ਸ਼੍ਰੀ ਅਨੰਦਪੁਰ ਸਾਹਿਬ ਜੀ ਦੇ ਟੂਰ ਮੌਕੇ ਬਚਿਆਂ ਨਾਲ ਹਾਜ਼ਰ ਪਿ੍ਰੰਸੀਪਲ ਅਮਿਤਾਲ ਕੌਰ ਅਤੇ ਸਕੂਲ ਸਟਾਫ ਮੈਂਬਰ।
ਅਮਰਜੀਤ ਸਿੰਘ ਜੰਡੂ ਸਿੰਘਾ- ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਦੀ ਅੱਠਵੀਂ ਤੋ ਦਸਵੀਂ ਜਮਾਤ ਦੇ ਬੱਚਿਆਂ ਦਾ ਇਕ ਇਤਿਹਾਸਕ ਟੂਰ ਸਕੂਲ ਸਕੱਤਰ ਸ. ਸੁਰਜੀਤ ਸਿੰਘ ਚੀਮਾਂ ਅਤੇ ਡਾਇਰੈਕਟਰ ਨਿਸ਼ਾ ਮੜੀਆ ਦੀ ਵਿਸ਼ੇਸ਼ ਅਗਵਾਹੀ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਅਤੇ ਵਿਰਾਸਤ-ਏ-ਖਾਲਸਾ ਵਿਖੇ ਪੁਜਿਆ। ਸਕੂਲ ਦੀ ਪਿ੍ਰੰਸੀਪਲ ਅਮਿਤਾਲ ਕੌਰ ਨੇ ਬੱਚਿਆਂ ਨੂੰ ਗੁਰਦੁਆਰਾ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੇ ਇਤਿਹਾਸ ਦੀ ਵਿਸਥਾਰਪੂਰਬਕ ਜਾਣਕਾਰੀ ਦਿੱਤੀ। ਉ੍ਹਨਾਂ ਕਿਹਾ 1699 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨ੍ਹਾ ਕੀਤੀ ਅਤੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ। ਸਿ ਮੌਕੇ ਸਕੂਲ ਸਟਾਫ ਤੋਂ ਮੈਡਮ ਸੰਗੀਤਾ, ਰਜਵੰਤ ਕੌਰ, ਮਨਮੀਤ ਕੌਰ ਅਤੇ ਦਿਨੇਸ਼ ਸ਼ਰਮਾ ਬੱਚਿਆਂ ਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਵਿਖੇ ਸ਼ਬਦ ਕੀਰਤਨ ਦਾ ਸਰਵਣ ਕੀਤਾ। ਉਪਰੰਤ ਬੱਚੇ ਵਿਰਾਸਤ-ਏ-ਖਾਲਸਾ ਦੇ ਮਿਊਜ਼ੀਅਮ ਵੀ ਗਏ ਤਾਂ ਜੋ ਬੱਚੇ ਆਪਣੇ ਪੁਰਾਤਨ ਇਤਿਹਾਸ ਤੋਂ ਜਾਣੂ ਹੋ ਸਕਣ। ਵਿਦਿਆਰਥੀਆਂ ਨੇ ਵਿਰਾਸਤ-ਏ-ਖਾਲਸਾ ਵਿੱਚ ਆਡੀਓ-ਵੀਡੀਓ ਏਡਜ਼ ਰਾਹੀ ਬਹੁਤ ਸਾਰੀ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ ਅਤੇ ਅਨੁਸ਼ਾਸ਼ਨ ਵਿਚ ਰਹਿੰਦੇ ਹੋਏ ਇਸ ਟੂਰ ਦਾ ਭਰਪੂਰ ਆਨੰਦ ਮਾਣਿਆਂ।
0 Comments