ਡੇਰਾ ਚਹੇੜੂ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸਬੰਧੀ ਸਮਾਗਮ 15 ਮਈ ਨੂੰ


ਆਦਮਪੁਰ/ਜਲੰਧਰ 14 ਮਈ (ਅਮਰਜੀਤ ਸਿੰਘ)-
ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਦੇ ਤਪ ਅਸਥਾਨ ਡੇਰਾ ਚਹੇੜੂ (ਫਗਵਾੜਾ) ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ 15 ਮਈ ਦਿਨ ਸੋਮਵਾਰ ਨੂੰ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਗੁਰੂ ਘਰ ਦੇ ਸੈਕਟਰੀ ਕਮਲਜੀਤ ਖੋਥੜਾਂ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਅਮਿ੍ਰਥਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਂਪਾ ਦੇ ਭੋਗ ਪਾਏ ਜਾਣਗੇ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਬੇਅੰਤ ਰਾਗੀ ਜਥੇ ਅਤੇ ਮਿਸ਼ਨਰੀ ਕਲਾਕਾਰ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਗਾਇਨ ਕਰਕੇ ਨਿਹਾਲ ਕਰਨਗੇ। ਇਸ ਮੌਕੇ ਸੰਗਤਾਂ ਨੂੰ ਚਾਹ ਪਕੋੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਜਿਕਰਯੋਗ ਹੈ ਕਿ ਡੇਰਾ ਚਹੇੜੂ ਦੇ ਮੁੱਖ ਗੱਦੀਨਸ਼ੀਨ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਵਿਦੇਸ਼ ਦੀ ਧਰਤੀ ਤੇ ਵੱਖ-ਵੱਖ ਸਮਾਗਮਾਂ ਵਿੱਚ ਹਿੱਸਾ ਲੈਣ ਵਾਸਤੇ ਵੱਖ-ਵੱਖ ਦੇਸ਼ਾਂ ਦੇ ਦੌਰੇ ਤੇ ਗਏ ਹੋਏ ਹਨ। ਜੋ ਕਿ 23 ਮਈ ਨੂੰ ਵਾਪਸ ਡੇਰਾ ਚਹੇੜੂ ਵਿਖੇ ਪਰਤਣਗੇ ਅਤੇ 24 ਮਈ ਦੇ ਸਮਾਗਮਾਂ ਦੋਰਾਨ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕਰਨਗੇ।

Post a Comment

0 Comments