ਦ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਵਿਖੇ ਵਿਸਾਖੀ ਦਿਵਸ ਧੂਮਧਾਮ ਨਾਲ ਮਨਾਇਆ


ਆਦਮਪੁਰ/ਜਲੰਧਰ 13 ਅਪ੍ਰੈਲ (ਅਮਰਜੀਤ ਸਿੰਘ)-
ਦ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਦੇ ਵਿਹੜੇ ਵਿੱਚ ਵਿਸਾਖੀ ਦਿਵਸ ਚੇਅਰਮੈਨ ਜਗਦੀਸ਼ ਲਾਲ ਪਸਰੀਚਾ, ਡਾਇਰੈਕਟਰ ਜਗਮੋਹਣ ਅਰੋੜਾ ਦੀ ਵਿਸ਼ੇਸ਼ ਅਗਵਾਹੀ ਵਿੱਚ ਅਤੇ ਪਿ੍ਰੰਸੀਪਲ ਸਵਿੰਦਰ ਕੌਰ ਮੱਲ੍ਹੀ, ਚੀਫ ਐਕਡਮਿਕ ਐਡਵਾਈਜਰ ਸ਼ੁਸ਼ਮਾ ਵਰਮਾ, ਹੈੱਡ ਮਿਸਟਰੈਸ ਪਰਵਿੰਦਰ ਕੌਰ ਦੀ ਵਿਸ਼ੇਸ਼ ਦੇਖਰੇਖ ਹੇਠ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਬਹੁਤ ਦੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਭਾਸ਼ਣ, ਸ਼ਬਦ ਗਾਇਨ, ਪੰਜਾਬੀ ਸੁਭਿਆਚਾਰਕ ਗੀਤ ਤੇ ਭੰਗੜਾ ਪੇਸ਼ ਕੀਤਾ ਗਿਆ। ਜਿਸ ਦਾ ਸਾਰਿਆਂ ਨੇ ਅਨੰਦ ਮਾਣਿਆ। ਵਿਸਾਖੀ ਦੇ ਮੌਕੇ ਤੇ ਸਮੂਹਿਕ ਗੀਤ ਦੀ ਤਿਆਰੀ ਅਧਿਆਪਕ ਭਾਸਕਰ ਬੱਗਾ ਨੇ ਕਰਵਾਈ। ਪੰਜਾਬ ਦੀ ਸ਼ਾਨ ਭੰਗੜੇ ਦੀ ਤਿਆਰੀ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਧਿਆਪਕ ਪ੍ਰਭਜੋਤ ਸਿੰਘ ਨੇ ਕਰਵਾਈ। ਬੱਚੇ ਪੰਜਾਬੀ ਪਹਿਰਾਵੇ ਵਿੱਚ ਸਜੇ ਹੋਏ ਸਨ, ਬੱਚਿਆਂ ਦੇ ਚਿਹਰਿਆਂ ਉੱਤੇ ਨੂਰ ਝਲਕ ਰਿਹਾ ਸੀ। ਇਹ ਸਾਰਾ ਕੁਝ ਸਕੂਲ ਦੀ ਪ੍ਰਾਥਨਾ ਸਭਾ ਦੇ ਵਿੱਚ ਕਰਵਾਇਆ ਗਿਆ, ਇਸ ਮੌਕੇ ਉੱਤੇ ਸਟੇਜ ਸੰਭਾਲਣ ਦਾ ਕੰਮ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਕਾਵਿਆ ਵੱਲੋਂ ਕੀਤਾ ਗਿਆ ਅਤੇ ਪੰਜਾਬੀ ਅਧਿਆਪਕਾ ਕਿਰਨਜੀਤ ਕੌਰ ਨੇ ਵੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਅਤੇ ਵਿਸਾਖੀ ਦਿਹਾੜੇ ਦੀ ਮਹੱਤਤਾ ਬਾਰੇ ਬਚਿਆਂ ਨੂੰ ਜਾਣੂ ਕਰਵਾਇਆ। ਪਿ੍ਰੰਸੀਪਲ ਸਵਿੰਦਰ ਕੌਰ ਮੱਲ੍ਹੀ ਨੇ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਬਾਰੇ ਜਾਣੂ ਕਰਵਾਇਆ। ਸਾਰੇ ਪਾਸੇ ਢੋਲ ਦੀ ਅਵਾਜ਼ ਗੂੰਜ ਰਹੀ ਸੀ। ਸਮਾਗਮ ਦੇ ਅੰਤ ਵਿੱਚ ਅੰਤ ਵਿੱਚ ਦ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਸਕੂਲ ਦੇ ਚੇਅਰਮੈਨ, ਡਾਇਰੈਕਟਰ, ਪਿ੍ਰੰਸੀਪਲ ਮੈਡਮ ਨੇ ਸਾਰੇ ਟੀਚਿੰਗ ਅਤੇ ਨੌਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਮੌਕੇ ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਾਇਆ।


Post a Comment

0 Comments