ਚੇਅਰਮੈਨ ਐਨ.ਆਰ.ਆਈ ਵਿੰਗ ਹਰਪਾਲ ਭੁੱਲਰ ਦਾ ਕੀਤਾ ਵਿਸ਼ੇਸ਼ ਸਨਮਾਨ


ਫਤਹਿਗੜ੍ਹ ਸਾਹਿਬ (ਅਮਰਜੀਤ ਸਿੰਘ)-
ਮਨੁੱਖੀ ਅਧਿਕਾਰ ਮੰਚ ਦੇ ਸਟੇਟ ਚੇਅਰਮੈਨ ਐਨ.ਆਰ.ਆਈ ਵਿੰਗ ਹਰਪਾਲ ਸਿੰਘ ਭੁੱਲਰ ਪ੍ਰੀਵਾਰ ਸਮੇਤ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਪੂਜਨੀਕ ਜਗਤ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ ਕਰਨ ਲਈ ਗੂਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਅਤੇ ਹੋਰ ਮੰਚ ਦੇ ਮੈਂਬਰ ਸ਼ੀਸ਼ ਝੁਕਾਉਣ ਲਈ ਉਨ੍ਹਾਂ ਦੇ ਨਾਲ ਆਏ ਹੋਏ ਸਨ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਅਤੇ ਜਗਤ ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਸੰਸਾਰ ਭਰ ਵਿੱਚ ਨਹੀਂ ਮਿਲ ਸਕਦੀ ਕਿਉਂਕਿ ਛੋਟੇ ਸਾਹਿਬਜ਼ਾਦਿਆਂ ਨੇ ਧਰਮ ਦੀ ਰੱਖਿਆ ਖ਼ਾਤਰ ਆਪਾ ਵਾਰ ਕੇ ਧਰਮ ਬਚਾ ਕੇ ਫਤਹਿ ਪ੍ਰਾਪਤ ਕੀਤੀ। ਇਸ ਮੌਕੇ ਅਵਤਾਰ ਸਿੰਘ ਰਿਆ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਹਿਬ ਨੇ ਹਰਪਾਲ ਸਿੰਘ ਭੁੱਲਰ ਦਾ ਸਨਮਾਨ ਵੀ ਕੀਤਾ। ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ ਚੀਮਾ, ਡਾ ਜਸਵੰਤ ਸਿੰਘ ਖੇੜਾ ਕੌਮੀ ਪ੍ਰਧਾਨ, ਗੁਰਕੀਰਤ ਸਿੰਘ ਖੇੜਾ ਕੌਮੀ ਕੋਆਰਡੀਨੇਟਰ, ਕਸ਼ਮੀਰਾ ਸਿੰਘ ਬਿਲਾਸਪੁਰ, ਨਰਿੰਦਰਜੀਤ ਸਿੰਘ ਭਵਾਨੀਗੜ੍ਹ ਉੱਪ ਮੈਨੇਜਰ ਗੁਰਦੁਆਰਾ ਸਾਹਿਬ ਸ੍ਰੀ ਫ਼ਤਹਿਗੜ੍ਹ ਸਾਹਿਬ, ਹਰਜਿੰਦਰ ਕੌਰ ਭੁੱਲਰ, ਰਾਜੂ ਸਿੰਘ, ਮੋਹਨ ਸਿੰਘ ਮੁਕਰੋਪੁਰ, ਗੁਰਇਕਬਾਲ ਸਿੰਘ, ਹਰਮਨਜੀਤ ਸਿੰਘ, ਬਲਜੀਤ ਸਿੰਘ, ਜਗਦੀਪ ਸਿੰਘ ਗਲਵੱਟੀ ਅਤੇ ਹਰਭਜਨ ਸਿੰਘ ਆਦਿ ਹਾਜ਼ਰ ਸਨ।

Post a Comment

0 Comments