰਦ ਅਤੇ ਸਕੱਤਰ ਨਰਿੰਦਰ ਸਿੰਘ ਸੋਨੂੰ ਨੇ ਦਸਿਆ ਕਿ ਇਸ ਜੋੜ ਮੇਲੇ ਅਤੇ ਭਗਵਤੀ ਜਾਗਰਣ ਸਬੰਧੀ ਸਾਰੀਆਂ ਤਿਆਰੀਆਂ ਸੰਗਤਾਂ ਅਤੇ ਸੇਵਾਦਾਰਾਂ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 20 ਨਵੰਬਰ ਦਿਨ ਐਤਵਾਰ ਨੂੰ ਹਵਨ ਕੁੰਡ ਸਥਾਪਨਾਂ ਸਵੇਰੇ 10 ਵਜੇ ਕੀਤੀ ਜਾਵੇਗੀ ਅਤੇ 21 ਨਵੰਬਰ ਸੋਮਵਾਰ ਨੂੰ ਸਵੇਰੇ ਸ਼੍ਰੀ ਰਾਮਾਇਣ ਜੀ ਦੇ ਜਾਪ ਅਰੰਭ ਕੀਤੇ ਜਾਣਗੇ। ਉਨ੍ਹਾਂ ਕਿਹਾ 22 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਹਿਲਾ ਸ਼੍ਰੀ ਰਾਮਾਇਣ ਜੀ ਦੇ ਜਾਪਾਂ ਦੇ ਭੋਗ ਪਾਏ ਜਾਣਗੇ। ਝੰਡੇ ਦੀ ਰਸਮ ਸਵੇਰੇ 12 ਵਜੇ ਸੰਗਤਾਂ ਵਲੋਂ ਨਿਭਾਈ ਜਾਵੇਗੀ। ਰਾਸ਼ਨ ਵੰਡ ਸਮਾਗਮ ਦੁਪਿਹਰ 1 ਵਜੇ ਹੋਵੇਗਾ ਜਿਸ ਵਿੱਚ ਮੁੱਖ ਮਹਿਮਾਨ ਉੱਘੇ ਸਮਾਜ ਸੇਵਕ ਅਤੇ ਪਦਮਸ਼੍ਰੀ ਵਿਜੇ ਚੋਪੜਾ ਜੀ ਆਪਣੇ ਸ਼ੁੱਭ ਕਰ ਕਮਲਾਂ ਨਾਲ ਰਾਸ਼ਨ ਵੰਡਣ ਦੀ ਰਸਮ ਅਦਾ ਕਰਨਗੇ। ਸਕੱਤਰ ਸ਼੍ਰੀ ਨਰਿੰਦਰ ਸੋਨੂੰ ਨੇ ਦਸਿਆ ਕਿ ਦੁਪਿਹਰ 2 ਵਜੇ ਭੰਡਾਰਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਸ਼ਾਮ 6 ਵਜੇ ਹਵਨ ਕੁੰਡ ਪੂਜਾ ਹੋਵੇਗੀ ਅਤੇ ਰਾਤ 9 ਵਜੇ ਅਰੰਭ ਜਾਗਰਣ ਜੋਤ ਪ੍ਰਚੰਡ ਕੀਤੀ ਜਾਵੇਗੀ। ਉਪਰੰਤ ਵਿਸ਼ਾਲ ਭਗਵਤੀ ਜਾਗਰਣ ਦੋਰਾਨ ਪੰਜਾਬ ਦੇ ਪ੍ਰਸਿੱਧ ਗਾਇਕ ਫਿਰੋਜ਼ਖਾਨ ਅਤੇ ਵਿਜੇ ਕੁਮਾਰ ਸੰਗਤਾਂ ਨੂੰ ਮਹਾਂਮਾਈ ਦੀਆਂ ਭੇਟਾ ਗਾ ਕੇ ਨਿਹਾਲ ਕਰਨਗੇ। ਉਨ੍ਹਾਂ ਕਿਹਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਹ ਤਿੰਨ ਦਿਨਾਂ ਸਮਾਗਮ ਸ਼੍ਰੀ ਪਰਮਦੇਵਾ ਜੀ ਵੈਸ਼ਨੂੰ ਮੰਦਿਰ ਚੈਰੀਟੇਬਲ ਸੁਸਾਇਟੀ ਰਜ਼ਿ. ਕਪੂਰ ਪਿੰਡ ਦੇ ਸਮੂਹ ਮੈਂਬਰਾਂ ਅਤੇ ਸੇਵਾਦਾਰਾਂ ਦੀ ਨਿਗਰਾਨੀ ਹੇਠ ਕਰਵਾਏ ਜਾ ਰਹੇ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।

22 ਨਵੰਬਰ ਨੂੰ ਸ਼੍ਰੀ ਪਰਮਦੇਵਾ ਮਾਤਾ ਜੀ ਦੇ ਦਰਬਾਰ ਵਿੱਚ ਹੋਵੇਗਾ, ਰਾਸ਼ਨਵੰਡ ਸਮਾਰੋਹ


ਜਲੰਧਰ (ਬਿਉਰੋ)- ਸੱਚਖੰਡ ਵਾਸੀ ਸ਼੍ਰੀ ਪਰਮਦੇਵਾ ਮਹਾਰਾਜ ਜੀ ਕਪੂਰ ਪਿੰਡ ਵਾਲਿਆਂ ਦੇ ਆਸ਼ੀਰਵਾਦ ਨਾਲ 48ਵੇਂ ਜੋੜ ਮੇਲੇ ਅਤੇ ਭਗਵਤੀ ਜਾਗਰਣ ਦੇ ਸਬੰਧ ਵਿੱਚ ਰਾਸ਼ਨ ਵੰਡ ਸਮਾਰੋਹ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪਦਮਸ਼੍ਰੀ ਵਿਜੇ ਚੋਪੜਾ ਜੀ ਮੁੱਖ ਮਹਿਮਾਨ ਵਜੋਂ ਸੰਗਤਾਂ ਵਿੱਚ ਸ਼ਿਰਕਤ ਕਰਦੇ ਹੋਏ ਲੋ੍ਹੜਵੰਦ ਪਰਿਵਾਰਾਂ ਨੂੰ ਆਪਣੇ ਸ਼ੁੱਭ ਕਰ ਕਮਲਾਂ ਨਾਲ ਰਾਸ਼ਨ ਵਿਤਰਤ ਕਰਨਗੇ। ਸ਼੍ਰੀ ਨਰਿੰਦਰ ਸੋਨੂੰ ਨੇ ਦਸਿਆ ਕਿ ਇਸ ਰਾਸ਼ਨ ਵੰਡ ਸਮਾਰੋਹ ਦੋਰਾਨ ਲੋ੍ਹੜਵੰਦ ਪਰਿਵਾਰਾਂ ਨੂੰ ਜਿਥੇ ਰਾਸ਼ਨ ਵੰਡਿਆਂ ਜਾਵੇਗਾ ਉਥੇ ਲੋ੍ਹੜਵੰਦ ਬਜ਼ੁਰਗਾਂ ਨੂੰ ਕੰਬਲ ਅਤੇ ਹੋਨਹਾਰ ਬਚਿਆਂ ਦਾ ਸ਼੍ਰੀ ਪਰਮਦੇਵਾ ਵੈਸ਼ਨੂੰ ਮੰਦਿਰ ਚੈਰੀਟੇਬਲ ਸੁਸਾਇਟੀ ਵਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।

Post a Comment

0 Comments