‘ਆਪ’ ਵਰਕਰਾਂ ਨੇ ਮਾਨ ਦੀ ਅਗਵਾਈ ’ਚ ਲੱਡੂ ਵੰਡ ਕੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਦੀ ਖੁਸ਼ੀ ਮਨਾਈ


ਫਗਵਾੜਾ 13 ਮਈ (ਸ਼ਿਵ ਕੋੜਾ)-
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਦੀ ਖੁਸ਼ੀ ਵਿਚ ਆਪ ਵਰਕਰਾਂ ਨੇ ਫਗਵਾੜਾ ਦੇ ਬੰਗਾ ਵਿਖੇ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਲੱਡੂ ਵੰਡ ਕੇ ਜਿੱਤ ਦਾ ਜਸ਼ਨ ਮਨਾਇਆ। ਜੋਸ਼ ‘ਚ ਭਰੇ ਵਰਕਰਾਂ ਨੇ ਢੋਲ ਦੀ ਥਾਪ ’ਤੇ ਭੰਗੜਾ ਪਾਇਆ ਅਤੇ ਆਮ ਆਦਮੀ ਪਾਰਟੀ ਦੇ ਹੱਕ ’ਚ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਜਲੰਧਰ ‘ਚ ‘ਆਪ’ ਦੀ ਜਿੱਤ ਪਾਰਟੀ ਦੇ ਸਮਰਪਿਤ ਵਰਕਰਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਲੰਧਰ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਸ਼ਾਨਦਾਰ ਜਿੱਤ ਦੇ ਨਾਲ ਲੋਕਸਭਾ ਵਿੱਚ ਭੇਜ ਕੇ ਪੰਜਾਬ ਦੇ ਲੋਕਾਂ ਨੇ ਸੂਬੇ ਵਿਚ ਆਪ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ’ਤੇ ਸਵੀਕਾਰਤਾ ਮੋਹਰ ਲਗਾ ਦਿੱਤੀ ਹੈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਫਗਵਾੜਾ ਨਗਰ ਨਿਗਮ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਕਰਨ ਜਾ ਰਹੀ ਹੈ। ਉਨ੍ਹਾਂ ਪੂਰੇ ਵਿਸ਼ਵਾਸ਼ ਨਾਲ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਲੋਕਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਇਸੇ ਤਰ੍ਹਾਂ ਜ਼ਬਰਦਸਤ ਜਿੱਤ ਦਰਜ ਕਰੇਗੀ। ਇਸ ਮੌਕੇ ‘ਆਪ’ ਆਗੂ ਹਰਮੇਸ਼ ਪਾਠਕ, ਰੋਹਿਤ ਸ਼ਰਮਾ, ਧਰਮਵੀਰ ਸੇਠੀ, ਸਤੀਸ਼ ਸਲਹੋਤਰਾ, ਪ੍ਰਿਤਪਾਲ ਕੌਰ ਤੁਲੀ, ਮੋਨਿਕਾ, ਰਾਜਾ ਕੌਲਸਰ, ਚਰਨਜੀਤ ਸਿੰਘ ਟੋਨੀ, ਕ੍ਰਿਸ਼ਨ ਕੁਮਾਰ ਹੀਰੋ, ਸੌਰਵ ਹਾਂਡਾ, ਦਵਿੰਦਰ ਕੁਲਥਮ, ਅਸ਼ੋਕ ਕੁਲਥਮ, ਗੁਰਦੀਪ ਸਿੰਘ ਤੁਲੀ, ਫੌਜੀ ਸ਼ੇਰਗਿੱਲ, ਸਰਬਜੀਤ, ਚਮਨ ਲਾਲ, ਰਣਬੀਰ, ਰਾਕੇਸ਼ ਕੁਮਾਰ ਕੇਸ਼ੀ, ਮੋਨੂੰ ਚੌਧਰੀ, ਹਰਦਿਆਲ ਸਿੰਘ ਹੈਪੀ, ਵਿਪਨ ਖੁਰਾਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ‘ਆਪ’ ਵਰਕਰ ਤੇ ਸਮਰਥਕ ਹਾਜ਼ਰ ਸਨ।   

 

Post a Comment

0 Comments