ਪਿੰਡ ਗੋਪਾਲੀਆ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਹਾਨ ਗੁਰਮਤਿ ਸਮਾਗਮ 27 ਜਨਵਰੀ ਨੂੰ


ਹੁਸ਼ਿਆਰਪੁਰ, 23 ਜਨਵਰੀ (ਹਰਵਿੰਦਰ ਸਿੰਘ ਭੁੰਗਰਨੀ)-
ਪਿੰਡ ਗੋਪਾਲੀਆ ਵਿਖੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਦਲ ਪੰਥ ਸ਼ਹੀਦ ਬਾਬਾ ਦੀਪ ਸਿੰਘ ਜੀ ਤਰਨਾ ਦਲ ਹੈਡਕੁਆਰਟਰ ਗੋਪਾਲੀਆ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ 27 ਜਨਵਰੀ ਨੂੰ ਰਾਤ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਥੇਬੰਦੀ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਕੁਲਵਰਨ ਸਿੰਘ ਖਾਲਸਾ ਗੋਪਾਲੀਆ ਨੇ ਦੱਸਿਆ ਕਿ 27 ਜਨਵਰੀ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਤ 07 ਤੋਂ 11 ਵਜੇ ਤੱਕ ਮਹਾਂਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 27 ਜਨਵਰੀ ਰਾਤ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਹਾਨ ਗੁਰਮਤਿ ਸਮਾਗਮ ਵਿੱਚ ਜਥੇਦਾਰ ਬਾਬਾ ਗੁਰਦੇਵ ਸਿੰਘ ਤਰਨਾ ਦਲ ਬਜਵਾੜਾ ਕਲਾਂ, ਜਥੇਦਾਰ ਬਾਬਾ ਅਜੀਤ ਸਿੰਘ ਬਾਸੀ ਦਿਹਾਣਾ, ਸੰਤ ਬਾਬਾ ਜਸਪਾਲ ਸਿੰਘ ਮੰਹਣਹਾਣਾ, ਬਾਬਾ ਭਰਪੂਰ ਸਿੰਘ, ਭਾਈ ੳਕਾਰ ਸਿੰਘ ਮਾਨ ਇੰਟਰਨੈਸਨਲ ਨੈਸ਼ਨਲ ਢਾਡੀ ਜੱਥਾ, ਭਾਈ ਕੁਲਵੰਤ ਸਿੰਘ ਆਦਿ ਕਥਾ ਕੀਰਤਨ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।     

Post a Comment

0 Comments