ਮਨੁੱਖੀ ਅਧਿਕਾਰ ਮੰਚ ਵੱਲੋਂ ਡਾਇਰੀ ਅਤੇ ਕਲੰਡਰ ਰਿਲੀਜ਼ ਕੀਤਾ ਗਿਆ


ਮਨੁੱਖੀ ਅਧਿਕਾਰ ਚੇਤਨਾ ਸੈਮੀਨਾਰ ਕਰਵਾਇਆ
ਔੜ/ਜਲੰਧਰ (ਅਮਰਜੀਤ ਸਿੰਘ)-
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਚੱਕਦਾਨਾ ਬਲਾਕ ਔੜ ਵਿਖੇ ਸੰਧੂ ਫਾਰਮ ਵਿੱਚ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਮਨੁੱਖੀ ਅਧਿਕਾਰ ਚੇਤਨਾ ਸੈਮੀਨਾਰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਕਾਹਲੋ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਸੈਮੀਨਾਰ ਦਾ ਉਦਘਾਟਨ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਵੱਲੋਂ ਕੀਤਾ ਗਿਆ। ਇਸ ਮੌਕੇ ਸੰਸਥਾ ਵੱਲੋਂ ਨਵੇਂ ਸਾਲ ਦੀ ਡਾਇਰੀ ਅਤੇ ਕਲੰਡਰ 2023 ਦਾ ਬੜੇ ਉਤਸ਼ਾਹ ਨਾਲ ਮੰਚ ਦੇ ਸਮੂਹ ਮੈਂਬਰ ਅਤੇ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਰਿਲੀਜ਼ ਕੀਤੇ ਗਏ। ਇਸ ਮੌਕੇ ਸੰਸਥਾ ਵੱਲੋਂ ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀਂ ਸਰਪ੍ਰਸਤ ਡਾਕਟਰ ਰਾਮ ਜੀ ਲਾਲ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਕੌਮੀ ਚੀਫ਼ ਅਡਵਾਈਜ਼ਰ ਆਰ ਟੀ ਆਈ ਸੋੱਲ ਪਰਮਜੀਤ ਭੱਲੋਵਾਲ, ਕੌਮੀ ਚੇਅਰਮੈਨ ਮਨੀਸ਼ ਕੁਮਾਰ ਯਾਦਵ, ਕੌਮੀ ਚੇਅਰਮੈਨ ਆਰ ਟੀ ਆਈ ਕੁਲਵਿੰਦਰ ਰਾਮ, ਹਰਦੀਸ ਕੌਰ ਛੋਕਰ ਕੌਮੀ ਜੁਆਇੰਟ ਸਕੱਤਰ, ਪ੍ਰਭਪ੍ਰੀਤ ਸਿੰਘ ਕੌਮੀ ਮੀਤ ਪ੍ਰਧਾਨ ਯੂਥ ਵਿੰਗ, ਹਰਭਜਨ ਸਿੰਘ ਜੱਲੋਵਾਲ ਚੇਅਰਮੈਨ ਪੰਜਾਬ, ਸੁਖਜਿੰਦਰ ਸਿੰਘ ਬਖਲੋਰ ਮੁੱਖ ਬੁਲਾਰਾ ਪੰਜਾਬ, ਅਮਿਤ ਗੁਪਤਾ ਲੱਕੀ ਕੋਆਰਡੀਨੇਟਰ ਪੰਜਾਬ, ਅਨੀਤਾ ਗੌਤਮ ਉ੍ਰਪ ਚੇਅਰਪਰਸਨ ਇਸਤਰੀ ਵਿੰਗ ਪੰਜਾਬ ਰਾਜਿੰਦਰ ਪਾਲ ਟੰਡਨ ਉਪ ਚੇਅਰਮੈਨ ਆਰ ਟੀ ਆਈ ਸੋੱਲ ਪੰਜਾਬ, ਸਰਬਜੀਤ ਕੌਰ ਸੈਣੀ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ ਅਤੇ ਸਿਮਰਨ ਸੇਠੀ ਪ੍ਰਧਾਨ ਇਸਤਰੀ ਵਿੰਗ ਐਨ ਸੀ ਆਰ ਦਿੱਲੀ ਵਿਸ਼ੇਸ਼ ਹਾਜ਼ਰ ਹੋਏ। ਇਸ ਮੌਕੇ ਤੇ ਸਮੂਹ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਮੌਲਿਕ ਅਧਿਕਾਰਾਂ ਦੀ ਰਾਖੀ ਲਈ ਸਮਾਜ ਨੂੰ ਇਕਮੁੱਠਤਾ ਦੀ ਜ਼ਰੂਰਤ ਹੈ। ਹੱਕਾਂ ਦੀ ਰਾਖੀ ਲਈ ਇਕ ਪਲੇਟਫਾਰਮ ਤੇ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਕੌਰ, ਮਨਪ੍ਰੀਤ ਸਿੰਘ, ਬਲਜੀਤ ਸਿੰਘ ਚੁੰਨੀ, ਜੀਵਨ ਕੁਮਾਰ ਬਾਲੂ, ਮਨਦੀਪ ਕੌਰ ਮੋਹਾਲੀ, ਅਮ੍ਰਿਤ ਪੁਰੀ, ਅਨੀਤਾ ਸਿੰਘ, ਨਰਿੰਦਰ ਕੌਰ, ਸਤਵਿੰਦਰ ਸਿੰਘ ਖੇਲਾ, ਹਰਮਨਦੀਪ ਸਿੰਘ, ਅਵਤਾਰ ਸਿੰਘ, ਰੰਜੀਤਾ ਕੁਮਾਰੀ, ਬਾਨੀਤਾ ਦੇਵੀ, ਮਨਜੀਤ ਕੌਰ, ਕਿਰਨ ਕਮਲ ਯੂ.ਐਸ ਏ, ਹੁਸਨ ਲਾਲ ਸੂੰਢ ਪ੍ਰਸਨਲ ਸੈਕਟਰੀ, ਸੁਭਾਸ਼ ਚੰਦਰ, ਤਰਸੇਮ ਲਾਲ ਕਾਕੂ, ਵਰਿੰਦਰ ਸਿੰਘ ਬਿੱਟੂ, ਅਸ਼ਵਨੀ ਕੁਮਾਰ ਸ਼ਰਮਾ, ਪ੍ਰਿੰਕਾ ਸ਼ਰਮਾ, ਸੰਦੀਪ ਕੁਮਾਰ ਸ਼ਰਮਾ, ਸਤੀਸ਼ ਕੁਮਾਰ ਅਤੇ ਪਰਮਪਾਲ ਸਿੰਘ ਆਦਿ ਨੇ ਵੀ ਸੈਮੀਨਾਰ ਨੂੰ ਸੰਬੋਧਨ ਕੀਤਾ।

Post a Comment

0 Comments