ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਵਲੋਂ 70 ਲੋ੍ੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਭੇਟ


ਜਲੰਧਰ (ਬਿਉਰੋ)-
ਹਲਕਾ ਆਦਮਪੁਰ ਦੇ ਇਲਾਕੇ ਵਿੱਚ ਪਿਛਲੇ ਕਾਫੀ ਲੰਮੇ ਸਮੇਂ ਲੋਕ ਸੇਵਾ ਨੂੰ ਸਮਰਪਿੱਤ ਅਤੇ ਲੋਕ ਸੇਵਾ ਵਿੱਚ ਰਹਿਣ ਵਾਸੀ ਸੰਸਥਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਪਿੰਡ ਡਰੋਲੀ ਕਲਾਂ (ਜਲੰਧਰ) ਸਮੇਂ-ਸਮੇਂ ਸਿਰ ਐਨ.ਆਰ.ਆਈ ਵੀਰਾਂ ਅਤੇ ਇਲਾਕਾ ਵਾਸੀਆਂ  ਸਹਿਯੋਗ ਨਾਲ ਲੋ੍ਹੜਵੰਦ ਪਰਿਵਾਰਾਂ ਦੀ ਮੱਦਦ ਕਰਦੀ ਰਹਿੰਦੀ ਹੈ। ਇਸੇ ਲ੍ਹੜੀ ਤਹਿਤ ਸੁਸਾਇਟੀ ਦੇ ਸੇਵਾਦਾਰ ਭਾਈ ਸੁਖਜੀਤ ਸਿੰਘ ਡਰੋਲੀ ਕਲਾਂ ਨੇ ਦਸਿਆ ਕਿ ਬੀਤੇ ਦਿਨ ਨਵੰਬਰ ਮਹੀਨੇ ਦਾ 70 ਲੋ੍ਰੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਗਿਆ। ਉਨ੍ਹਾਂ ਕਿਹਾ ਇਹ ਸਾਰਾ ਉਪਰਾਲਾ ਸਮੂਹ ਐਨ.ਆਰ.ਆਈ ਵੀਰਾਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ ਕਾਫੀ ਸਾਲਾਂ ਤੋਂ ਹਰ ਮਹੀਨੇ ਕੀਤਾ ਜਾਂਦਾ ਹੈ। ਜੋ ਕਿ ਸੰਗਤਾਂ ਦੇ ਸਹਿਯੋਗ ਨਾਲ ਸੰਭਵ ਹੋ ਰਿਹਾ ਹੈ। ਉਨ੍ਹਾਂ ਕਿਹਾ ਇਹ ਕਾਰਜ਼ ਵਿੱਚ ਵਿਦੇਸ਼ਾਂ ਦੀ ਧਰਤੀ ਤੇ ਰਹਿੰਦੇ ਐਨ.ਆਰ.ਆਈ ਵੀਰਾਂ ਅਤੇ ਸੰਗਤਾਂ ਵਲੋਂ ਭੇਜੇ ਜਾਂਦੇ ਸਹਿਯੋਗ ਨਾਲ ਕੀਤਾ ਜਾਂਦੇ ਹੈ। ਸ਼ਹੀਦ ਬਾਬਾ ਮਤੀ ਸਾਹਿਬ ਜੀ ਸੇਵਾ ਸੁਸਾਇਟੀ ਪਿੰਡ ਡਰੋਲੀ ਕਲਾਂ ਦੇ ਮੈਂਬਰ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ, ਵਾਇਸ ਪ੍ਰਧਾਨ ਇੰਦਰ ਮਿਨਹਾਸ, ਸੈਕਟਰੀ ਲਖਵੀਰ ਸਿੰਘ, ਸੇਵਾਦਾਰ ਭਾਈ ਸੁਖਜੀਤ ਸਿੰਘ, ਗੁਰਵਿੰਦਰ ਸਿੰਘ ਡਰੋਲੀ, ਅਕਾਸ਼, ਬੋਬੀ, ਬੱਬਲ ਪਧਿਆਣਾ, ਜਸਕਰਨ, ਛੋਟੂ, ਕਰਨ ਪੰਚ, ਸਤਨਾਮ, ਕੁੱਕੀ, ਰਣਜੀਤ, ਅਮਰਜੀਤ ਇਤੇ ਹੋਰ ਸੇਵਾਦਾਰਾਂ ਨੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ ਹੈ।    


Post a Comment

0 Comments