ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਤੋਂ ਸਾਹਿਬਜਾਦਿਆਂ ਦੀ ਸ਼ਹੀਦੀ ਅਤੇ ਬੇਅੰਤ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਕ ਚੇਤਨਾ ਮਾਰਚ ਕੱਢਿਆ

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਚੇਤਨਾ ਮਾਰਚ ਦੌਰਾਨ ਹਾਜ਼ਰ ਬੱਚੇl

ਅਮਰਜੀਤ ਸਿੰਘ ਜੰਡੂ ਸਿੰਘਾ- ਸਿੱਖ ਕੋਮ ਦੇ ਮਹਾਨ ਵਿਰਸੇ ਅਤੇ ਸ਼ਹਾਦਤ ਸਪਤਾਹ ਨੂੰ ਮਨਾਉਦੇ ਹੋਏ, ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ (ਜਲੰਧਰ) ਵਿਖੇ ਸਕੂਲ ਦੇ ਸਕੱਤਰ ਸੁਰਜੀਤ ਸਿੰਘ ਚੀਮਾਂ, ਡਾਇਰੈਕਟਰ ਨਿਸ਼ਾ ਮੜ੍ਹੀਆ ਅਤੇ ਪ੍ਰਿੰਸੀਪਲ  ਅਮਿਤਾਲ ਕੌਰ ਦੀ ਰਹਿਨੁਮਾਈ ਹੇਠ ਸਾਹਿਬਜਾਦਿਆਂ ਦੀ ਸ਼ਹੀਦੀ ਅਤੇ ਬੇਅੰਤ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਕ ਚੇਤਨਾ ਮਾਰਚ ਕੱਢਿਆ ਗਿਆ l ਇਸ ਚੇਤਨਾ ਮਾਰਚ ਦੌਰਾਨ ਸਕੂਲ ਦੇ ਬੱਚਿਆਂ ਨੇ ਸ਼ਬਦ ਕੀਰਤਨ ਦਾ ਗਾਇਨ ਕਰਦੇ ਹੋਏ ਪਿੰਡ ਹਜ਼ਾਰਾ, ਢੱਡਾ ਅਤੇ ਜੋਹਲਾਂ ਵਿੱਚ ਫੇਰੀ ਕੱਢੀl ਪਿੰਡਾਂ ਦੀਆਂ ਸੰਗਤਾਂ ਵਲੋਂ ਬੱਚਿਆਂ ਦਾ ਭਰਪੂਰ ਸਵਾਗਤ ਕਰਦੇ ਹੋਏ ਬੱਚਿਆਂ ਨੂੰ ਪ੍ਰਸ਼ਾਦ ਵੀ ਵੰਡਿਆਂl ਸਕੱਤਰ ਸੁਰਜੀਤ ਸਿੰਘ ਚੀਮਾਂ ਨੇ ਕਿਹਾ ਇਹੋ ਜਿਹੇ ਚੇਤਨਾ ਮਾਰਚ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਗੌਰਵਮਈ ਵਿਰਸੇ ਅਤੇ ਧਰਮ ਨਾਲ ਜੋੜ ਕੇ ਰੱਖਦੇ ਹਨ ਅਤੇ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕਰਦੇ ਹਨl

 

Post a Comment

0 Comments