ਸਰਕਾਰ ਦੇ ਲੋਕ ਭਲਾਈ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮੀਡੀਆ ਦਾ ਮਹੱਤਵਪੂਰਨ ਯੋਗਦਾਨ-ਕੋਮਲ ਮਿੱਤਲ
ਹੁਸ਼ਿਆਰਪੁਰ 1 ਦਸੰਬਰ (ਤਰਸੇਮ ਦੀਵਾਨਾ)- ਦਿ ਵਰਕਿੰਗ ਰਿਪੋਰਟਰਜ਼ ਐਸੋਸ਼ੀਏਸ਼ਨ ਰਜਿ.ਇੰਡੀਆ ਦੇ ਵਫਦ ਨੇ ਪੰਜਾਬ ਪ੍ਰਧਾਨ ਬਲਵੀਰ ਸਿੰਘ ਸੈਣੀ ਦੀ ਅਗਵਾਈ ਵਿੱਚ ਹੁਸ਼ਿਆਰਪੁਰ ਦੇ ਨਵੇਂ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਆਈਏਐੱਸ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਖੁਸ਼ਆਮਦੀਦ ਆਖਿਆ।ਨਵੇਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਆਈਏਐੱਸ ਦੀ ਹੁਸ਼ਿਆਰਪੁਰ ਆਮਦ 'ਤੇ ਸਵਾਗਤ ਕਰਦਿਆਂ ਦਿ ਵਰਕਿੰਗ ਰਿਪੋਰਟਰਜ਼ ਐਸੋਸ਼ੀਏਸ਼ਨ ਰਜਿ. ਵੱਲੋਂ ਉਨਾਂ ਨੂੰ ਹੁਸ਼ਿਆਰਪੁਰ ਦੀ ਵਿਲੱਖਣ ਵਿਰਾਸਤ ਅਤੇ ਐਸੋਸ਼ੀਏਸ਼ਨ ਦੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ ਗਈ। ਨਵੇਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਆਈਏਐੱਸ ਨੇ ਦਿ ਵਰਕਿੰਗ ਰਿਪੋਰਟਰਜ਼ ਐਸੋਸ਼ੀਏਸ਼ਨ ਰਜਿ. ਵੱਲੋੰ ਦਿੱਤੇ ਗਏ ਮਾਣ ਸਤਿਕਾਰ ਲਈ ਧੰਨਵਾਦ ਕਰਦਿਆਂ ਆਖਿਆ ਕਿ ਮੀਡੀਆ ਅਤੇ ਪ੍ਰਸ਼ਾਸ਼ਨ ਦੇ ਆਪਸੀ ਸਹਿਯੋਗ ਅਤੇ ਮਿਲਵਰਤਣ ਨਾਲ ਹੀ ਲੋਕਾਂ ਦੇ ਬਹੁਤ ਸਾਰੇ ਮਸਲਿਆਂ ਦਾ ਸਥਾਈ ਹੱਲ ਲੱਭਿਆ ਜਾ ਸਕਦਾ ਹੈ। ਉਨਾਂ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮੀਡੀਆ ਦੇ ਮਹੱਤਵਪੂਰਨ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਮੀਡੀਆ ਕਰਮੀਆਂ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਵਿਨੋਦ ਕੌਸ਼ਲ ਸਕੱਤਰ ਜਨਰਲ ਇੰਡੀਆ,ਤਰਸੇਮ ਦੀਵਾਨਾ ਚੇਅਰਮੈਨ ਇੰਡੀਆ,ਗੁਰਬਿੰਦਰ ਸਿੰਘ ਪਲਾਹਾ ਵਾਈਸ ਚੇਅਰਮੈਨ ਪੰਜਾਬ,ਵਿਕਾਸ ਸੂਦ ਜ਼ਿਲਾ ਪ੍ਰਧਾਨ ਹੁਸ਼ਿਆਰਪੁਰ,ਓਪੀ ਰਾਣਾ ਜ਼ਿਲਾ ਜਨਰਲ ਸਕੱਤਰ ਅਤੇ ਹੋਰ ਮੀਡੀਆ ਕਰਮੀ ਵੀ ਮੌਜੂਦ ਸਨ।
0 Comments