ਪਿੰਡ ਕਬੂਲਪੁਰ ਵਿੱਚ ਮਹਾਨ ਸ਼ਹੀਦੀ ਸਮਾਗਮ 25 ਦਸੰਬਰ ਨੂੰ


ਮਹਾਨ ਸ਼ਹੀਦੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦੇ ਜਥੇਦਾਰ ਕੁਲਵਿੰਦਰ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ।

ਪੰਜਾਬ ਦੇ ਵੱਖ-ਵੱਖ ਡੇਰਿਆਂ ਤੋਂ ਸਮਾਗਮ ਵਿੱਚ ਸੰਤ ਮਹਾਂਪੁਰਸ਼ ਭਰਨਗੇ ਹਾਜ਼ਰੀ
ਅਮਰਜੀਤ ਸਿੰਘ ਜੰਡੂ ਸਿੰਘਾ-
ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਨਿੱਘੀ ਯਾਦ ਨੂੰ ਸਮਰਪਿੱਤ ਮਹਾਨ ਗੁਰਮਤਿ ਸਮਾਗਮ ਸਮੂਹ ਸੰਗਤਾਂ ਅਤੇ ਮੁੰਡੀ ਪਰਿਵਾਰ ਵਲੋਂ 25 ਦਸੰਬਰ ਦਿਨ ਐਤਵਾਰ ਨੂੰ ਪਿੰਡ ਕਬੂਲਪੁਰ ਵਿਖੇ ਬਹੁਤ ਹੀ ਸਤਿਕਾਰ ਸਹਿਤ ਕਰਵਾਏ ਜਾ ਰਹੇ ਹਨ। ਪ੍ਰੈਸ ਨੂੰ ਜਾਣਕਾਰੀ ਦਿੰਦੇ ਪਿੰਡ ਕਬੂਲਪੁਰ ਤੋਂ ਜਥੇਦਾਰ ਕੁਲਵਿੰਦਰ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਸਬੰਧੀ ਪਹਿਲਾ ਸ਼੍ਰੀ ਸਹਿਜਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਰਾਗੀ ਭਾਈ ਮਨਜਿੰਦਰ ਸਿੰਘ ਰਾਏਪੁਰ, ਢਾਡੀ ਜਥੇਦਾਰ ਹਰਦੀਪ ਸਿੰਘ ਸੰਗਤਪੁਰ ਵਾਲੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ਤੇ ਸੰਤ ਬਾਬਾ ਲੀਡਰ ਸਿੰਘ ਜੀ ਸੈਫਲਾਬਾਦ ਵਾਲੇ, ਮਹੰਤ ਮਹਾਤਮਾ ਮੁੰਨੀ ਖੇੜਾ ਬੇਟ ਵਾਲੇ ਵੀ ਉਚੇਚੇ ਤੋਰ ਤੇ ਸੰਗਤਾਂ ਵਿੱਚ ਪੁੱਜ ਕੇ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕਰਨਗੇ। ਉਪਰੰਤ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਜਥੇਦਾਰ ਕੁਲਵਿੰਦਰ ਸਿੰਘ ਕਬੂਲਪੁਰ ਨੇ ਸਮੂਹ ਸੰਗਤਾਂ ਇਨ੍ਹਾਂ ਸਮਾਗਮਾਂ ਵਿੱਚ ਹੁੰਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।Post a Comment

0 Comments