ਸਮੁੱਚੇ ਪੰਜਾਬ ਦੇ ਲੋਕਾਂ ਦੀ ਆਵਾਜ਼ ਸੁਸ਼ੀਲ ਰਿੰਕੂ ਰਾਹੀੰ ਭਾਰਤ ਦੀ ਸੰਸਦ ਵਿੱਚ ਗੂੰਜੇਗੀ- ਸਿਆਣ


ਹੁਸ਼ਿਆਰਪੁਰ 13 ਮਈ (ਤਰਸੇਮ ਦੀਵਾਨਾ)-
ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੁਸ਼ੀਲ ਰਿੰਕੂ ਦੀ ਵੱਡੇ ਬਹੁਮਤ ਨਾਲ ਜਿੱਤ ਹੋਣ 'ਤੇ ਹੁਸ਼ਿਆਰਪੁਰ ਦੇ ਸਮੂਹ ਆਪ ਵਰਕਰਾਂ ਵਿੱਚ ਭਾਰੀ ਖੁਸ਼ੀ ਦਾ ਮਾਹੌਲ ਹੈ।ਸਵੇਰੇ ਸਾਰ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੁੰਦਿਆਂ ਹੀ ਆਪ ਦਾ ਉਮੀਦਵਾਰ ਸ਼ੁਸ਼ੀਲ ਰਿੰਕੂ ਨੇ ਬੜਤ ਲੈਣੀ ਸ਼ੁਰੂ ਕਰ ਦਿੱਤੀ ਤੇ ਅਗਲੇ ਗਿਣਤੀ ਦੇ ਵੱਖ ਵੱਖ ਰਾਊਂਡਾਂ ਵਿੱਚ ਵਿਰੋਧੀ ਉਮੀਦਵਾਰਾਂ ਨੂੰ ਲਾਗੇ ਨਹੀੰ ਲੱਗਣ ਦਿੱਤਾ ਅਤੇ ਇਹ ਫ਼ਰਕ ਲਗਾਤਾਰ ਵੱਧਦਾ ਹੀ ਗਿਆ। ਇਹ ਵਿਚਾਰ ਸਤਵੰਤ ਸਿੰਘ ਸਿਆਣ ਸੂਬਾ ਜੁਆਇੰਟ ਸਕੱਤਰ ਆਮ ਆਦਮੀ ਪਾਰਟੀ ਨੇ ਅੱਜ ਆਪ ਵਰਕਰਾਂ ਦੀ ਵਧਾਈ ਕਬੂਲਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੇ ਦਫਤਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼‍ਾਂ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਹੋਈ ਵੱਡੀ ਜਿੱਤ ਨੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਉੱਪਰ ਮੋਹਰ ਲਗਾ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਤੇ ਮਾਫੀਆ ਖਿਲਾਫ ਲੜਾਈ ਨੂੰ ਵੱਡੀ ਹਿਮਾਇਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਹੀ ਨਹੀਂ ਸਮੁੱਚੇ ਪੰਜਾਬ ਦੇ ਲੋਕਾਂ ਦੀ ਆਵਾਜ਼ ਸੁਸ਼ੀਲ ਰਿੰਕੂ ਰਾਹੀੰ ਭਾਰਤ ਦੀ ਸੰਸਦ ਵਿੱਚ ਗੂੰਜੇਗੀ। ਉਨ੍ਹਾਂ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਤੋਂ ਮੈਂਬਰ ਪਾਰਲੀਮੈਂਟ ਚੁਣੇ ਜਾਣ 'ਤੇ ਜਲੰਧਰ ਦੇ ਸੂਝਵਾਨ ਵੋਟਰਾਂ ਤੇ ਸਪੋਰਟਰਾਂ ਤੇ ਵਿਸ਼ੇਸ਼ ਤੌਰ 'ਤੇ ਬ੍ਰਹਮ ਸੰਕਰ ਜਿੰਪਾ ਕੈਬਨਿਟ ਮੰਤਰੀ ਪੰਜਾਬ ਅਤੇ ਉਨ੍ਹਾਂ ਦੀ ਟੀਮ ਹੁਸ਼ਿਆਰਪੁਰ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੋਬੀ ਸ਼ਰਮਾ ਚੇਅਰਮੈਨ ਕੋਅਪਰੇਟਿਵ ਬੈਂਕ, ਰਾਜੇਸ਼ ਦਿਆਲ ਬੱਬੀ, ਹਰਵਿੰਦਰ ਸਿੰਘ ਬਿੰਦਰ, ਹਰਭਗਤ ਸਿੰਘ ਤੁਲੀ, ਹਰਜਿੰਦਰ ਸਿੰਘ ਵਿਰਦੀ, ਜੋਗਿੰਦਰ ਸਿੰਘ ਰਾਜਾ, ਦਿਲਪ੍ਰੀਤ ਸਿੰਘ ਬਾਂਸਲ ਆਦਿ ਮੋਜੂਦ ਸਨ।

Post a Comment

0 Comments