ਗੁ. ਸ੍ਰੀ ਗੁਰੂ ਤੇਗ ਬਹਾਦਰ ਲੋਕ ਸਭਾ ਪ੍ਰਿਥਵੀ ਨਗਰ ਵਿਖੇ ਕੀਰਤਨ ਸਮਾਗਮ ਕਰਵਾਇਆ


ਪ੍ਰਸਿੱਧ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ
ਜਲੰਧਰ 10 ਦਸੰਬਰ (ਅਮਰਜੀਤ ਸਿੰਘ) :
ਸੂਰਵੀਰ ਸੇਵਕ ਦਲ ਵੱਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸਮੂਹ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ 35ਵਾਂ ਕੀਰਤਨ ਸਮਾਗਮ 10 ਦਸੰਬਰ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਲੋਕ ਸਭਾ ਪ੍ਰਿਥਵੀ ਨਗਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਕੀਤਰਨ ਸਮਾਗਮ ਦੌਰਾਨ ਸੰਤ ਜਸਵਿੰਦਰ ਸਿੰਘ, ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਕਥਾਵਾਚਕ ਭਾਈ ਮਨਦੀਪ ਸਿੰਘ ਮੁਰੀਦ, ਭਾਈ ਬ੍ਰਹਮਜੋਤ ਸਿੰਘ, ਭਾਈ ਅਵਤਾਰ ਸਿੰਘ ਤੇ ਭਾਈ ਨਵਦੀਪ ਸਿੰਘ ਨੇ ਗੁਰਬਾਣੀ ਰਾਹੀਂ ਸੰਗਤਾਂ ਸ਼ਹੀਦੀਆਂ ਭਰੇ ਗੁਰ ਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ਸ. ਜਸਵਿੰਦਰ ਸਿੰਘ ਖ਼ਾਲਸਾ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਆਈ ਹੋਈ ਸੰਗਤ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸੇਵਾਦਾਰਾਂ ਵੱਲੋਂ ਸੰਗਤਾ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸ. ਅਮਰਜੀਤ ਸਿੰਘ ਕਿਸ਼ਨਪੁਰਾ ਪ੍ਰਧਾਨ ਬੀ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਅਤੇ ਪ੍ਰਬੰਧਕਾਂ ਵੱਲੋਂ ਸੇਵਾ ਕਰਨ ਵਾਲੀਆਂ ਸੰਗਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ ਸੈਣੀ ਨੇ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਸੁਰਜਨ ਸਿੰਘ, ਸ. ਹਰਦੀਪ ਸਿੰਘ ਭੱਲਾ, ਸ. ਮਹਿੰਦਰ ਸਿੰਘ, ਸ. ਹਰਦੇਵ ਸਿੰਘ ਦੇਬੀ, ਸ. ਅਵਤਾਰ ਸਿੰਘ, ਸ. ਟਹਿਲ ਸਿੰਘ, ਲੱਕੀ ਮੱਕੜ, ਕੁਲਦੀਪ ਸਿੰਘ ਸੋਨੂੰ, ਮੁਖਤਿਆਰ ਸਿੰਘ, ਸ. ਹਰਦੇਵ ਸਿੰਘ, ਮੋਹਣ ਸਿਘ, ਬਲਰਾਜ ਸਿੰਘ, ਜਸਬੀਰ ਸਿੰਘ, ਰਣਬੀਰ ਸਿੰਘ, ਤਰਨਜੋਤ ਸਿੰਘ, ਲੱਕੀ ਕਾਲੜਾ ਆਦਿ ਪਤਵੰਤੇ ਹਾਜ਼ਰ ਸਨ।

Post a Comment

0 Comments