ਰਾਜੇਸ਼ ਬਾਗਾ ਨੇ ਚੋਧਰੀ ਸੰਤੋਖ ਸਿੰਘ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ


ਜਲੰਧਰ 14 ਜਨਵਰੀ (ਅਮਰਜੀਤ ਸਿੰਘ)-
ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ ਨੇ ਸਾਂਸਦ ਚੋਧਰੀ ਸੰਤੋਖ ਸਿੰਘ ਦੇ ਫਿਲੌਰ ‘ਚ ਅਚਾਨਕ ਆਏ ਹਾਰਟ ਅਟੈਕ ਨਾਲ ਮੌਤ ਹੋਣ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾI ਉਹਨਾਂ ਸੰਤੋਖ ਚੌਧਰੀ ਸਾਹਿਬ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਉਹਨਾਂ ਦੇ ਪਰਿਵਾਰ ਨੂੰ ਇਸ ਭਾਣੇ ਨੂੰ ਮੰਨਣ ਲਈ ਰੱਬ ਅੱਗੇ ਅਰਦਾਸ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਪਵਿੱਤਰ ਚਰਨਾਂ ਵਿਚ ਨਿਵਾਸ ਬਖਸ਼ਣ ਦੀ ਵੀ ਅਰਦਾਸ ਕੀਤੀ।

Post a Comment

0 Comments