ਲੋਕ ਸਭਾ ਜ਼ਿਮਨੀ ਚੋਣ ‘ਚ ਲੋਕ ‘ਆਪ’ ਨੂੰ ਜਿਤਾਉਣਗੇ - ਹਰਚੰਦ ਸਿੰਘ ਬਰਸਟ


ਲੋਕ ਸਭਾ ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ ਯਕੀਨੀ - ਹਰਚੰਦ ਸਿੰਘ ਬਰਸਟ

ਦੇਸ਼ ਵਿੱਚ ਹੋ ਰਹੀ ਲੋਕਤੰਤਰ ਦੀ ਉਲੰਘਣਾ : ਸੁਸ਼ੀਲ ਰਿੰਕੂ

ਸੁਸ਼ੀਲ ਰਿੰਕੂ ਦੇ 'ਆਪ' ਪਾਰਟੀ ਵੱਜੋਂ ਉਮੀਦਵਾਰ ਐਲਾਨੇ ਜਾਣ ਕਾਰਨ ਹਲਕੇ ਵਿੱਚ ਖੁਸ਼ੀ ਦੀ ਲਹਿਰ : ਵਿਧਾਇਕ ਬਲਕਾਰ ਸਿੰਘ

ਸਾਰੇ ਪਾਰਟੀ ਵਰਕਰ ਅਤੇ ਆਗੂ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ : ਵਿਧਾਇਕ ਸ਼ੀਤਲ ਅੰਗੁਰਾਲ, ਵਿਧਾਇਕ ਰਮਨ ਅਰੋੜਾ

ਜਲੰਧਰ 6 ਅਪ੍ਰੈਲ (ਬਿਊਰੌ)-  ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੀਰਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਸਭਾ ਸੀਟ ਜਿੱਤਣ ਲਈ ਪਾਰਟੀ ਦੇ ਸਾਰੇ ਵਰਕਰ ਸਖ਼ਤ ਮਿਹਨਤ ਕਰਕੇ ਇਹ ਸੀਟ ਜਿੱਤ ਕੇ ਕੇਜਰੀਵਾਲ ਦੀ ਝੋਲੇ ਪਾਉਣਗੇ।

           ਪਾਰਟੀ ਦੇ ਸਥਾਨਕ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸੁਸ਼ੀਲ ਰਿੰਕੂ ਵਰਗੇ ਇਮਾਨਦਾਰ ਵਿਅਕਤੀ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਮੈਂ ਅਰਵਿੰਦਰ ਕੇਜਰੀਵਾਲ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਇਕੱਠੇ ਹੋ ਕੇ ਪਾਰਟੀ ਦੀ ਜਿੱਤ ਯਕੀਨੀ ਬਣਾਵਾਂਗੇ। ਵਿਧਾਇਕ ਸ਼ੀਤਲ ਅੰਗੁਰਾਲ ਨੇ ਜਲੰਧਰ ਲੋਕ ਸਭਾ ਉਪ ਚੋਣ ਲਈ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਐਲਾਨਣ ਲਈ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਪ੍ਰੈਸ ਕਾਨਫਰੰਸ ਵਿੱਚ ਹਾਜ਼ਰ ਵਿਧਾਇਕ ਰਮਨ ਅਰੋੜਾ, ਸੂਬਾ ਸਕੱਤਰ ਰਾਜਵਿੰਦਰ ਕੌਰ ਥਿਆੜਾ, ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਅਤੇ ਹੋਰ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੇ ਉਮੀਦਵਾਰ ਸ੍ਰੀ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਲਈ ਅਸੀਂ ਤਨ, ਮਨ ਅਤੇ ਧਨ ਨਾਲ ਮਿਹਨਤ ਕਰਾਂਗੇ।

           ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸੁਸ਼ੀਲ ਰਿੰਕੂ ਸਾਫ਼ ਸੁਥਰੇ ਅਕਸ ਦਾ ਮਾਲਕ ਹੈ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਨੂੰ ਪਾਰਟੀ ਉਮੀਦਵਾਰ ਬਣਾਏ ਜਾਣ ਕਾਰਨ ਹਲਕੇ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਅਸੀਂ ਇਕੱਠੇ ਹੋ ਕੇ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਵਾਂਗੇ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਵੱਲੋਂ ਲੋਕਾਂ ਦੇ ਹੱਕਾਂ ਲਈ ਕੀਤੇ ਕੰਮਾਂ ਦੀ ਬਦੌਲਤ ਹੀ ਜਲੰਧਰ ਦੇ ਲੋਕਾਂ ਨੇ ਲੋਕ ਸਭਾ ਜ਼ਿਮਨੀ ਚੋਣ ਉਨ੍ਹਾਂ ਨੂੰ ਜਿਤਾਉਣੀ ਹੈ। ਪੰਜਾਬ ਦੇ ਲੋਕ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਵਾਂਗੇ।

           ਸੁਸ਼ੀਲ ਰਿੰਕੂ ਨੇ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਚੋਣ ਪ੍ਰਚਾਰ ਤੇਜ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 'ਆਪ' ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਬਿਜਲੀ ਸਹੂਲਤਾਂ, ਸਿਹਤ ਸਹੂਲਤਾਂ ਅਤੇ ਸਕੂਲਾਂ ਦੇ ਸੁਧਾਰਾਂ ਲਈ ਜੰਗੀ ਪੱਧਰ 'ਤੇ ਕੀਤੇ ਜਾ ਰਹੇ ਕੰਮ ਕਾਰਨ, ਮੈਨੂੰ ਯਕੀਨ ਹੈ ਕਿ ਜਲੰਧਰ ਦੇ ਲੋਕ ਪਾਰਟੀ ਦੇ ਉਮੀਦਵਾਰ ਨੂੰ ਜਿਤਾ ਕੇ ਕਾਮਯਾਬ ਬਣਾਉਣਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ, ਆਤਮਾ ਪ੍ਰਕਾਸ਼ ਬਬਲੂ, ਪੰਜਾਬ ਐਗਰੋ ਐਕਸਪੋਰਟ ਦੇ ਚੇਅਰਮੈਨ ਮੰਗਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

Post a Comment

0 Comments