ਡੇਰਾ ਚਹੇੜੂ ਵਿਖੇ ਮਾਘੀ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ


ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਭਰੀ ਹਾਜ਼ਰੀ, ਗੁਰਬਾਣੀ ਕੀਰਤਨ ਕੀਤਾ ਸਰਵਣ

ਫਗਵਾੜਾ/ਜਲੰਧਰ (ਅਮਰਜੀਤ ਸਿੰਘ ਜੰਡੂ ਸਿੰਘਾ)- ਡੇਰਾ ਸੰਤ ਬਾਬਾ ਫੂਲ ਨਾਥ ਜੀ ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋ੍ਹਡ ਚਹੇੜੂ ਫਗਵਾੜਾ ਵਿਖੇ ਮਾਘੀ ਦੇ ਪਵਿੱਤਰ ਤਿਉਹਾਰ ਅਤੇ ਸੰਗਰਾਂਦ ਦੇ ਸਮਾਗਮ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਨੇ ਹੁੰਮਹੁੰਮਾਂ ਕੇ ਸ਼ਿਰਕਤ ਕੀਤੀ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸਰਵਣ ਕੀਤੀ। ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਾਹਾਰਾਜ ਦੀ ਛੱਤਰ ਛਾਇਆ ਹੇਠ ਅਤੇ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਜੀ ਮੁੱਖ ਸੇਵਾਦਾਰ ਡੇਰਾ ਚਹੇੜੂ ਦੀ ਅਗਵਾਹੀ ਵਿੱਚ ਅੱਜ ਮਾਘੀ ਦੀ ਸੰਗਰਾਂਦ ਦੇ ਦਿਹਾੜੇ ਦੇ ਸਬੰਧ ਵਿੱਚ ਪਹਿਲਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਂਪਾ ਦੇ ਭੋਗ ਪਾਏ ਗਏ। ਉਪਰੰਤ ਸਜਾਏ ਗਏ ਕੀਰਤਨ ਦੀਵਾਨਾਂ ਵਿੱਚ ਰਾਗੀ ਭਾਈ ਪ੍ਰਵੀਨ ਕੁਮਾਰ ਜੀ ਹੈੱਡ ਗ੍ਰੰਥੀ ਡੇਰਾ ਚਹੇੜੂ, ਰਾਗੀ ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲਿਆਂ ਨੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸਰਵਣ ਕਰਵਾਈ। ਇਸ ਮੌਕੇ ਮਿਸ਼ਨਰੀ ਕਲਾਕਾਰ ਜੁਗਿੰਦਰ ਦੁਖੀਆ ਵਲੋਂ ਸੰਗਤਾਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਧਾਰਮਿਕ ਗੀਤਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਡੇਰਾ ਚਹੇੜੂ ਦੇ ਮੁੱਖ ਗੱਦੀ ਨਸ਼ੀਨ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਜੀ ਨੇ ਗੁਰੂ ਘਰ ਪੁੱਜੀਆਂ ਸਰਬੱਤ ਸੰਗਤਾਂ ਦਾ ਜਿਥੇ ਧੰਨਵਾਦ ਕੀਤਾ ਉਥੇ ਉਨ੍ਹਾਂ ਸਰਬੱਤ ਸੰਗਤਾਂ ਨੂੰ ਉਨ੍ਹਾਂ ਦੇ ਬਚਿਆਂ ਨੂੰ ਉੱਚ ਸਿਖਿਆਂ ਪ੍ਰਦਾਨ ਕਰਵਾਉਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਮਾਤਾ ਪਿਤਾ ਦਾ ਸਤਿਕਾਰ ਕਰਨ ਲਈ ਸੰਗਤਾਂ ਨੂੰ ਪ੍ਰੇਰਿਆ। ਉਨ੍ਹਾਂ ਕਿਹਾ ਅਗਲੇ ਦਿਨਾਂ ਵਿੱਚ ਆ ਰਹੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਰਬੱਤ ਸੰਗਤਾਂ ਨੂੰ ਗੁਰੂ ਜੀ ਦੇ ਦਰਸਾਏ ਮਾਰਗ ਤੇ ਚੱਲਣ ਦਾ ਪ੍ਰੱਣ ਕਰਨ ਲਈ ਪ੍ਰੇਰਿਤ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਗੁਰੂ ਘਰ ਪੁੱਜੀਆਂ ਸਮੂਹ ਸੰਗਤਾਂ ਚਾਹ ਪਕੋੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। 



Post a Comment

0 Comments