ਪਿੰਡ ਕਬੂਲਪੁਰ ਦੀ ਗ੍ਰਾਮ ਪੰਚਾਇਤ ਅਤੇ ਪਤਵੰਤੇ ਸੱਜਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ


ਸਰਕਲ ਪ੍ਰਧਾਨ ਜੰਡੂ ਸਿੰਘਾ ਜਸਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ

ਆਦਮਪੁਰ/ਜਲੰਧਰ 18 ਅਪ੍ਰੈਲ (ਅਮਰਜੀਤ ਸਿੰਘ)- ਜੰਡੂ ਸਿੰਘਾ ਦੇ ਨਜ਼ਦੀਕੀ ਪਿੰਡ ਕਬੂਲਪੁਰ ਵਿਖੇ ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਹਲਕਾ ਕਰਤਾਰਪੁਰ ਐਮ.ਐਲ.ਏ ਬਲਕਾਰ ਸਿੰਘ ਦੀ ਵਿਸ਼ੇਸ਼ ਅਗਵਾਹੀ ਵਿੱਚ ਸਰਕਲ ਪ੍ਰਧਾਨ ਜੰਡੂ ਸਿੰਘਾ ਜਸਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਕਰਤਾਰਪੁਰ ਵਿਧਾਇਕ ਬਲਕਾਰ ਸਿੰਘ, ਗੁਰਸ਼ਰਨ ਸਿੰਘ ਜਰਨਲ ਸਕੱਤਰ ਪੰਜਾਬ, ਬੀਰ ਚੰਦ ਸੁਰੀਲਾ ਕੋਆਰਡੀਨੇਟਰ, ਲੱਭਾ ਰਾਮ ਹਲਕਾ ਪ੍ਰਧਾਨ ਉਚੇਚੇ ਤੋਰ ਤੇ ਸ਼ਾਮਲ ਹੋਏ। ਜਿਨ੍ਹਾਂ ਦਾ ਪਿੰਡ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਮੋਜੂਦਾ ਸਰਪੰਚ ਬਲਜਿੰਦਰ ਕੌਰ, ਸਾਬਕਾ ਸਰਪੰਚ ਰਮੇਸ਼ ਲਾਲ, ਪੰਚ ਪੁਸ਼ਪਾ ਰਾਣੀ, ਬਚਿੱਤਰ ਸਿੰਘ ਪੰਚ, ਪੰਚ ਕਾਲਾ ਰਾਮ, ਦਲੀਪ ਲਾਂਬਾ, ਨੰਬਰਦਾਰ ਸੁਰਿੰਦਰਪਾਲ ਸਿੰਘ, ਅਵਤਾਰ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਵਿਦਿਆ ਰਾਣੀ ਹੋਰ ਪਿੰਡ ਵਾਸੀ ਅਤੇ ਮੈਂਬਰ ਪੰਚਾਇਤ ਅਤੇ ਗੁੱਜਰ ਭਾਈਚਾਰੇ ਦੇ ਲੋਕ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰੇਰਣਾਂ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ, ਜਿਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਵਿਧਾਇਕ ਬਲਕਾਰ ਸਿੰਘ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕਿਹਾ ਵਿਧਾਇਕ ਬਲਕਾਰ ਸਿੰਘ ਨੇ ਹਲਕੇ ਵਿੱਚ ਵਿਕਾਸ ਕਰਵਾਏ ਹਨ ਅਤੇ ਪਿੰਡਾਂ ਦੇ ਰਹਿੰਦੇ ਕਾਰਜ਼ ਕਰਵਾਉਣ ਲਈ ਅਹਿੱਮ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਹੀ ਵਿੱਚ ਚੱਲ ਰਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਪੂਰੀਆਂ ਕਰਦੇ ਹੋਏ ਜੋ ਸਹੂਲਤਾਂ ਦਿੱਤੀਆਂ ਹਨ ਉਹ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਤੇ ਡਾ.ਵੀਰ ਪ੍ਰਤਾਪ ਸਿੰਘ, ਨਰੇਸ਼ ਕੁਮਾਰ, ਜਸਵੰਤ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।  

ਕੈਪਸ਼ਨ- ਆਪ ਵਿੱਚ ਸ਼ਾਮਲ ਹੋਣ ਸਮੇਂ ਪਿੰਡ ਕਬੂਲਪੁਰ ਦੀ ਗ੍ਰਾਮ ਪੰਚਾਇਤ, ਪਤਵੰਤੇ ਸੱਜਣ ਅਤੇ ਹੋਰਾਂ ਤੇ ਇਲਾਵਾ ਵਿਧਾਇਕ ਬਲਕਾਰ ਸਿੰਘ, ਜਸਵਿੰਦਰ ਸਿੰਘ ਸਰਕਲ ਪ੍ਰਧਾਨ ਜੰਡੂ ਸਿੰਘਾ ਅਤੇ ਹੋਰ। 


Post a Comment

0 Comments