ਸ਼ਹੀਦ ਬਾਬਾ ਮਤੀ ਸਾਹਿਬ ਜੀ ਸੇਵਾ ਸੁਸਾਇਟੀ ਵੱਲੋਂ 23ਵਾਂ ਵਿਸ਼ਾਲ ਖੂਨਦਾਨ ਕੈਂਪ 14 ਅਪ੍ਰੈਲ ਨੂੰ


ਖੂਨਦਾਨ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਬਾਈ ਗੁਰਪ੍ਰੀਤ ਸਿੰਘ ਮਿੰਟੂ ਜੀ ਕਰਨਗੇ, ਸ਼ਿਰਕਤ

ਆਦਮਪੁਰ/ਜਲੰਧਰ 11 ਮਾਰਚ (ਅਮਰਜੀਤ ਸਿੰਘ)- ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਦੇ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ ਅਤੇ ਸੇਵਾਦਾਰ ਸੁਖਜੀਤ ਸਿੰਘ ਡਰੋਲੀ ਕਲਾਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦਸਿਆ ਕਿ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਲਾਕੇ ਦੀ ਸਿਰਮੌਰ ਸੰਸਥਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ (ਜਲੰਧਰ) ਵਲੋਂ 23ਵਾਂ ਵਿਸ਼ਾਲ ਖੂਨਦਾਨ ਕੈਂਪ ਅਤੇ ਸਲਾਨਾ ਦੁੱਧ ਬ੍ਰਹਮੀ ਦਾ ਲੰਗਰ 14 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਿੱਖੇ ਸਵੇਰੇ 9 ਵਜੇ ਤੋਂ 4 ਵਜੇ ਤੱਕ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਇਸ ਖੂਨਦਾਨ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਬਾਈ ਗੁਰਪ੍ਰੀਤ ਸਿੰਘ ਮਿੰਟੂ ਜੀ ਪੁੱਜ ਰਹੇ ਹਨ। ਉਨ੍ਹਾਂ ਕਿਹਾ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਲਗਾਏ ਜਾ ਰਹੇ ਇਸ ਖੂਨਦਾਨ ਕੈਂਪ ਵਿੱਚ ਜਿਥੇ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਸਮੂਹ ਮੈਬਰਾਂ ਦਾ ਸਹਿਯੋਗ ਮਿਲਦਾ ਹੈ ਉਥੇ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਦੇ ਮੀਤ ਪ੍ਰਧਾਨ ਇੰਦਰ ਮਿਨਹਾਸ, ਸੈਕਟਰੀ ਲਖਵੀਰ ਸਿੰਘ, ਆਕਾਸ਼, ਗੁਰਵਿੰਦਰ, ਬੋਬੀ, ਜਸਕਰਨ, ਕਰਨ ਪੰਚ, ਛੋਟੂ ਅਤੇ ਹੋਰ ਸਮੂਹ ਸੇਵਾਦਾਰਾਂ ਦਾ ਵਿਸ਼ੇਸ਼ ਸਹਿਯੋਗ ਮਿੱਲ ਰਿਹਾ ਹੈ। ਸੰਸਥਾ ਦੇ ਪ੍ਰਧਾਨ ਅਤੇ ਸਮੂਹ ਮੈਂਬਰਾਂ ਅਤੇ ਸੇਵਾਦਾਰਾਂ ਨੇ ਇਲਾਕੇ ਦੀਆਂ ਸੰਗਤਾਂ ਅਤੇ ਖੂਨਦਾਨੀਆਂ ਨੂੰ ਬੇਨਤੀ ਕੀਤੀ ਹੈ ਇਸ ਕੈਂਪ ਵਿੱਚ ਵੱਧਚੱੜ ਕੇ ਖੂਨਦਾਨ ਕੀਤਾ ਜਾਵੇ। 


Post a Comment

0 Comments