ਸੰਤ ਕ੍ਰਿਸ਼ਨ ਨਾਥ ਜੀ ਗਰੀਸ ਅਤੇ ਇਟਲੀ ਦੇ ਦੋਰੇ ਦੌਰਾਨ ਇੱਕ ਮਹੀਨਾ ਸੰਗਤਾਂ ਨੂੰ ਪ੍ਰਬੱਚਨਾਂ ਰਾਹੀਂ ਕਰਨਗੇ ਨਿਹਾਲ
ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਦੀ ਛੱਤਰ ਛਾਇਆ ਹੇਠ ਗਰੀਸ ਵਿੱਖੇ ਸੰਗਤਾਂ ਨੇ ਸਜਾਇਆ ਵਿਸ਼ਾਲ ਨਗਰ ਕੀਰਤਨ
ਜਲੰਧਰ/ਗਰੀਸ 24 ਅਪ੍ਰੈਲ (ਅਮਰਜੀਤ ਸਿੰਘ)- ਸ਼੍ਰੀ ਗੁਰੂ ਰਵਿਦਾਸ ਸਭਾ ਗਰੀਸ (ਰਜ਼ਿ) ਦੇ ਸਮੂਹ ਮੈਂਬਰਾਂ ਅਤੇ ਗਰੀਸ ਦੀ ਧਰਤੀ ਤੇ ਰਹਿੰਦੀਆਂ ਸਮੂਹ ਸੰਗਤਾਂ ਨੇ ਸ਼੍ਰੀ ਗੁਰੂ ਰਵਿਦਾਸ ਦਰਬਾਰ ਕਰੋਪੀ, ਗਰੀਸ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਅਮਿ੍ਰਤਬਾਣੀ ਦੀ ਛੱਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਮੌਕੇ ਸੰਗਤਾਂ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਗਾਇਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਨਗਰ ਕੀਰਤਨ ਵਿੱਚ ਪੰਜਾਬ ਦੇ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਦੇ ਮੁੱਖ ਗੱਦੀ ਨਸ਼ੀਨ ਸੇਵਾਦਾਰ ਆਵਾਜ਼-ਏ-ਕੌਮ 108 ਸੰਤ ਕ੍ਰਿਸ਼ਨ ਨਾਥ ਜੀ ਸੰਗਤਾਂ ਵਿੱਚ ਉਚੇਚੇ ਤੋਰ ਤੇ ਪੁੱਜੇ। ਜਿਕਰਯੋਗ ਹੈ ਕਿ ਸੰਤ ਕ੍ਰਿਸ਼ਨ ਨਾਥ ਜੀ ਗਰੀਸ ਅਤੇ ਇਟਲੀ ਦੀ ਧਰਤੀ ਤੇ ਇੱਕ ਮਹੀਨੇ ਦੇ ਦੌਰੇ ਤੇ ਹਨ ਮਹਾਂਪੁਰਸ਼ ਸੰਤ ਕ੍ਰਿਸ਼ਨ ਨਾਥ ਜੀ ਪੰਜ ਦਿਨ ਗਰੀਸ ਵਿੱਖੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਾਹਾਰਾਜ ਜੀ ਦੀ ਪਵਿੱਤਰ ਬਾਣੀ ਸਰਵਣ ਕਰਵਾਉਦੇ ਹੋਏ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕਰਨਗੇ। ਸ਼੍ਰੀ ਗੁਰੂ ਰਵਿਦਾਸ ਕਰੋਪੀ, ਗਰੀਸ ਵਿਖੇ ਕਰਵਾਏ ਸਮਾਗਮਾਂ ਦੌਰਾਨ ਪਹਿਲਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਪਾਂ ਦੇ ਭੋਗ ਪਾਏ ਗਏ। ਉਪਰੰਤ 11 ਵਜੇ ਹਰਿ ਜਸ ਕੀਰਤਨ ਅਤੇ ਸਤਿਸੰਗ ਸਮਾਗਮ ਕਰਵਾਏ ਗਏ। ਜਿਸ ਵਿੱਚ ਇੰਡੀਆਂ ਤੋਂ ਪੁੱਜੇ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਨੇ ਸੰਗਤਾਂ ਨੂੰ ਪ੍ਰਬੱਚਨਾਂ ਰਾਹੀਂ ਨਿਹਾਲ ਕਰਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਦੀਆਂ ਸਿਖਿਆਵਾਂ ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਆ। ਉਪਰੰਤ 12 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਦੌਰਾਨ ਗੁਰੂ ਘਰ ਦੇ ਪ੍ਰੰਬਧਕਾਂ ਨੇ ਸੰਤ ਕ੍ਰਿਸ਼ਨ ਨਾਥ ਜੀ ਮਹਾਰਾਜ ਜੀ ਨੂੰ ਸੋਨੇ ਦਾ ਮੈਡਲ ਭੇਟ ਕਰਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸ਼੍ਰੀ ਗੁਰੂ ਰਵਿਦਾਸ ਸਭਾ ਗਰੀਸ (ਰਜ਼ਿ) ਦੇ ਸਮੂਹ ਮੈਂਬਰ ਅਤੇ ਸਤਿਗੁਰੂ ਰਵਿਦਾਸ ਦਰਬਾਰ ਕਰੋਪੀ, ਗਰੀਸ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ। ਗੁਰ ਘਰ ਡੇਰਾ ਚਹੇੜੂ ਦੇ ਸੈਕਟਰੀ ਕਮਲਜੀਤ ਖੋਥੜਾਂ ਨੇ ਦਸਿਆ ਕਿ ਗਰੀਸ ਦੇ ਪੰਜ ਦਿਨਾਂ ਦੇ ਦੌਰੇ ਉਪਰੰਤ ਸੰਤ ਕ੍ਰਿਸ਼ਨ ਨਾਥ ਜੀ ਇਟਲੀ ਦੀ ਧਰਤੀ ਤੇ ਪੁੱਜਣਗੇ ਅਤੇ ਉਥੇ ਦੀਆਂ ਸੰਗਤਾਂ ਨੂੰ ਵੱਖ-ਵੱਖ ਸਮਾਗਮਾਂ ਦੋਰਾਨ ਕਰੀਬ ਇੱਕ ਮਹੀਨਾ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕਰਨਗੇ।
0 Comments