ਗੋਗੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ‘ਆਪ’ ਉਮੀਦਵਾਰ ਲਈ ਕੀਤਾ ਪ੍ਰਚਾਰ

ਫਗਵਾੜਾ 26 ਅਪ੍ਰੈਲ (ਸ਼ਿਵ ਕੋੜਾ)-


 
ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਅਤੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪਾਰਟੀ ਦੇ ਵਿਧਾਨਸਭਾ ਹਲਕਾ ਕਰਤਾਰਪੁਰ ਦੇ ਨਿਯੁਕਤ ਕੀਤੇ ਗਏ ਇੰਚਾਰਜ਼ ਸੰਤੋਸ਼ ਕੁਮਾਰ ਗੋਗੀ ਨੇ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਅਤੇ ਮੁਕਤਸਰ ਤੋਂ ਵਿਧਾਇਕ ਕਾਕਾ ਬਰਾੜ ਦੇ ਨਾਲ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਹਨਾਂ ਨੇ ਹਲਕੇ ਦੇ ਵੋਟਰਾਂ ਨੂੰ ਆਮ ਆਦਮੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਪੰਜਾਬ ਤੇ ਦਿੱਲੀ ਵਿੱਚ ’ਆਪ’ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਮੂਹ ਘਰੇਲੂ ਖਪਤਕਾਰਾਂ ਨੂੰ ਮੁਫਤ ਬਿਜਲੀ ਦੇ ਕੇ ਬਹੁਤ ਵੱਡਾ ਉਪਰਾਲਾ ਕੀਤਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਦੇ ਮੌਸਮ ਵਿੱਚ ਹਜ਼ਾਰਾਂ ਰੁਪਏ ਦੇ ਬਿਲਾਂ ਦੀ ਜਗ੍ਹਾ ਬਿਜਲੀ ਦਾ ਜ਼ੀਰੋ ਬਿੱਲ ਮਿਲ ਰਿਹਾ ਹੈ। ਸੂਬੇ ਦੇ ਹਜ਼ਾਰਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਿਛਲੀਆਂ ਵਿਧਾਨਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਕਈ ਵਾਅਦੇ ਪਹਿਲੇ ਸਾਲ ਵਿੱਚ ਹੀ ਪੂਰੇ ਕੀਤੇ ਗਏ ਹਨ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਪੂਰੇ ਵਿਸ਼ਵਾਸ਼ ਨਾਲ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੀ ਪਹਿਲੀ ਸਰਕਾਰ ਹੋਵੇਗੀ ਜੋ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਵਾਅਦਿਆਂ ਤੋਂ ਵੀ ਵੱਧ ਕੰਮ ਕਰੇਗੀ। ਉਨ੍ਹਾਂ ਵੋਟਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਜਲੰਧਰ ਲੋਕਸਭਾ ਜਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਵੋਟਾਂ ਪਾ ਕੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਪੰਜਾਬ ਦੀ ਆਵਾਜ਼ ਕੇਂਦਰ ਵਿੱਚ ਬੁਲੰਦ ਕੀਤੀ ਜਾ ਸਕੇ। ਇਸ ਦੌਰਾਨ ਉਨ੍ਹਾਂ ਨਾਲ ਹਲਕਾ ਕੋਆਰਡੀਨੇਟਰ ਵਿਜੇ ਬੰਗਾ, ਗੁਰਸ਼ਰਨ ਕਪੂਰ, ਰਾਮਕ੍ਰਿਸ਼ਨ ਭੱਟੀ, ਵੀਰ ਚੰਦ, ਜਸਵਿੰਦਰ ਸਿੰਘ, ਗਿਆਨ ਚੰਦ, ਹਰਨਾਮ ਦਾਸ ਮਹੇ ਆਦਿ ਹਾਜ਼ਰ ਸਨ।

Post a Comment

0 Comments