ਡੇਰਾ ਚਹੇੜੂ ਵਿਖੇ ਬ੍ਰਹਮਲੀਨ ਸੰਤ ਬਾਬਾ ਬ੍ਰਹਮ ਨਾਥ ਜੀ ਦੇ 20ਵੇਂ ਬਰਸੀ ਸਮਾਗਮ 26 ਮਈ ਨੂੰ

ਸੰਤ ਕ੍ਰਿਸ਼ਨ ਨਾਥ ਜੀ ਮੁੱਖ ਸੇਵਾਦਾਰ ਡੇਰਾ ਚਹੇੜੂ।

ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ-
ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ. ਰੋਡ ਚਹੇੜੂ (ਫਗਵਾੜਾ) ਵਿਖੇ ਬ੍ਰਹਮਲੀਨ ਸੰਤ ਬਾਬਾ ਬ੍ਰਹਮ ਨਾਥ ਮਹਾਰਾਜ ਜੀ ਦੇ 20ਵੇਂ ਬਰਸੀ ਸਮਾਗਮ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮੁੱਖ ਗੱਦੀਨਸ਼ੀਨ ਸੇਵਾਦਾਰ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ 26 ਮਈ ਦਿਨ ਸ਼ੁਕਰਵਾਰ ਨੂੰ ਬਹੁਤ ਹੀ ਸਤਿਕਾਰ ਸਹਿਤ ਮਨਾਏ ਜਾ ਰਹੇ ਹਨ। ਜਿਨ੍ਹਾਂ ਦੇ ਸਬੰਧ ਵਿੱਚ ਪਹਿਲਾ ਅਮਿ੍ਤਬਾਣੀ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਜਾਣਗੇ। ਉਪਰੰਤ ਬੇਅੰਤ ਰਾਗੀ ਜਥੇ ਅਤੇ ਮਿਸ਼ਨਰੀ ਕਲਾਕਾਰ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਨਗੇ। ਡੇਰਾ ਦੇੇ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਅਤੇ ਸਮੂਹ ਮੈਨੇਜ਼ਮੈਂਟ ਨੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ। 

Post a Comment

0 Comments