ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਨੇ ਸਮੂਹ ਸੰਗਤਾਂ ਨੂੰ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ
ਫਗਵਾੜਾ/ਜਲੰਧਰ 14 ਮਾਰਚ (ਸੂਰਮਾ ਪੰਜਾਬ ਬਿਓਰੋ)- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਰੋਡ ਚਹੇੜੂ ਜਿਲ੍ਹਾ ਕਪੂਰਥਲਾ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਅਤੇ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦਾ 89ਵਾਂ ਜਨਮ ਦਿਵਸ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮੁੱਖ ਗੱਦੀਨਸ਼ੀਨ ਸੇਵਾਦਾਰ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਰਹਿਨੁਮਾਈ ਹੇਠ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਲ੍ਹੜੀਵਾਰ ਚੱਲ ਰਹੇ ਜਾਪਾਂ ਦੇ ਭੋਗ ਪਾਏ ਗਏ ਅਤੇ ਹੈੱਡ ਗ੍ਰੰਥੀ ਭਾਈ ਪ੍ਰਵੀਨ ਕੁਮਾਰ ਜੀ ਵਲੋਂ ਸਰਬੱਤ ਸੰਗਤਾਂ ਦੇ ਭਲੇ ਲਈ ਸਤਿਗੁਰਾਂ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਉਪਰੰਤ ਖੁੱਲੇ ਪੰਡਾਲਾਂ ਵਿੱਚ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਭਾਈ ਸ਼ਤੀਸ਼ ਕੁਮਾਰ ਜੀ ਅਮਰੀਕਾ ਵਾਲੇ, ਮਿਸ਼ਨਰੀ ਕਲਾਕਾਰ ਹਰਨਾਮ ਦਾਸ ਬਹਿਲਪੁਰੀ ਤੇ ਵਰਸ਼ਾ ਬਾਵਾ ਨੇ ਕਥਾ ਕੀਰਤਨ ਤੇ ਵਿਚਾਰਾਂ ਰਾਹੀਂ ਸੰਗਤਾਂ ਨੂੰ ਰਹਿਬਰਾਂ ਦੇ ਮਿਸ਼ਨ ਨਾਲ ਜੁੱੜਨ ਦਾ ਸੰਦੇਸ਼ ਦਿਤਾ। ਚੇਤ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਤੇ ਦੇਸ਼ ਵਿਦੇਸ਼ ਤੋਂ ਜਿਥੇ ਸੰਗਤਾਂ ਨੇ ਸ਼ਿਰਕਤ ਕੀਤੀ ਉਥੇ ਵੱਖ-ਵੱਖ ਡੇਰਿਆਂ ਵਿਚੋਂ ਸੰਤ ਮਹਾਂਪੁਰਸ਼ ਵੀ ਸਮਾਗਮ ਵਿੱਚ ਪੁੱਜੇ। ਇਸ ਮੌਕੇ ਸੰਤ ਕ੍ਰਿਸ਼ਨ ਨਾਥ ਜੀ ਨੇ ਸਮੂਹ ਸੰਗਤਾਂ ਨੂੰ ਚੇਤ ਮਹੀਨੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ 89ਵੇਂ ਜਨਮ ਦਿਵਸ ਦੀਆਂ ਵਧਾਈਆਂ ਦਿੱਤੀਆਂ। ਸੰਤ ਕ੍ਰਿਸ਼ਨ ਨਾਥ ਜੀ ਨੇ ਕਿਹਾ ਬੀਤੇ ਦਿਨੀਂ ਡਾ. ਪੰਪੇਸ਼ ਨਾਮਕ ਲੜਕੀ ਨੇ ਇੱਕ ਮੈਡੀਕਲ ਕਾਲਜ ਦੇ ਕਮਰੇ ਵਿੱਚ ਆਤਮ ਹੱਤਿਆ ਕਰ ਲਈ ਸੀ। ਉਨ੍ਹਾਂ ਇਸ ਹਤਿਆ ਦੇ ਜਿੰਮੇਵਾਰ ਲੋਕਾਂ ਖਿਲਾਫ ਸ਼ਖਤ ਕਾਨੂੰਨੀ ਕਾਰਵਾਈ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਪਾਸੋਂ ਮੰਗ ਕੀਤੀ ਹੈ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੁਆਰਾ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਡੇਰੇ ਲਈ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਪਰਿਵਾਰਾਂ ਦਾ ਸੰਤ ਕ੍ਰਿਸ਼ਨ ਨਾਥ ਜੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਸੰਗਤਾਂ ਨੂੰ ਚਾਹ ਪਕੋੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
0 Comments