ਥਾਣਾ ਆਦਮਪੁਰ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 100 ਗ੍ਰਾਮ ਹੈਰੋਇਨ ਅਤੇੇ ਇੱਕ ਦੇਸੀ ਪਿਸਟਲ ਬ੍ਰਾਮਦਗੀ ਕੀਤੀ ਗਈ।


ਆਦਮਪੁਰ/ਜਲੰਧਰ (ਅਮਰਜੀਤ ਸਿੰਘ)-
ਐਸ.ਐਸ.ਪੀ ਜਲੰਧਰ ਦਿਹਾਤੀ ਸਵਰਨਦੀਪ ਸਿੰਘ, ਐਸ.ਪੀ ਇੰਨਵੈਸਟੀਗੇਸ਼ਨ ਸਰਬਜੀਤ ਸਿੰਘ ਬਾਹੀਆ, ਡੀ.ਐਸ.ਪੀ ਸਰਬਜੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵਲੋਂ ਪ੍ਰਾਪਤ ਹੁੱਕਮਾਂ ਅਨੁਸਾਰ ਇੱਕ ਵਿਸ਼ੇਸ਼ ਸਰਚ ਆਪ੍ਰੇਸ਼ਨ ਦੌਰਾਨ ਥਾਣਾ ਆਦਮਪੁਰ ਦੇ ਮੁੱਖੀ ਇਸਪੈਕਟਰ ਹਰਦੀਪ ਸਿੰਘ ਦੀ ਪੁਲਿਸ ਪਾਰਟੀ ਵਲੋਂ 02 ਵੱਖ-ਵੱਖ ਮਾਮਲਿਆਂ ਵਿੱਚ 100 ਗ੍ਰਾਮ ਹੈਰੋਇਨ ਅਤੇ ਇੱਕ ਦੇਸੀ ਪਿਸਟਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਜਾਣਕਾਰੀ ਦਿੰਦੇ ਡੀਐਸਪੀ ਆਦਮਪੁਰ ਸਰਬਜੀਤ ਰਾਏ ਏ.ਐਸ.ਆਈ ਗੁਰਮੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਇੱਕ ਵਿਸ਼ੇਸ਼ ਸਰਚ ਆਪ੍ਰੇਸ਼ਨ ਦੌਰਾਨ ਬਲਜਿੰਦਰ ਸਿੰਘ ੳਰਫ ਗਾਂਧੀ ਪੁੱਤਰ ਗੁਰਦੀਪ ਸਿੰਘ ਵਾਸੀ ਮੁਹੱਦੀਪੁਰ ਜੱਟਾਂ ਥਾਣਾ ਆਦਮਪੁਰ ਜਲੰਧਰ ਦੇ ਘਰ ਰੇਡ ਕੀਤੀ ਗਈ। ਇਸ ਰੇਡ ਮੌਕੇ ਬਲਜਿੰਦਰ ਸਿੰਘ ਉਰਫ ਗਾਂਧੀ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਭੱਜ ਗਿਆ। ਜਦ ਉਸਦੇ ਕਮਰੇ ਦੀ ਤਲਾਸ਼ੀ ਲਈ ਗਈ ਉਥੋਂ ਇੱਕ ਦੇਸੀ ਪਿਸਟਲ ਸਮੇਤ 04 ਜਿੰਦਾ ਰੌਂਦ ਬਰਾਮਦ ਹੋਏ। ਜਿਸਦੇ ਚੱਲਦੇ ਬਲਜਿੰਦਰ ਸਿੰਘ ਗਾਂਧੀ ਦੇ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ। ਥਾਣਾ ਮੁੱਖੀ ਆਦਮਪੁਰ ਹਰਦੀਪ ਸਿੰਘ ਨੇ ਦਸਿਆ ਕਿ ਇਸ ਵਿਆਕਤੀ ਖਿਲਾਫ ਪਹਿਲਾ ਵੀ 2 ਮਾਮਲੇ ਦਰਜ਼ ਹਨ।

ਦੂਸਰੇ ਮਾਮਲੇ ਵਿੱਚ ਜੰਡੂ ਸਿੰਘਾ ਪੁਲਿਸ ਚੋਕੀ ਇੰਚਾਰਜ਼ ਏ.ਐਸ.ਆਈ ਭਗਵੰਤ ਸਿੰਘ ਨੇ ਮੁਖਵਰ ਦੀ ਇਤਲਾਹ ਤੇ ਦੋ ਵਿਆਕਤੀਆਂ ਨੂੰ 100 ਗ੍ਰਾਮ ਹੈਰੋਇੰਨ ਸਮੇਤ ਕਾਬੂ ਕੀਤਾ ਹੈ। ਐਸ. ਐਚ.ਉ ਆਦਮਪੁਰ ਹਰਦੀਪ ਸਿੰਘ ਨੇ ਦਸਿਆ ਕਿ ਦੁਸੜਕਾ ਚੋਕ ਜੰਡੂ ਸਿੰਘਾ ਵਿਖੇ ਕੀਤੀ ਗਈ ਨਾਕਾਬੰਦੀ ਦੋਰਾਨ ਗੱਡੀ ਨੰਬਰ ਪੀ.ਬੀ10-ਐਚ.ਜੇ-3577 ਨਿਸ਼ਾਨ ਮਾਇਕਰਾ ਕਾਰ ਵਿੱਚ 03 ਨੋਜਵਾਨ ਸਵਾਰ ਸਨ। ਇਸ ਗੱਡੀ ਦੀ ਚੇਕਿੰਗ ਦੋਰਾਨ ਡਰਾਇਵਰ ਸੀਟ ਦੇ ਥੱਲਿਉ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਾਰ ਵਿੱਚ ਸਵਾਰ ਬਲਜੀਤ ਸਿੰਘ ਪੁੱਤਰ ਤਰਸੇਮ ਸਿੰਘ, ਜਗਦੀਸ਼ ਪੁੱਤਰ ਸਤਪਾਲ ਵਾਸੀਆਨ ਡੁਮੇਲੀ ਥਾਣਾ ਰਾਵਲਪਿੰਡੀ ਜਿਲਾ ਕਪੂਰਥਲਾ ਅਤੇ ਅਮਨਦੀਪ ਜੱਸਲ ਪੁੱਤਰ ਮਨਜੀਤ ਸਿੰਘ ਵਾਸੀ ਭਬਿਆਣਾ ਥਾਣਾ ਰਾਵਲਪਿੰਡੀ ਕਪੂਰਥਲਾ ਦੇ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ ਅਤੇ ਡੂੰਗਾਈ ਨਾਲ ਪੁਛਗਿੱਛ ਜਾਰੀ ਹੈ। ਉਨ੍ਹਾਂ ਕਿਹਾ ਕਾਰ ਨੂੰ ਕਬਜੇ ਵਿੱਚ ਲੈ ਲਿਆ ਹੈ।



Post a Comment

0 Comments