ਕਪੂਰ ਪਿੰਡ ਵਿਖੇ ਸ਼੍ਰੀ ਪਰਮਦੇਵਾ ਮਹਾਰਾਜ ਜੀ ਦਾ ਦੱਸਵਾਂ ਜਯੋਤੀ ਰੂਪ ਪ੍ਰਗਟ ਦਿਵਸ ਮਨਾਇਆ

ਕਪੂਰ ਪਿੰਡ ਵਿੱਚ ਦੱਸਵੇਂ ਜਯੋਤੀ ਰੂਪ ਪ੍ਰਗਟ ਦਿਵਸ ਮੌਕੇ ਸੰਗਤਾਂ ਵਿੱਚ ਹਾਜ਼ਰ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ, ਪ੍ਰਧਾਨ ਗਿਆਨ ਚੰਦ, ਸਕੱਤਰ ਨਰਿੰਦਰ ਸਿੰਘ ਸੋਨੂੰ ਅਤੇ ਸੰਗਤਾਂ। 

ਮਹਾਂਮਾਈ ਤੋਂ ਸੱਚੇ ਦਿਲ ਨਾਲ ਮੰਗੀ, ਹਰ ਮੁਰਾਦ ਪੂਰੀ ਹੁੰਦੀ ਹੈ, ਜਸਵਿੰਦਰ ਕੌਰ ਅੰਜੂ

ਸੰਗਤਾਂ ਨੇ ਭਾਰੀ ਗਿਣਤੀ ਵਿੱਚ ਕਪੂਰ ਪਿੰਡ ਵਿਖੇ ਕੀਤੀ ਸ਼ਿਰਕਤ

ਅਮਰਜੀਤ ਸਿੰਘ ਜੰਡੂ ਸਿੰਘਾ- ਸੱਚਖੰਡ ਵਾਸੀ ਬ੍ਰਹਮਲੀਨ ਸ਼੍ਰੀ ਪਰਮਦੇਵਾ ਮਹਾਰਾਜ ਜੀ ਕਪੂਰ ਪਿੰਡ ਵਾਲਿਆਂ ਦਾ ਦੱਸਵਾਂ ਜਯੋਤੀ ਰੂਪ ਪ੍ਰਗਟ ਦਿਵਸ ਮੁੱਖ ਗੱਦੀ ਸੇਵਾਦਾਰ ਸ਼੍ਰੀ ਜਸਵਿੰਦਰ ਕੌਰ ਅੰਜੂ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੀ ਪਰਮਦੇਵਾ ਜੀ ਵੈਸ਼ਨੋ ਮੰਦਿਰ ਚੈਰੀਟੇਬਲ ਸੁਸਾਇਟੀ ਰਜ਼ਿ. ਦੇ ਪ੍ਰਧਾਨ ਸ਼੍ਰੀ ਗਿਆਨ ਚੰਦ ਅਤੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਨਿਗਰਾਨੀ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਗਿਆ। ਜਾਣਕਾਰੀ ਦਿੰਦੇ ਸਕੱਤਰ ਨਰਿੰਦਰ ਸਿੰਘ ਸੋਨੂੰ ਨੇ ਦਸਿਆ ਕਿ ਦੱਸਵੇਂ ਜਯੋਤੀ ਰੂਪ ਪ੍ਰਗਟ ਦਿਵਸ ਦੇ ਸਬੰਧ ਵਿੱਚ ਪਹਿਲਾ ਸਵੇਰੇ 8 ਵਜੇ ਸ਼੍ਰੀ ਦੁਰਗਾ ਸਤੁਤੀ ਦੇ ਜਾਪ ਕਰਵਾਏ ਗਏ, 10 ਵਜੇ ਕੰਜ਼ਕਾਂ ਦਾ ਪੂਜਨ ਵੀ ਕੀਤਾ ਗਿਆ। ਉਨ੍ਹਾਂ ਕਿਹਾ 12 ਵਜੇ ਹਵਨ ਯੱਗ ਕਰਵਾਇਆ ਗਿਆ। ਉਪਰੰਤ ਵਿਜੇ ਕੁਮਾਰ ਐਂਡ ਪਾਰਟੀ ਨੇ ਸੰਗਤਾਂ ਨੂੰ ਮਹਾਂਮਾਈ ਦੀ ਮਹਿਮਾ ਗਾ ਕੇ ਨਿਹਾਲ ਕੀਤਾ। ਇਸ ਮੌਕੇ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਜੀ ਨੇ ਸਮੂਹ ਸੰਗਤਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਮਹਾਂਮਾਈ ਦੇ ਚਰਨਾਂ ਵਿੱਚ ਕੀਤੀ ਅਰਦਾਸ ਅਤੇ ਮਹਾਂਮਾਈ ਤੋਂ ਸੱਚੇ ਦਿਲ ਨਾਲ ਮੰਗੀ, ਹਰ ਮੁਰਾਦ ਪੂਰੀ ਹੁੰਦੀ ਹੈ, ਉਨ੍ਹਾਂ ਸਮੂਹ ਸੰਗਤਾਂ ਨੂੰ ਆਪਣੇ ਬਚਿਆਂ ਨੂੰ ਚੰਗੀ ਵਿਦਿਆ ਪ੍ਰਦਾਨ ਕਰਵਾਉਣ, ਨਸ਼ਿਆਂ ਤੋਂ ਦੂਰ ਰਹਿ ਕੇ ਸਾਦਾ ਜੀਵਨ ਬਤੀਤ ਕਰਨ ਅਤੇ ਆਪਣੇ ਮਾਤਾ ਪਿਤਾ ਦੀ ਸੇਵਾ ਅਤੇ ਸਤਿਕਾਰ ਕਰਨ ਲਈ ਸਮੂਹ ਸੰਗਤਾਂ ਨੂੰ ਪ੍ਰੇਰਿਤ ਕੀਤਾ। ਇਸ ਸਮਾਗਮ ਮੌਕੇ ਤੇ ਸ਼੍ਰੀ ਪਰਮਦੇਵਾ ਜੀ ਵੈਸ਼ਨੋ ਮੰਦਿਰ ਚੈਰੀਟੇਬਲ ਸੁਸਾਇਟੀ ਰਜ਼ਿ ਕਪੂਰ ਪਿੰਡ ਜਲੰਧਰ ਦੇ ਸਮੂਹ ਮੈਂਬਰ, ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ। ਇਸ ਮੌਕੇ ਸੰਗਤਾਂ ਲਈ ਚਾਹ ਪਕੋੜਿਆਂ ਦਾ ਲੰਗਰ ਅਤੇ ਭੰਡਾਰਾ ਵੀ ਕਰਵਾਇਆ ਗਿਆ।Post a Comment

0 Comments