ਆਪ ਸਰਕਾਰ ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ - ਹਰਚੰਦ ਬਰਸਟ


'ਆਪ' ਸਰਕਾਰ ਦੇ ਮੁਹੱਲਾ ਕਲੀਨਿਕਾਂ, ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਅਤੇ ਸਕੂਲਾਂ ਦੀ ਮੁਰੰਮਤ ਤੋਂ ਪ੍ਰਭਾਵਿਤ ਪੰਜਾਬ ਦੇ ਲੋਕ - ਸੁਸ਼ੀਲ ਰਿੰਕੂ

ਜਲੰਧਰ 08 ਅਪ੍ਰੈਲ (ਸੂਰਮਾ ਪੰਜਾਬ ਬਿਊਰੌ)- ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ਼ਨੀਵਾਰ ਨੂੰ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਹਰਚੰਦ ਸਿੰਘ ਬਰਸਟ ਨੇ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਦਿਨੇਸ਼ ਢੱਲ ਦੀ ਅਗਵਾਈ ਵਿੱਚ ਕਰਵਾਏ ਗਏ ਪ੍ਰੋਗਰਾਮ ਵਿੱਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਨਾਲ ਕੀਤਾ ਗਿਆ ਮੁਫਤ ਬਿਜਲੀ ਦਾ ਵਾਅਦਾ ਪੂਰਾ ਹੋ ਗਿਆ ਹੈ। ਹੁਣ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫ਼ਤ ਬਿਜਲੀ ਦੇਣ ਕਾਰਨ ਸੂਬੇ ਦੇ ਹਰ ਘਰ ਨੂੰ ਜ਼ੀਰੋ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਜਲਦੀ ਹੀ ਪੂਰਾ ਕੀਤਾ ਜਾਵੇਗਾ।

             ਕਾਂਗਰਸ ਅਤੇ ਅਕਾਲੀ ਦਲ 'ਤੇ ਵਰ੍ਹਦਿਆਂ ਬਰਸਟ ਨੇ ਕਿਹਾ ਕਿ ਪਿਛਲੇ 30 ਸਾਲਾਂ 'ਚ ਇਨ੍ਹਾਂ ਦੋਹਾਂ ਪਾਰਟੀਆਂ ਨੇ ਪੰਜਾਬ ਨੂੰ ਹਰ ਪੱਖ ਤੋਂ ਬਰਬਾਦ ਕਰ ਦਿੱਤਾ ਹੈ। ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਕੀਤੇ ਵਾਅਦਿਆਂ ਦੀ ਪੂਰਤੀ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮੁਹੱਲਾ ਕਲੀਨਿਕ, ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਸਕੂਲਾਂ ਦੀ ਮੁਰੰਮਤ ਅਤੇ ਸਰਕਾਰ ਵੱਲੋਂ ਵਿਦਿਆਰਥੀਆਂ 'ਤੇ ਦਿੱਤੇ ਜਾ ਰਹੇ ਧਿਆਨ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ।

            ਸੁਸ਼ੀਲ ਰਿੰਕੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਵਿੱਚ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ, ਲੋਕਾਂ ਦੇ ਮੌਲਿਕ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ। ਇਸ ਮੌਕੇ ਪੰਜਾਬ ਸਕੱਤਰ ਰਾਜਵਿੰਦਰ ਕੌਰ ਥਿਆੜਾ, ਵਿਧਾਇਕ ਹਰਦੀਪ ਸਿੰਘ ਮੁੰਡੀਆ, ਜਲੰਧਰ ਉੱਤਰੀ ਹਲਕਾ ਇੰਚਾਰਜ ਦਿਨੇਸ਼ ਢੱਲ, ਜਲੰਧਰ ਲੋਕ ਸਭਾ ਇੰਚਾਰਜ ਮੰਗਲ ਸਿੰਘ, ਜ਼ਿਲ੍ਹਾ (ਸਿਟੀ) ਪ੍ਰਧਾਨ ਅੰਮ੍ਰਿਤਪਾਲ ਸਿੰਘ, ‘ਆਪ’ ਆਗੂ ਸੁਮਿਤ ਕਾਲੀਆ, ਡਾ. ਲਵ ਰੌਬਿਨ, ਬਲਵਿੰਦਰ ਬੋਵੀ, ਜਗੀਰ ਸੀਹ, ਹਰਜਿੰਦਰ ਸਿੰਘ, ਬੀ. ਡੀ ਸ਼ਰਮਾ, ਬੋਵੀ ਢੱਲ, ਰਿੰਕੂ ਢੱਲ, ਪੰਕਜ ਢੱਲ, ਅਮਿਤ ਢੱਲ, ਰਮਨ ਕੁਮਾਰ, ਗੁਰਦੀਪ ਦੀਪਾ, ਰਾਮ ਸਿੰਘ, ਭਰਤ ਡਾਬਰ, ਕੁਨਾਲ ਸ਼ਰਮਾ, ਪ੍ਰਿੰਸ ਪੁਰੀ ਅਤੇ ਹੋਰ ਸਥਾਨਕ 'ਆਪ' ਆਗੂ ਹਾਜ਼ਰ ਸਨ।

Post a Comment

0 Comments