ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਪਿੰਡ ਡਰੋਲੀ ਕਲਾਂ ਵੱਲੋਂ 80 ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵਿਤਰਿਤ ਕੀਤਾ ਗਿਆ


ਲੋ੍ੜਵੰਦ ਪਰਿਵਾਰਾਂ ਦੀ ਸੇਵਾ ਵਿੱਚ ਹਮੇਸ਼ਾਂ ਅੱਗੇ ਰਹਿੰਦੀ ਹੈ ਆਦਮਪੁਰ ਹਲਕੇ ਦੀ ਸਿਰਮੌਰ ਸੰਸਥਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ 

ਆਦਮਪੁਰ 07 ਜਨਵਰੀ (ਅਮਰਜੀਤ ਸਿੰਘ)- ਸ਼ਹੀਦ ਬਾਬਾ ਮਤੀ ਸਾਹਿਬ ਜੀ ਸੇਵਾ ਸੁਸਾਇਟੀ ਪਿੰਡ ਡਰੋਲੀ ਕਲਾਂ ਆਦਮਪੁਰ ਵਲੋਂ ਲੋ੍ੜਵੰਦ ਪਰਿਵਾਰਾਂ ਦੀ ਮੱਦਦ ਨੂੰ ਮੁੱਖ ਰੱਖਦਿਆਂ ਐਨ.ਆਰ.ਆਈ ਵੀਰਾਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 80 ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵਿਤਰਿਤ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ ਅਤੇ ਸੇਵਾਦਾਰ ਭਾਈ ਸੁਖਜੀਤ ਸਿੰਘ ਡਰੋਲੀ ਕਲਾਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦਸਿਆ ਕਿ ਇਹ ਇਹ ਕਾਰਜ਼ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਚੱਲ ਰਿਹਾ ਹੈ ਅਤੇ ਚੱਲਦਾ ਰਹੇਗਾ। ਉਨ੍ਹਾਂ ਕਿਹਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਸੇਵਾ ਸੁਸਾਇਟੀ ਨੇ ਹਮੇਸ਼ਾਂ ਲੋ੍ਹੜਵੰਦ ਪਰਿਵਾਰਾਂ ਦੀ ਜਿਥੇ ਮੱਦਦ ਕੀਤੀ ਹੈ ਉਥੇ ਸਕੂਲਾਂ ਵਿੱਚ ਪ੍ਹੜਦੇ ਬਚਿਆਂ ਦੀਆਂ ਫੀਸਾਂ ਵੀ ਦਿੱਤੀਆਂ ਹਨ ਅਤੇ ਖੂਨਦਾਨ ਕੈਂਪ ਲਗਾ ਕੇ ਹਸਪਤਾਲਾਂ ਵਿੱਚ ਖੂਨ ਦੀ ਕਮੀ ਨਾਲ ਜੂਝ ਰਹੇ ਮਰੀਜ਼ਾਂ ਲਈ ਸੈਂਕੜੇ ਯੂਨਿਟ ਖੂਨਦਾਨ ਕਰਕੇ ਮਾਨਵਤਾ ਦੀ ਭਲਾਈ ਲਈ ਕਾਰਜ਼ ਕੀਤੇ ਹਨ। ਸੇਵਾਦਾਰਾਂ ਨੇ ਦਸਿਆ ਕਿ ਅੱਜ ਵੀ ਸਮੂਹ ਦਾਨੀ ਸੱਜਣਾਂ ਦੇ ਸਹਿਯੋਗ ਨਾਲ 80 ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਗਿਆ ਹੈ। ਸੰਸਥਾ ਦੇ ਸਮੂਹ ਮੈਂਬਰਾਂ ਨੇ ਦਾਨੀ ਸੱਜਣਾਂ, ਐਨ.ਆਰ.ਆਈ ਵੀਰਾਂ ਅਤੇ ਸਮੂਹ ਸਹਿਯੋਗੀ ਸੰਗਤਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ। ਇਸ ਮੌਕੇ ਤੇ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ, ਵਾਇਸ ਪ੍ਰਧਾਨ ਇੰਦਰ ਮਿਨਹਾਸ, ਸੈਕਟਰੀ ਲਖਵੀਰ, ਸੇਵਾਦਾਰ ਭਾਈ ਸੁਖਜੀਤ ਸਿੰਘ ਡਰੋਲੀ ਕਲਾਂ, ਗੁਰਵਿੰਦਰ, ਬੋਬੀ, ਅਕਾਸ਼, ਸਤਨਾਮ, ਪਿੰਦਰ ਫੋਜੀ, ਰਣਜੀਤ, ਕਰਨ ਪੰਚ ਆਦਿਕ ਸੁਸਾਇਟੀ ਮੈਂਬਰ ਸਹਿਬਾਂਨ ਹਾਜ਼ਰ ਸਨ।    


Post a Comment

0 Comments