ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਦੇ ਅੜੀਅਲ ਵਤੀਰੇ ਦੇ ਵਿਰੁੱਧ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ


ਆਦਮਪੁਰ (ਬਿਊਰੋ) :
ਪੀ.ਡਬਲਯੂ.ਡੀ.ਫੀਲਡ ਅਤੇ ਵਰਕਸ਼ਾਪ ਯੂਨੀਅਨ ਪੰਜਾਬ ਵਲੋਂ ਜਲ ਸਰੋਤ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਦੇ ਜਿੱਦੀ ਅਤੇ ਅੜੀਅਲ ਵਤੀਰੇ ਦੇ ਵਿਰੋਧ ਵਿੱਚ ਉਲੀਕੇ ਗਏ ਸੰਘਰਸ਼ਾਂ ਦੀ ਲੜੀ ਤਹਿਤ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਅਗਵਾਈ ਵਿੱਚ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਮੰਡਲ ਹਲਕਾ ਜਲੰਧਰ ਦੇ ਦਫ਼ਤਰ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੋਹ ਭਰਪੂਰ ਧਰਨਾ ਦਿੰਦੇ ਹੋਏ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਜਿੱਦੀ ਅਤੇ ਅੜੀਅਲ ਵਤੀਰੇ ਦੇ ਵਿਰੁੱਧ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਦੇ ਹੋਏ ਉਹਨਾਂ ਨੂੰ ਤੁਰੰਤ ਮੌਜੂਦਾ ਔਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕਾਰਜਕਾਰੀ ਇੰਜੀਨੀਅਰ ਬਿਸਤ ਦੁਆਬ ਮੰਡਲ ਜਲੰਧਰ ਅਤੇ ਨਿਗਰਾਨ ਇੰਜੀਨੀਅਰ ਜਲ ਨਿਕਾਸ ਹਲਕਾ ਜਲੰਧਰ ਰਾਹੀਂ ਵੀ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ  ਕ੍ਰਿਸ਼ਨ ਕੁਮਾਰ ਦੇ ਹੈਂਕੜਬਾਜ ਵਤੀਰੇ ਵਿਰੁੱਧ ਰੋਸ ਪੱਤਰ ਪੰਜਾਬ ਸਰਕਾਰ ਨੂੰ ਭੇਜੇ ਗਏ। ਇਸ ਸਮੇਂ ਧਰਨੇ ਨੂੰ ਸੰਬੋਧਨ ਕਰਦਿਆਂ ਸਮੂਹ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਕਿ ਜਿੱਦੀ ਅੜੀਅਲ ਅਤੇ ਹੈਂਕੜਬਾਜ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਸਮੁੱਚੇ ਵਿਭਾਗ ਦੇ ਮੁਲਾਜ਼ਮਾਂ ਨੂੰ ਮਾਨਸਿਕ ਪਰੇਸ਼ਾਨੀ ਤੋਂ ਰਾਹਤ ਦਿਵਾਉਣ ਲਈ ਯੋਗ ਉਪਰਾਲੇ ਕੀਤੇ ਜਾਣ ਤਾਂ ਜੋ ਮੁਲਾਜ਼ਮਾਂ ਦੇ ਕੰਮਕਾਜ ਵਿੱਚ ਹੋਰ ਬਿਹਤਰੀ ਹੋ ਸਕੇ। ਇਸ ਸਮੇਂ ਹੋਰਨਾਂ ਤੋਂ ਇਲਾਵਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ, ਜਨਰਲ ਸਕੱਤਰ ਅਮਰੀਕ ਸਿੰਘ ਸੇਖੋਂ, ਚੇਅਰਮੈਨ ਅਕਲ ਚੰਦ ਸਿੰਘ, ਬਲਜੀਤ ਸਿੰਘ, ਰਾਜਿੰਦਰ ਕੁਮਾਰ, ਅੰਗਰੇਜ਼ ਸਿੰਘ, ਸਤਵਿੰਦਰ ਸਿੰਘ, ਬਲਵੀਰ ਸਿੰਘ ਗੁਰਾਇਆ, ਤਰਲੋਕ ਸਿੰਘ, ਕਰਮਜੀਤ ਸਿੰਘ,ਜਗਤ ਨਾਲ, ਰਘਵੀਰ ਸਿੰਘ, ਸੁਰਿੰਦਰ ਪਾਲ,ਹਰੀ ਰਾਮ, ਰਾਮ ਬ੍ਰਿਸ, ਬਲਜਿੰਦਰ ਸਿੰਘ, ਮਨਜਿੰਦਰ ਸਿੰਘ, ਯਾਦਵਿੰਦਰ ਸਿੰਘ, ਸੰਤੋਖ ਸਿੰਘ ਆਦਿ ਹਾਜ਼ਰ ਹੋਏ।

Post a Comment

0 Comments