ਮੁਕੰਦਪੁਰ ਵਿਖੇ ਮੰਚ ਵੱਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ- ਡਾ੍ ਖੇੜਾ।


ਜਲੰਧਰ (ਅਮਰਜੀਤ ਸਿੰਘ)-
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਕਾਹਲੋ ਦੀ ਪ੍ਰਧਾਨਗੀ ਹੇਠ ਕਰਵਾਈ ਗਈ।ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀਂ ਸਰਪ੍ਰਸਤ ਡਾਕਟਰ ਰਾਮ ਜੀ ਲਾਲ, ਸੁਖਜਿੰਦਰ ਸਿੰਘ ਬਖਲੋਰ ਮੁੱਖ ਬੁਲਾਰਾ ਪੰਜਾਬ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਅਤੇ ਅਮਿਤ ਗੁਪਤਾ ਸਟੇਟ ਕੋਆਰਡੀਨੇਟਰ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਹਰਦੀਸ਼ ਕੌਰ ਛੋਕਰ ਨੂੰ ਜੁਆਇੰਟ ਸਕੱਤਰ ਇਸਤਰੀ ਵਿੰਗ ਇੰਡੀਆ, ਅਨੀਤਾ ਗੌਤਮ ਨੂੰ ਉਪ ਚੇਅਰਪਰਸਨ ਇਸਤਰੀ ਵਿੰਗ ਪੰਜਾਬ, ਨਰਿੰਦਰ ਕੌਰ ਨੂੰ ਪ੍ਰਧਾਨ ਇਸਤਰੀ ਵਿੰਗ ਸਰਕਲ ਮੁਕੰਦਪੁਰ, ਲਖਵਿੰਦਰ ਸਿੰਘ ਸਲਾਹਕਾਰ ਬੁੱਧੀਜੀਵੀ ਸੈਲ ਬਲਾਕ ਔੜ ਅਤੇ ਕੋਮਲ ਰਾਣੀ ਨੂੰ ਮੈਂਬਰ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ਼ ਨੂੰ ਸਮਰਪਿਤ ਮਨੁੱਖੀ ਅਧਿਕਾਰ ਚੇਤਨਾ ਸੈਮੀਨਾਰ 9 ਦਸੰਬਰ 2022 ਨੂੰ ਨੇੜੇ ਮੋਰਲੈਂਡ ਐਨ ਆਰ ਆਈ ਅਸਟੇਟ ਫਿਲੌਰ ਰੋਡ ਚੱਕਦਾਨਾ ਵਿਖੇ ਸਵੇਰੇ 11 ਵਜੇ ਤੋਂ 3-00 ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਨੈਸ਼ਨਲ, ਸਟੇਟ, ਜ਼ਿਲ੍ਹਾ ਅਤੇ ਬਲਾਕ ਪੱਧਰੀ ਟੀਮਾਂ ਹਿੱਸਾ ਲੈਣਗੀਆਂ। ਕੁਝ ਵਿਅਕਤੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਨਵੇਂ ਅਹੁਦੇਦਾਰਾਂ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਜੋ ਸਾਨੂੰ ਜ਼ੁਮੇਵਾਰੀ ਦਿਤੀ ਗਈ ਹੈ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਮਨਪ੍ਰੀਤ ਸਿੰਘ, ਅਵਤਾਰ ਸਿੰਘ ਚੇਅਰਮੈਨ, ਮਨਜੀਤ ਕੌਰ, ਹਰਮਨ ਸਿੰਘ ਚੇਅਰਮੈਨ ਸਲਾਹਕਾਰ ਕਮੇਟੀ, ਜਸਵੀਰ ਸਿੰਘ, ਕਰਨਵੀਰ ਸਿੰਘ, ਸਰਵਨ ਸਿੰਘ ਅਤੇ ਚਰਨਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Post a Comment

0 Comments